Tuesday, September 16, 2025

Health

DC ਨੇ ਜ਼ਿਲ੍ਹੇ ਵਿੱਚ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੇ ਪ੍ਰਕੋਪ ਨੂੰ ਰੋਕਣ ਲਈ ਵਿਆਪਕ ਗਤੀਵਿਧੀਆਂ ਚਲਾਉਣ ਦੇ ਆਦੇਸ਼ ਦਿੱਤੇ

April 21, 2025 07:52 PM
SehajTimes

ਸਥਾਨਕ ਸੰਸਥਾਵਾਂ ਦੇ ਅਧਿਕਾਰੀਆਂ ਨੂੰ ਡੇਂਗੂ ਮੱਛਰ ਦਾ ਲਾਰਵਾ ਮਿਲਣ ਵਾਲੇ ਮਾਲਕਾਂ ਨੂੰ ਚਲਾਨ ਜਾਰੀ ਕਰਨ ਲਈ ਕਿਹਾ

ਜਲ ਸਪਲਾਈ ਅਤੇ ਸੈਨੀਟੇਸ਼ਨ ਅਧਿਕਾਰੀਆਂ ਨੂੰ ਦਸਤ ਦੇ ਪ੍ਰਕੋਪ ਨੂੰ ਰੋਕਣ ਲਈ ਸਰੋਤ ਤੋਂ ਆਉਂਦੇ ਪਾਣੀ ਅਤੇ ਆਊਟਲੇਟਾਂ ਤੋਂ ਨਿਕਲਦੇ ਪਾਣੀ ਦੇ ਨਮੂਨੇ ਨਿਯਮਤ ਤੌਰ 'ਤੇ ਲੈਣ ਲਈ ਕਿਹਾ

ਐਸ ਏ ਐਸ ਨਗਰ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸਿਹਤ, ਸਥਾਨਕ ਸੰਸਥਾਵਾਂ ਅਤੇ ਪੇਂਡੂ ਵਿਕਾਸ ਅਧਿਕਾਰੀਆਂ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਅਤੇ ਦੂਸ਼ਿਤ ਪਾਣੀ ਕਾਰਨ ਉਲਟੀ/ਦਸਤ ਦੀਆਂ ਬਿਮਾਰੀਆਂ ਦੇ ਪ੍ਰਕੋਪ ਨੂੰ ਰੋਕਣ ਲਈ ਤੁਰੰਤ ਪ੍ਰਭਾਵ ਨਾਲ ਵਿਆਪਕ ਗਤੀਵਿਧੀਆਂ ਸ਼ੁਰੂ ਕਰਨ ਲਈ ਕਿਹਾ ਹੈ।

       ਅੱਜ ਸਾਰੇ ਹਿੱਸੇਦਾਰ ਵਿਭਾਗਾਂ ਦੀ ਸਮੀਖਿਆ ਮੀਟਿੰਗ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਬਾਕੀ ਹਿੱਸਿਆਂ ਵਿੱਚ ਹਰ ਹਫ਼ਤੇ ਫੌਗਿੰਗ ਦੇ ਰੋਸਟਰ ਬਦਲੇ ਜਾਣ ਜਦੋਂ ਕਿ ਹੌਟਸਪੌਟ ਖੇਤਰਾਂ ਵਿੱਚ ਹਰ ਤੀਜੇ ਦਿਨ ਫੌਗਿੰਗ ਯਕੀਨੀ ਬਣਾਈ ਜਾਵੇ ਤਾਂ ਜੋ ਜ਼ਿਲ੍ਹੇ ਦੇ ਵਸਨੀਕਾਂ ਨੂੰ ਡੇਂਗੂ, ਚਿਕਨਗੁਨੀਆ ਅਤੇ ਮਲੇਰੀਆ ਬੁਖਾਰ ਤੋਂ ਬਚਾਇਆ ਜਾ ਸਕੇ। ਇਸੇ ਤਰ੍ਹਾਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਜ਼ਿਲ੍ਹੇ ਭਰ ਦੇ ਸਰੋਤ ਤੋਂ ਸਪਲਾਈ ਹੁੰਦੇ ਪਾਣੀ ਅਤੇ ਆਊਟਲੈੱਟਸ ਤੋਂ ਨਿਕਲਦੇ ਪਾਣੀ ਦੇ ਨਮੂਨੇ ਲੈਣ ਤਾਂ ਜੋ ਲੋਕਾਂ ਨੂੰ ਉਲਟੀ/ਦਸਤ ਦੇ ਪ੍ਰਕੋਪ ਤੋਂ ਦੂਰ ਰੱਖਿਆ ਜਾ ਸਕੇ।

ਸਥਾਨਕ ਸੰਸਥਾਵਾਂ ਦੇ ਅਧਿਕਾਰੀਆਂ ਨੂੰ ਉਨ੍ਹਾਂ ਘਰਾਂ ਅਤੇ ਹੋਰ ਥਾਵਾਂ ਦੇ ਮਾਲਕਾਂ ਨੂੰ ਚਲਾਨ ਜਾਰੀ ਕਰਨ ਦੀ ਹਦਾਇਤ ਕਰਦਿਆਂ ਜਿੱਥੇ ਡੇਂਗੂ ਮੱਛਰ ਦਾ ਲਾਰਵਾ ਮਿਲੇ, ਉਨ੍ਹਾਂ ਕਿਹਾ ਕਿ ਇਨ੍ਹਾਂ ਘਾਤਕ ਬੁਖਾਰਾਂ ਤੋਂ ਪ੍ਰਭਾਵਿਤ ਹੋਣ ਕਾਰਨ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਵਸਨੀਕਾਂ ਨੂੰ ਮਹਿੰਗੀ ਪੈ ਸਕਦੀ ਹੈ। ਉਨ੍ਹਾਂ ਜ਼ਿਲ੍ਹੇ ਦੇ ਵਸਨੀਕਾਂ ਨੂੰ ਹਰ ਸ਼ੁੱਕਰਵਾਰ ਨੂੰ ਡਰਾਈ ਡੇ ਵਜੋਂ ਮਨਾਉਣ ਅਤੇ ਡੇਂਗੂ ਬੁਖਾਰ ਦੇ ਲਾਰਵੇ ਨੂੰ ਰੋਕਣ ਲਈ ਫਰਿੱਜਾਂ ਦੀਆਂ ਪਿਛਲੀਆਂ ਟ੍ਰੇਆਂ ਅਤੇ ਏਅਰ ਕੂਲਰਾਂ ਦੀਆਂ ਟੈਂਕੀਆਂ ਤੋਂ ਇਲਾਵਾ ਪਾਣੀ ਵਾਲੇ ਸਾਰੇ ਭਾਂਡੇ ਹਫ਼ਤੇ ਚ ਇੱਕ ਦਿਨ ਲਾਜ਼ਮੀ ਖਾਲੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਦਫ਼ਤਰਾਂ ਨੂੰ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਮਨਾਉਣਾ ਚਾਹੀਦਾ ਹੈ ਤਾਂ ਜੋ ਡੇਂਗੂ ਬੁਖਾਰ ਨੂੰ ਰੋਕਣ ਲਈ ਵਿਆਪਕ ਅਤੇ ਜਾਗਰੂਕਤਾ ਗਤੀਵਿਧੀਆਂ ਦੇ ਹਿੱਸੇ ਵਜੋਂ ਇੱਕ ਉਦਾਹਰਣ ਕਾਇਮ ਕੀਤੀ ਜਾ ਸਕੇ।

       ਇਸ ਤੋਂ ਇਲਾਵਾ ਸਾਰੇ ਨਿੱਜੀ ਅਤੇ ਸਰਕਾਰੀ ਹਸਪਤਾਲਾਂ ਨੂੰ ਇਲਾਜ ਲਈ ਆਏ ਡੇਂਗੂ ਅਤੇ ਚਿਕਨਗੁਨੀਆ ਦੇ ਮਰੀਜ਼ਾਂ ਦੀ ਰਿਪੋਰਟ 24 ਤੋਂ 48 ਘੰਟਿਆਂ ਦੇ ਅੰਦਰ ਸਿਵਲ ਸਰਜਨ ਦਫ਼ਤਰ ਨੂੰ ਜਮ੍ਹਾਂ ਕਰਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮਰੀਜ਼ ਨੂੰ ਡੇਂਗੂ ਪਾਜ਼ੀਟਿਵ ਘੋਸ਼ਿਤ ਕਰਨ ਤੋਂ ਪਹਿਲਾਂ ਖੂਨ ਦੇ ਨਮੂਨਿਆਂ ਦੇ ਆਧਾਰ 'ਤੇ ਐਲੀਜ਼ਾ ਟੈਸਟ ਨਾਲ ਸਾਰੇ ਸ਼ੱਕੀ ਮਰੀਜ਼ਾਂ ਦੀ ਪੁਸ਼ਟੀ ਕਰਨਾ ਲਾਜ਼ਮੀ ਹੈ। ਇਸ ਤੋਂ ਇਲਾਵਾ, ਸਾਰੇ ਡੇਂਗੂ ਮਰੀਜ਼ਾਂ ਦਾ ਇਲਾਜ NVBDCP ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤਾ ਜਾਣਾ ਚਾਹੀਦਾ ਹੈ।

   ਸਿਵਲ ਸਰਜਨ ਡਾ. ਸੰਗੀਤ ਜੈਨ ਨੇ ਡਿਪਟੀ ਕਮਿਸ਼ਨਰ ਨੂੰ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਰੋਕਥਾਮ ਉਪਾਵਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਨਰਸਿੰਗ ਕਾਲਜਾਂ ਵਿੱਚ ਆਪਣੀ ਪੜ੍ਹਾਈ ਕਰ ਰਹੇ ਸਾਰੇ ਨਰਸਿੰਗ ਵਿਦਿਆਰਥੀਆਂ ਨੂੰ ਡੇਂਗੂ ਦੇ ਲਾਰਵੇ ਦਾ ਪਤਾ ਲਾਉਣ ਦੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ ਗਿਆ ਹੈ। ਜਨਵਰੀ 2025 ਤੋਂ ਹੁਣ ਤੱਕ 7188 ਘਰਾਂ ਦਾ ਸਰਵੇਖਣ ਕੀਤਾ ਗਿਆ ਹੈ ਅਤੇ 21709 ਕੰਟੇਨਰਾਂ ਦੀ ਜਾਂਚ ਕੀਤੀ ਗਈ ਹੈ। ਜ਼ਿਲ੍ਹੇ ਵਿੱਚ ਹੁਣ ਤੱਕ 9 ਡੇਂਗੂ ਦੇ ਮਾਮਲਿਆਂ ਦੀ ਪੁਸ਼ਟੀ ਹੋਈ ਹੈ।
       ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਤੇ ਸੋਨਮ ਚੌਧਰੀ, ਡੀ ਡੀ ਪੀ ਓ ਬਲਜਿੰਦਰ ਸਿੰਘ ਗਰੇਵਾਲ, ਜ਼ਿਲ੍ਹਾ ਮਹਾਂਮਾਰੀ ਰੋਕੂ ਅਫ਼ਸਰ ਡਾ. ਅਨਾਮਿਕਾ, ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਗੁਰਪ੍ਰਕਾਸ਼ ਸਿੰਘ ਅਤੇ ਨਗਰ ਕੌਂਸਲਾਂ ਦੇ ਕਾਰਜਕਾਰੀ ਅਧਿਕਾਰੀ ਅਤੇ ਡਾ. ਸੰਜੀਵ ਕੁਮਾਰ ਸਿਹਤ ਅਧਿਕਾਰੀ ਐਮ ਸੀ ਮੋਹਾਲੀ ਸ਼ਾਮਲ ਸਨ।

Have something to say? Post your comment

 

More in Health

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਜ਼ਿਲ੍ਹੇ ’ਚ ਵੱਖ-ਵੱਖ ਥਾਈਂ ਹੜ੍ਹ ਰਾਹਤ ਮੈਡੀਕਲ ਕੈਂਪ ਜਾਰੀ

ਆਸਪੁਰ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਸਿਹਤ ਕੈਂਪ

ਸਿਹਤ ਵਿਭਾਗ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ

ਡੀ.ਸੀ. ਵਰਜੀਤ ਵਾਲੀਆ ਤੇ ਸਿਵਲ ਸਰਜਨ ਦੀ ਹਦਾਇਤ ‘ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਿਹਤ ਜਾਇਜ਼ਾ

ਭਰਤਗੜ੍ਹ ਬਲਾਕ ਡੇਂਗੂ-ਮੁਕਤ: ਸਿਹਤ ਵਿਭਾਗ ਤੇ ਲੋਕਾਂ ਦੀ ਸਾਂਝੀ ਕਾਮਯਾਬੀ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ; ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਵਿਭਾਗ ਦਾ ਚੌਕਸ ਪਹਿਰਾ, ਲੋਕਾਂ ਨੂੰ ਮਿਲ ਰਹੀ ਸੁਰੱਖਿਆ ਦੀ ਭਰੋਸੇਯੋਗ ਢਾਲ

ਆਯੁਰਵੈਦਿਕ ਵਿਭਾਗ ਪੰਜਾਬ ਅਤੇ ਗ੍ਰਾਮ ਪੰਚਾਇਤ ਰੋਹੀੜਾ ਵਲੋਂ ਆਯੂਸ਼ ਕੈਂਪ, ਸਫਤਲਤਾ ਪੂਰਵਕ ਸੰਪੰਨ