ਸੁਨਾਮ ਨੇੜਲੇ ਪਿੰਡ ਛਾਜਲੀ ਵਿਖੇ ਕਾਬੂ ਕੀਤਾ ਮੁਲਜ਼ਮ ਪੁਲਿਸ ਪਾਰਟੀ ਨਾਲ।
ਸੁਨਾਮ : ਸੁਨਾਮ ਨੇੜਲੇ ਪਿੰਡ ਛਾਜਲੀ ਥਾਣੇ ਦੀ ਪੁਲਿਸ ਨੇ 684 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਕਥਿਤ ਦੋਸ਼ੀ ਖਿਲਾਫ ਪਹਿਲਾਂ ਵੀ ਪੰਜ ਮੁਕੱਦਮੇ ਦਰਜ ਹਨ। ਥਾਣਾ ਛਾਜਲੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਐਸਪੀ ਦਿੜ੍ਹਬਾ ਡਾਕਟਰ ਰੁਪਿੰਦਰ ਕੌਰ ਬਾਜਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ "ਯੁੱਧ ਨਸ਼ਿਆਂ ਵਿਰੁੱਧ" ਵਿੱਢੀ ਮੁਹਿੰਮ ਤਹਿਤ ਥਾਣਾ ਛਾਜਲੀ ਦੇ ਐਸ ਐਚ ਓ ਇੰਸਪੈਕਟਰ ਗੁਰਮੀਤ ਸਿੰਘ ਦੀ ਪੁਲਿਸ ਪਾਰਟੀ ਨੂੰ ਉਸ ਵਕਤ ਵੱਡੀ ਸਫਲਤਾ ਮਿਲੀ ਜਦੋਂ ਉਹਨਾਂ ਨੇ ਗੁਪਤ ਸੂਚਨਾ ਦੇ ਅਧਾਰ ਤੇ ਨੇੜਲੇ ਪਿੰਡ ਉਗਰਾਹਾਂ ਦੇ ਇਕ ਘਰ ਵਿਚੋਂ 684 ਬੋਤਲਾਂ ਨਾਜਾਇਜ਼ ਸ਼ਰਾਬ ਫੜਕੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਡੀਐਸਪੀ ਡਾਕਟਰ ਰੁਪਿੰਦਰ ਕੌਰ ਬਾਜਵਾ ਨੇ ਆਖਿਆ ਕਿ ਗੁਰਚਰਨ ਸਿੰਘ ਉਰਫ ਕਾਲ਼ਾ ਗਜ਼ਨੀ ਨੂੰ ਉਹਨਾਂ ਦੇ ਘਰੋਂ 57 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ। ਕਥਿਤ ਦੋਸ਼ੀ ਤੇ ਪਹਿਲਾਂ ਵੀ ਪੰਜ ਮੁਕੱਦਮੇ ਦਰਜ਼ ਹਨ। ਪੁਲਿਸ ਨੇ ਕਥਿਤ ਦੋਸ਼ੀ ਵਿਅਕਤੀ ਤੇ ਮਾਮਲਾ ਦਰਜ ਕਰਕੇ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ।
ਡੀਐਸਪੀ ਦਿੜ੍ਹਬਾ ਮੈਡਮ ਬਾਜਵਾ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਫੜਾਉਣ ਲਈ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣ ਤਾਂ ਜ਼ੋ ਨਸ਼ਾ ਤਸਕਰਾਂ ਨੂੰ ਫ਼ੜਿਆ ਜਾ ਸਕੇ ਅਤੇ ਇਲਾਕੇ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ। ਸੂਚਨਾ ਦੇਣ ਵਾਲੀ ਦੀ ਪਹਿਚਾਣ ਨੂੰ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਆਖਿਆ ਕਿ ਨਸ਼ਿਆਂ ਵਰਗੀਆਂ ਅਲਾਮਤਾਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ ਤਾਂ ਜੋ ਸਮਾਜਿਕ ਬੁਰਾਈਆਂ ਨੂੰ ਠੱਲ੍ਹ ਪਾਈ ਜਾ ਸਕੇ।