Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Haryana

ਮਹਿਲਾ ਅਤੇ ਬਾਲ ਵਿਕਾਸ ਮੰਤਰੀ ਨੇ ਕੀਤਾ ਕਰਨਾਲ ਵਿੱਚ ਆਂਗਨਵਾੜੀ ਕੇਂਦਰ ਦਾ ਅਚਾਨਕ ਨਿਰੀਖਣ

April 22, 2025 07:28 PM
SehajTimes

ਆਂਗਨਵਾੜੀ ਕਾਰਜਕਰਤਾਵਾਂ ਨੂੰ ਬੱਚਿਆਂ ਦੀ ਦੇਖਭਾਲ ਅਤੇ ਪੋਸ਼ਨ 'ਤੇ ਵਿਸ਼ੇਸ਼ ਧਿਆਨ ਦੇਣ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ : ਹਰਿਆਣਾ ਦੀ ਮਹਿਲਾ ਅਤੇ ਬਾਲ ਵਿਕਾਸ ਅਤੇ ਸਿੰਚਾਈ ਅਤੇ ਜਲ੍ਹ ਸੰਸਾਧਨ ਮੰਤਰੀ ਸ੍ਰੀਮਤੀ ਸ਼ਰੂਤੀ ਚੌਧਰੀ ਨੇ ਅੱਜ ਕਰਨਾਲ ਜਿਲ੍ਹੇ ਦੇ ਝੰਝਾੜੀ ਪਿੰਡ ਸਥਿਤ ਆਂਗਨਵਾੜੀ ਕੇਂਦਰ ਦਾ ਅਚਾਨਕ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਦੀ ਵਿਵਸਥਾਵਾਂ ਦਾ ਜਾਇਜਾ ਲਿਆ ਅਤੇ ਜਿਲ੍ਹਾ ਪ੍ਰੋਗਰਾਮ ਅਧਿਕਾਰੀ ਨੂੰ ਜਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਨਿਰੀਖਣ ਦੌਰਾਨ ਮੰਤਰੀ ਸ੍ਰੀਮਤੀ ਸ਼ਰੂਤੀ ਚੌਧਰੀ ਨੇ ਆਂਗਨਵਾੜੀ ਕੇਂਦਰ ਦੇ ਵੱਖ-ਵੱਖ ਰਜਿਸਟਰਾਂ ਦੀ ਜਾਂਚ ਕੀਤੀ। ਬੱਚਿਆਂ ਦੀ ਮੌਜੂਦਗੀ, ਪੋਸ਼ਣ ਅਤੇ ਸਿਹਤ ਸਬੰਧੀ ਰਿਕਾਰਡ ਦਾ ਨਿਰੀਖਣ ਕੀਤਾ।

ਉਨ੍ਹਾਂ ਨੇ ਕੇਂਦਰ ਵਿੱਚ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਭੋਜਨ ਦੀ ਗੁਣਵੱਤਾ ਨੂੰ ਵੀ ਜਾਂਚਿਆ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਵਿੱਚ ਮੌਜੂਦ ਬੱਚਿਆਂ ਨਾਲ ਗਲਬਾਤ ਕੀਤੀ ਅਤੇ ਉਨ੍ਹਾਂ ਦੀ ਸਿਖਿਆ ਅਤੇ ਸਿਹਤ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਨੇ ਬੱਚਿਆਂ ਨੂੰ ਮਿਲਣ ਵਾਲੀ ਸਹੂਲਤਾਂ ਦੇ ਬਾਰੇ ਵਿੱਚ ਵੀ ਜਾਣਕਾਰੀ ਲਈ। ਮੰਤਰੀ ਨੇ ਆਂਗਨਵਾੜੀ ਕੇਂਦਰ ਵਿੱਚ ਸਾਫ-ਸਫਾਈ ਵਿਵਸਥਾ, ਕਾਫੀ ਰੋਸ਼ਨੀ ਅਤੇ ਬੱਚਿਆਂ ਦੀ ਗਿਣਤੀ ਅਨੁਰੂਪ ਸਹੀ ਸਥਾਨ ਯਕੀਨੀ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਆਂਗਨਵਾੜੀ ਕੇਂਦਰ ਬੱਚਿਆਂ ਦੇ ਸ਼ੁਰੂਆਤੀ ਵਿਕਾਸ ਲਈ ਮਹਤੱਵਪੂਰਣ ਭੁਕਿਮਾ ਨਿਭਾਉਂਦੇ ਹਨ। ਇੱਥੇ ਸੁਰੱਖਿਅਤ ਮਾਹੌਲ ਬਣਾਏ ਰੱਖਣਾ ਬਹੁਤ ਜਰੂਰੀ ਹੈ। ਉਨ੍ਹਾਂ ਨੇ ਆਂਗਨਵਾੜੀ ਕਾਰਜਕਰਤਾਵਾਂ ਨਾਲ ਬੱਚਿਆਂ ਦੀ ਦੇਖਭਾਲ ਅਤੇ ਪੋਸ਼ਨ 'ਤੇ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਦਿੱਤੇ। ਸ੍ਰੀਮਤੀ ਚੌਧਰੀ ਨੇ ਕਿਹਾ ਕਿ ਸਰਕਾਰ ਆਂਗਨਵਾੜੀ ਕੇਂਦਰਾਂ ਨੁੰ ਬਿਹਤਰ ਬਨਾਉਣ ਅਤੇ ਉਨ੍ਹਾਂ ਨੁੰ ਸਾਰੀ ਜਰੂਰੀ ਸਰੋਤ ਉਪਲਬਧ ਕਰਾਉਣ ਲਈ ਪ੍ਰਤੀਬੱਧ ਹੈ। ਨਿਰੀਖਣ ਦੌਰਾਨ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਜਿਲ੍ਹਾ ਅਧਿਕਾਰੀ ਸਮੇਤ ਹੋਰ ਕਰਮਚਾਰੀ ਵੀ ਮੌਜੂਦ ਰਹੇ।

ਸਿੰਚਾਈ ਅਤੇ ਜਲ ਸੰਸਾਧਨ ਮੰਤਰੀ ਸ੍ਰੀਮਤੀ ਸ਼ਰੂਤੀ ਚੌਧਰੀ ਨੇ ਕਰਨਾਲ ਵਿੱਚ ਪੱਛਮੀ ਯਮੁਨਾ ਨਹਿਰ 'ਤੇ ਮਿੱਟੀ ਕਟਾਵ ਨੂੰ ਰੋਕਨ ਲਈ ਚੱਲ ਰਹੇ ਨਿਰਮਾਣ ਕੰਮਾਂ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਨੇ ਕੰਮ ਦੀ ਪ੍ਰਗਤੀ ਦਾ ਜਾਇਜਾ ਲਿਆ ਅਤੇ ਅਧਿਕਾਰੀਆਂ ਨੂੰ ਇਸ ਨੂੰ ਸਮੇਂ 'ਤੇ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਅਤੇ ਨਾਗਰਿਕਾਂ ਦੇ ਹਿੱਤਾ ਦੀ ਰੱਖਿਆ ਦੇ ਲਈ ਪ੍ਰਤੀਬੱਧ ਹੈ। ਨਹਿਰਾਂ ਵਿੱਚ ਮਿੱਟੀ ਕਟਾਅ ਦੀ ਸਮਸਿਆ ਨਾਲ ਨੇੜੇ ਦੇ ਖੇਤਰਾਂ ਵਿੱਚ ਹੜ੍ਹ ਦਾ ਖਤਰਾ ਵੱਧ ਜਾਂਦਾ ਹੈ। ਸਰਕਾਰ ਇਸ ਸਮਸਿਆ ਨੁੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਇਸ ਦੇ ਸਥਾਈ ਹੱਲ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਮਾਣ ਕਾਰਜ ਦੀ ਗੁਣਵੱਤਾ 'ਤੇ ਵਿਸ਼ੇਸ਼ ਧਿਆਨ ਦੇਣ ਅਤੇ ਕਾਰਜ ਨੁੰ ਨਿਰਧਾਰਿਤ ਸਮੇਂ ਵਿੱਚ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।

Have something to say? Post your comment

 

More in Haryana

ਕਰਨਾਲ ਦੀ ਬੇਟੀ ਕਿਸਮਤ ਵਿਰਕ ਸਿਡਨੀ 'ਚ ਚਮਕੀ, ਲੋਹਾ ਪੁਰਸ਼ ਬਣ ਕੇ ਰਚਿਆ ਇਤਿਹਾਸ

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ