Saturday, January 31, 2026
BREAKING NEWS
ਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂ

Chandigarh

ਪੰਜਾਬ ਵਿੱਚੋਂ ਫਲਾਂ ਤੇ ਸਬਜ਼ੀਆਂ ਦਾ ਨਿਰਯਾਤ ਕਰਨ ਲਈ ਲੋੜੀਂਦੇ ਕਦਮ ਚੁੱਕਾਂਗੇ : ਮੋਹਿੰਦਰ ਭਗਤ

April 22, 2025 08:27 PM
SehajTimes

ਕਿਹਾ, ਪੰਜਾਬ ਵਿੱਚ ਬਾਗਬਾਨੀ ਹੇਠ ਰਕਬਾ ਵਧਾਉਣ ਅਤੇ ਕਿਸਾਨਾਂ ਦੀ ਆਮਦਨ ’ਚ ਵਾਧਾ ਕਰਨਾ ਹੈ ਮੁੱਖ ਉਦੇਸ਼

ਚੰਡੀਗੜ੍ਹ : ਪੰਜਾਬ ਦੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸੂਬੇ ਦੀਆਂ ਫ਼ਲ ਅਤੇ ਸਬਜ਼ੀਆਂ ਨੂੰ ਵਿਦੇਸ਼ਾਂ ਵਿੱਚ ਨਿਰਯਾਤ ਕਰਨ ਅਤੇ ਬਾਗਬਾਨੀ ਹੇਠ ਰਕਬਾ ਵਧਾਉਣ ਅਤੇ ਕਿਸਾਨਾਂ ਦੀ ਆਮਦਨ ’ਚ ਵਾਧਾ ਕਰਨਾ ਦੇ ਉਦੇਸ਼ ਨਾਲ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਹ ਮੀਟਿੰਗ ਮੁਹਾਲੀ ਦੇ ਪੰਜਾਬ ਖੇਤੀ ਭਵਨ ਵਿਖੇ ਹੋਈ । ਇਸ ਮੀਟਿੰਗ ਵਿੱਚ ਸਕੱਤਰ ਬਾਗ਼ਬਾਨੀ ਸ੍ਰੀ ਮੁਹੰਮਦ ਤਇਅਬ, ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲੇਂਦਰ ਕੌਰ ਅਤੇ ਏਅਰਪੋਰਟ ਅਥਾਰਟੀ ਆਫ਼ ਇੰਡੀਆ, ਪੰਜਾਬ ਮਾਰਕਫ਼ੈੱਡ, ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਦੇ ਅਧਿਕਾਰੀ ਹਾਜ਼ਰ ਸਨ।

ਮੀਟਿੰਗ ਦੌਰਾਨ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਗ਼ਬਾਨੀ ਹੇਠ ਰਕਬਾ ਵਧਾਉਣ ਅਤੇ ਕਿਸਾਨਾ ਦੀ ਆਮਦਨ ਵਿੱਚ ਵਾਧਾ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਉਦੇਸ਼ ਦੀ ਪੂਰਤੀ ਲਈ ਪਾਇਲਟ ਪ੍ਰੋਜੈਕਟ ਵੱਜੋਂ ਸੂਬੇ ਦੇ 10 ਪਿੰਡਾਂ ਦੀਆਂ 5-5 ਏਕੜ ਪੰਚਾਇਤੀ ਜ਼ਮੀਨਾਂ ‘ਤੇ ਫ਼ਲਦਾਰ ਪੌਦੇ ਲਗਾਏ ਜਾਣਗੇ। ਉਨ੍ਹਾਂ ਕਿਹਾ ਪੰਚਾਇਤੀ ਜਮੀਨਾਂ ਤੋਂ ਹੋਣ ਵਾਲੀ ਆਮਦਨ ਵੀ ਸਬੰਧਤ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਪਿੰਡਾਂ ਦੇ ਵਿਕਾਸ ਤੇ ਖਰਚੀ ਜਾਵੇਗੀ। ਮੰਤਰੀ ਵੱਲੋਂ ਇਸ ਸਬੰਧੀ ਕਾਰਵਾਈ ਜਲਦੀ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ।

ਮੰਤਰੀ ਨੇ ਪੰਜਾਬ ਦੀਆ ਫ਼ਲ ਅਤੇ ਸਬਜ਼ੀਆਂ ਨੂੰ ਨਿਰਯਾਤ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਦੇ ਕਿੰਨੂ, ਅੰਬ, ਲੀਚੀ ਵਰਗੇ ਫਲਾਂ ਅਤੇ ਬੈਂਗਣ ਅਤੇ ਭਿੰਡੀ ਵਰਗੀਆਂ ਸਬਜ਼ੀਆਂ ਦੀ ਵਿਦੇਸ਼ਾਂ ਵਿੱਚ ਬਹੁਤ ਮੰਗ ਹੈ। ਮੀਟਿੰਗ ਦੌਰਾਨ, ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ, ਅੰਮ੍ਰਿਤਸਰ ਤੋਂ ਬਾਗ਼ਬਾਨੀ ਫਸਲਾਂ ਦੇ ਨਿਰਯਾਤ ਦੀ ਸਹੂਲਤ ਲਈ ਲੋੜੀਂਦੇ ਕਦਮ ਚੁੱਕਣ ਲਈ ਕਿਹਾ ਗਿਆ। ਇਸ ਮੌਕੇ ਏਅਰਪੋਰਟ ਅਥਾਰਟੀ, ਸਟੇਸ਼ਨ ਹੈਡ ਅਜ਼ਾਦ ਸਿੰਘ ਵੱਲੋਂ ਆਪਣਾ ਪੂਰਾ ਸਮਰਥਨ ਦੇਣ ਲਈ ਕਿਹਾ।

ਸ੍ਰੀ ਮੋਹਿੰਦਰ ਭਗਤ ਨੇ ਕਿਹਾ ਪੰਜਾਬ ਦੇ ਪ੍ਰੋਸੈਸਡ ਬਾਗਬਾਨੀ ਖੇਤਰ ਵਿੱਚ ਵੀ ਬਹੁਤ ਸੰਭਾਵਨਾਵਾਂ ਹਨ । ਅੰਤਰਰਾਸ਼ਟਰੀ ਬਾਜ਼ਾਰਾਂ ਵਿੱਚ ਦਾਖਲ ਹੋ ਕੇ ਅਸੀਂ ਨਾ ਸਿਰਫ਼ ਕਿਸਾਨਾਂ ਦੀ ਆਮਦਨ ਵਧਾ ਸਕਦੇ ਹਾਂ ਸਗੋਂ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਦੀ ਭੂਗੋਲਿਕ ਸਥਿਤੀ ਅਤੇ ਵਾਤਾਵਰਣ ਬਾਗ਼ਬਾਨੀ ਲਈ ਬਹੁਤ ਢੁਕਵਾਂ ਹੈ ਅਤੇ ਇਥੇ ਅਸੀਂ ਉਨ੍ਹਾਂ ਚੀਜ਼ਾਂ ਦੀ ਖੇਤੀ ਕਰ ਸਕਦੇ ਹਾਂ ਜਿਨ੍ਹਾਂ ਦੀ ਮੰਗ ਯੂਰਪ ਅਤੇ ਹੋਰ ਮੁਲਕਾਂ ਵਿੱਚ ਬਹੁਤ ਜ਼ਿਆਦਾ ਹੈ।

ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਪੰਜਾਬ ਮਾਰਕਫੈਡ ਦੇ ਚੀਫ ਮੈਨੇਜ਼ਰ ਜਸਵਿੰਦਰ ਸਿੰਘ, ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਦੇ ਸੀਈਓ ਰਣਬੀਰ ਸਿੰਘ, ਸੁਪਰਡੰਟ ਇੰਜੀਨੀਅਰ ਪੰਚਾਇਤੀ ਰਾਜ ਸੰਦੀਪ ਸੀਧਰ, ਡਿਪਟੀ ਡਾਇਰੈਕਟਰ ਬਗ਼ਬਾਨੀ ਗੁਰਮੇਲ ਸਿੰਘ, ਦਲਵੀਰ ਸਿੰਘ ਵਿਸ਼ੇਸ ਤੌਰ ‘ਤੇ ਹਾਜ਼ਰ ਸਨ।

Have something to say? Post your comment

 

More in Chandigarh

ਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ

'ਯੁੱਧ ਨਸ਼ਿਆਂ ਵਿਰੁੱਧ’ ਦੇ 333ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.1 ਕਿਲੋ ਹੈਰੋਇਨ ਸਮੇਤ 73 ਨਸ਼ਾ ਤਸਕਰ ਕਾਬੂ

ਰਾਸ਼ਟਰੀ ਸੜਕ ਸੁਰੱਖਿਆ ਮਹੀਨਾ: ਪੰਜਾਬ ਪੁਲਿਸ ਨੇ ਯਾਰਾ ਇੰਡੀਆ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਅਤੇ ਰਸਾਇਣਾਂ ਦੇ ਪ੍ਰਬੰਧਨ ਬਾਰੇ ਵੈਬਿਨਾਰ ਕਰਵਾਇਆ

ਪੰਜਾਬ ਦੇ ਰਾਜਪਾਲ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦੇ 11ਵੇਂ ਵਿਸ਼ੇਸ਼ ਸੈਸ਼ਨ ਦਾ ਉਠਾਣ

ਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜ

ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਵਚਨਬੱਧ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਕੰਟਰੈਕਚੂਅਲ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਵਚਨਬੱਧ; ਜਾਇਜ ਮੰਗਾਂ ਦਾ ਛੇਤੀ ਹੱਲ ਕਰਾਂਗੇ: ਲਾਲਜੀਤ ਸਿੰਘ ਭੁੱਲਰ

Mohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲ

ਮਾਨ ਸਰਕਾਰ ਦਾ ਗਰੀਬ ਅਤੇ ਹਾਸੀਏ ’ਤੇ ਖੜ੍ਹੇ ਵਰਗਾਂ ਲਈ ਵੱਡਾ ਕਦਮ; ਅਸ਼ੀਰਵਾਦ ਸਕੀਮ ਹੁਣ ਸਿਰਫ਼ ਸੇਵਾ ਕੇਂਦਰਾਂ ਰਾਹੀਂ ਲਾਗੂ ਹੋਵੇਗੀ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ