Monday, June 16, 2025

Chandigarh

ਮੁੰਡੀਆਂ ਵੱਲੋਂ ਤਬਾਦਲਿਆਂ ਵਾਲੇ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਨੂੰ ਤੁਰੰਤ ਜੁਆਇਨ ਕਰਨ ਦੇ ਸਖ਼ਤ ਨਿਰਦੇਸ਼

April 22, 2025 08:01 PM
SehajTimes

ਚੰਡੀਗੜ੍ਹ : ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸੇਵਾਵਾਂ ਦੇਣ ਲਈ ਵਚਨਬੱਧ ਹੈ। ਮਾਲ ਵਿਭਾਗ ਦੇ ਦਫਤਰਾਂ ਵਿੱਚ ਲੋਕਾਂ ਦੀ ਖੱਜਲ ਖੁਆਰੀ ਕਤਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਸ. ਮੁੰਡੀਆਂ ਨੇ ਕਿਹਾ ਕਿ ਮਾਲ ਵਿਭਾਗ ਵਿੱਚ ਚੱਲ ਰਹੇ ਸੁਧਾਰਾਂ ਦੇ ਚੱਲਦਿਆਂ ਕੱਲ੍ਹ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਸਨ ਪ੍ਰੰਤੂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕਈ ਅਧਿਕਾਰੀਆਂ ਨੇ ਹਾਲੇ ਆਪਣੀ ਡਿਊਟੀ ਜੁਆਇਨ ਨਹੀਂ ਕੀਤੀ। ਉਨ੍ਹਾਂ ਤਬਾਦਲਿਆਂ ਵਾਲੇ ਸਾਰੇ ਤਹਿਸੀਲਦਾਰਾਂ/ਨਾਇਬ ਤਹਿਸੀਲਦਾਰਾਂ ਨੂੰ ਤੁਰੰਤ ਨਵੀਂ ਤਾਇਨਾਤੀ ਉੱਤੇ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਹਨ।

ਮਾਲ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਪ੍ਰਸ਼ਾਸਨਿਕ ਸੇਵਾਵਾਂ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਭਲਕ ਤੋਂ ਕਿਸੇ ਵੀ ਮਾਲ ਦਫ਼ਤਰ ਦੀ ਚੈਕਿੰਗ ਕਰ ਸਕਦੇ ਹਨ ਅਤੇ ਜੇਕਰ ਇਸ ਅਚਨਚੇਤ ਚੈਕਿੰਗ ਦੌਰਾਨ ਕੋਈ ਵੀ ਡਿਊਟੀ ’ਤੇ ਗੈਰ ਹਾਜ਼ਰ ਪਾਇਆ ਗਿਆ ਤਾਂ ਸਬੰਧਤ ਅਧਿਕਾਰੀ/ਕਰਮਚਾਰੀ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਨੁਸਾਸ਼ਣਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Have something to say? Post your comment

 

More in Chandigarh

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ

ਚਰਨਜੀਤ ਸਿੰਘ ਚੰਨੀ ਦਲਿਤਾਂ ਦੇ ਨਾਂ 'ਤੇ ਬਹਾ ਰਹੇ ਹਨ ਮਗਰਮੱਛਾਂ ਵਾਲੇ ਹੰਝੂ : ਹਰਚੰਦ ਸਿੰਘ ਬਰਸਟ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

’ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇਣਗੀਆਂ ਵੱਡਾ ਹੁਲਾਰਾ