Wednesday, December 17, 2025

Chandigarh

ਏ.ਡੀ.ਸੀ. ਵੱਲੋਂ  ਫਰਮ ਨੋਬਲ ਕੈਰੀਅਰਸ ਇੰਸਟੀਚਿਊਟ ਦਾ ਲਾਇਸੰਸ ਰੱਦ

April 23, 2025 01:46 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਵੱਲੋਂ ਫਰਮ ਨੋਬਲ ਕੈਰੀਅਰਸ ਇੰਸਟੀਚਿਊਟ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਫਰਮ ਨੋਬਲ ਕੈਰੀਅਰਸ ਇੰਸਟੀਚਿਊਟ ਐਸ.ਸੀ.ਐਫ ਨੰਬਰ 30, ਦੂਜੀ ਮੰਜ਼ਿਲ, ਫੇਜ਼ 7 ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀਮਤੀ ਰੀਨਾ ਸਿੰਘ ਕਪੂਰ ਪੁੱਤਰੀ ਸ੍ਰੀ ਸੁਰੇਸ਼ ਕੁਮਾਰ ਗਾਖਰ ਤੇ ਪਤਨੀ ਸ੍ਰੀ ਅਨੁਰਾਗ ਸਿੰਘ ਕਪੂਰ ਵਾਸੀ ਮਕਾਨ ਨੰ: 920 ਫੇਜ਼ 3ਬੀ2, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦਾ ਲਾਇਸੰਸ ਨੰਬਰ 380/ਆਈ.ਸੀ. ਮਿਤੀ 10.02.2020 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ ਮਿਤੀ 09.02.2025 ਨੂੰ ਖਤਮ ਹੋ ਚੁੱਕੀ ਹੈ।
ਉਕਤ ਸਬੰਧ ਵਿੱਚ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਰਮ ਵੱਲੋਂ ਲਾਇਸੰਸ ਰੀਨਿਊ ਕਰਵਾਉਣ ਲਈ ਅਪਲਾਈ ਨਹੀਂ ਕੀਤਾ ਗਿਆ ਅਤੇ ਨਾ ਹੀ ਮਹੀਨਾਵਾਰ ਰਿਪੋਰਟ ਜਮ੍ਹਾਂ ਕਰਵਾਈ ਗਈ ਸੀ। ਲਾਇਸੰਸੀ ਵੱਲੋਂ ਮਹੀਨਾਵਾਰ ਰਿਪੋਰਟ, ਫਰਮ ਸਬੰਧੀ ਇਸ਼ਤਿਹਾਰਾਂ ਅਤੇ ਸੈਮੀਨਾਰ ਦੀ ਜਾਣਕਾਰੀ ਨਹੀਂ ਦਿੱਤੀ ਗਈ ਅਤੇ ਨਾ ਹੀ ਛਿਮਾਹੀ ਰਿਪੋਰਟ ਬਾਰੇ ਦਫਤਰ ਨੂੰ ਸੂਚਿਤ ਕੀਤਾ ਗਿਆ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਅਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਅਡਵਾਈਜ਼ਰੀ ਅਨੁਸਾਰ ਲਾਇਸੰਸ ਦਾ ਨਵੀਨੀਕਰਨ ਨਾ ਕਰਵਾਉਣ ਕਰਕੇ, ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਦਫਤਰ ਬੰਦ ਹੋਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾਂ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪਸ਼ਟੀਕਰਨ ਨਾ ਦੇਣ ਕਰਕੇ ਕੰਪਨੀ/ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)( e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਗਈ ਹੈ।
ਇਸ ਲਈ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਨੋਬਲ ਕੈਰੀਅਰਸ ਇੰਸਟੀਚਿਊਟ ਨੂੰ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦਾ ਲਾਇਸੰਸ ਨੰਬਰ 380/ਆਈ.ਸੀ. ਮਿਤੀ 10.02.2020 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ  ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ  ਜਿੰਮੇਵਾਰ ਹੋਣਗੇ।

 

Have something to say? Post your comment

 

More in Chandigarh

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ