Thursday, November 20, 2025

Malwa

ਤਪਾ ਪੁਲਿਸ ਵਲੋਂ 18 ਗ੍ਰਾਮ ਨਸ਼ੀਲੇ ਪਾਊਡਰ ਸਣੇ 1 ਕਾਬੂ

April 22, 2025 07:06 PM
SehajTimes
ਤਪਾ ਮੰਡੀ : ਜਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ ਤਪਾ ਗੁਰਬਿੰਦਰ ਸਿੰਘ ਤਪਾ ਦੀ ਯੋਗ ਅਗਵਾਈ ਹੇਠ ਤਪਾ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 18 ਗ੍ਰਾਮ ਨਸ਼ੀਲੇ ਪਾਊਡਰ ਸਣੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਮੈਡਮ ਰੇਨੂੰ ਪਰੋਚਾ ਨੇ ਦੱਸਿਆ ਕਿ ਦੌਰਾਨੇ ਗਸਤ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਬਲਕਾਰ ਸਿੰਘ ਪੁੱਤਰ ਨੈਬ ਸਿੰਘ ਵਾਸੀ ਢਿਲਵਾਂ ਇਲਾਕੇ ‘ਚ ਨਸ਼ੀਲਾ ਪਾਊਡਰ ਵੇਚਣ ਦਾ ਆਦੀ ਹੈ ਅਗਰ ਢਿਲਵਾਂ ਡਰੇਨ ਨਜ਼ਦੀਕ ਨਾਕਾਬੰਦੀ ਕੀਤੀ ਜਾਵੇ ਤਾਂ ਸਫਲਤਾ ਹੱਥ ਲੱਗ ਸਕਦੀ ਹੈ। ਪੁਲਿਸ ਨੇ ਤੁਰੰਤ ਹਰਕਤ 'ਚ ਆਉਂਦਿਆਂ ਦੋਸ਼ੀ ਨੂੰ ਡਰੇਨ ਢਿਲਵਾਂ ਪਾਸੋਂ 18 ਗ੍ਰਾਮ ਨਸ਼ੀਲਾ ਪਾਊਡਰ ਸਣੇ ਕਾਬੂ ਕੀਤਾ। ਪੁਲਿਸ ਨੇ ਉਕਤ ਦੋਸ਼ੀ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੋਕੇ ਮੁੱਖ ਮੁਨਸੀ ਦਵਿੰਦਰ ਸਿੰਘ, ਹੋਲਦਾਰ ਰੀਤੂ ਰਾਣੀ, ਸੰਦੀਪ ਸਿੰਘ, ਮਨਪ੍ਰੀਤ ਕੋਰ ਆਦਿ ਪੁਲਸ ਮੁਲਾਜਮ ਹਾਜਰ ਸਨ। ਇਸ ਤੋਂ ਇਲਾਵਾ ਥਾਣਾ ਮੁਖੀ ਰੇਨੂੰ ਨੇ ਦੱਸਿਆ ਕਿ ਹੋਲਦਾਰ ਗੁਰਪਿਆਰ ਸਿੰਘ ਨੇ ਮੁਖਬਰੀ ਦੇ ਆਧਾਰ ਤੇ ਹਰਪ੍ਰੀਤ ਸਿੰਘ ਪੁੱਤਰ ਭੋਲਾ ਸਿੰਘ ਨੂੰ ਪਾਸੋਂ 350 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕਰਕੇ ਉਸ ਖਿਲਾਫ ਮਾਮਲਾ ਦਰਜ ਕਰਨ ਉਪਰੰਤ ਬਰ-ਜਮਾਨਤ ਤੇ ਰਿਹਾਅ ਕਰ ਦਿੱਤਾ।

Have something to say? Post your comment

 

More in Malwa

ਵਿਜੀਲੈਂਸ ਵੱਲੋਂ ਗ੍ਰਿਫਤਾਰ ਡਾਕਟਰ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ ਤੇ ਭੇਜਿਆ 

ਵਲੰਟੀਅਰਾਂ ਨੇ ਕੀਤੀ ਸੁਨਾਮ ਕਾਲਜ ਕੈਂਪਸ ਦੀ ਸਫ਼ਾਈ 

ਕੂੜੇ ਦੇ ਡੰਪ ਨੂੰ ਲੱਗੀ ਅੱਗ ਬਿਮਾਰੀਆਂ ਨੂੰ ਦੇ ਰਹੀ ਸੱਦਾ 

ਐਸ. ਐਮ. ਓ ਵੱਲੋਂ ਸਿਹਤ ਕੇਂਦਰਾਂ ਦੀ ਅਚਨਚੇਤ ਚੈਕਿੰਗ

ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ ਵੱਲੋਂ ਆਯੋਜਿਤ 15ਵਾਂ ਕਰੈਸ਼ ਕੋਰਸ ਸਮਾਪਤ

ਕੈਮਿਸਟਾਂ ਵੱਲੋਂ ਨਸ਼ਾ ਮੁਕਤ ਭਾਰਤ ਮੁਹਿੰਮ ਨੂੰ ਸਫਲ ਬਣਾਉਣ ਦਾ ਸੱਦਾ 

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

ਨੌਜਵਾਨਾਂ ਨੂੰ ਨੌਵੇਂ ਪਾਤਸ਼ਾਹ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ : ਲੌਂਗੋਵਾਲ 

ਸੁਨਾਮ ਹਲਕੇ ਦੇ ਲੋੜਵੰਦਾਂ ਦਾ ਪੱਕੇ ਮਕਾਨ ਵਾਲਾ ਸੁਪਨਾ ਹੋਇਆ ਸਾਕਾਰ

ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ