Thursday, January 29, 2026
BREAKING NEWS
ਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂਆਮ ਆਦਮੀ ਪਾਰਟੀ ਹਾਈ ਕਮਾਂਡ ਨੇ ਗੁਰਸ਼ਰਨ ਸਿੰਘ ਛੀਨਾ ਨੂੰ ਦਿੱਤੀ ਵੱਡੀ ਜਿੰਮੇਵਾਰੀਅੰਮ੍ਰਿਤਸਰ ਪੁਲਿਸ ਨਾਲ ਮੁਕਾਬਲੇ 'ਚ ਖ਼ਤਰਨਾਕ ਗੈਂਗਸਟਰ ਮਨੀ ਪ੍ਰਿੰਸ ਢੇਰ ਹਸਪਤਾਲ 'ਚੋਂ ਫਰਾਰ ਹੋਣ ਤੋਂ ਬਾਅਦ ਪੁਲਿਸ ਕਰ ਰਹੀ ਸੀ ਪਿੱਛਾ

Malwa

ਸੁਨਾਮ 'ਚ ਦਾਮਨ ਬਾਜਵਾ ਦੀ ਅਗਵਾਈ ਹੇਠ ਕੱਢਿਆ ਮੋਮਬੱਤੀ ਮਾਰਚ 

April 23, 2025 07:02 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਸੈਲਾਨੀਆਂ ਤੇ ਕੀਤੇ ਦਹਿਸ਼ਤਗਰਦੀ ਹਮਲੇ ਵਿੱਚ ਹਲਾਕ ਹੋਏ ਬੇਗੁਨਾਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਬੁੱਧਵਾਰ ਨੂੰ ਸੁਨਾਮ ਵਿਖੇ ਭਾਜਪਾ ਦੀ ਸੂਬਾ ਸਕੱਤਰ ਦਾਮਨ ਥਿੰਦ ਬਾਜਵਾ ਦੀ ਅਗਵਾਈ ਹੇਠ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿੱਚ ਮੋਮਬੱਤੀ ਮਾਰਚ ਕੱਢਿਆ ਗਿਆ। ਮੋਮਬੱਤੀ ਮਾਰਚ ਵਿੱਚ ਵੱਡੀ ਗਿਣਤੀ ਭਾਜਪਾ ਦੇ ਵਰਕਰਾਂ ਅਤੇ ਸ਼ਹਿਰੀਆਂ ਨੇ ਹਿੱਸਾ ਲਿਆ। ਇਸ ਮੌਕੇ ਮੈਡਮ ਦਾਮਨ ਬਾਜਵਾ ਨੇ ਕਿਹਾ ਕਿ ਅੱਜ ਹਰ ਭਾਰਤੀ ਇਸ ਘਿਨਾਉਣੇ ਅਤੇ ਕਾਇਰਤਾ ਪੂਰਨ ਹਮਲੇ ਦੀ ਨਿੰਦਾ ਕਰ ਰਿਹਾ ਹੈ । ਇਸ ਅੱਤਵਾਦੀ ਹਮਲੇ ਦੇ ਖਿਲਾਫ ਭਾਰਤ ਇਕਜੁੱਟ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਇਹ ਜੋ ਅੱਤਵਾਦੀ ਹਮਲਾ ਹੋਇਆ ਹੈ ਜਿੱਥੇ ਇਨਸਾਨੀਅਤ ਨੂੰ ਸ਼ਰਮਸਾਰ ਕਰਦਾ ਹੈ ਉੱਥੇ ਹੀ ਇਹਨਾਂ ਅੱਤਵਾਦੀਆਂ ਅਤੇ ਇਹਨਾਂ ਨੂੰ ਚਲਾਉਣ ਵਾਲੇ ਗੁਆਂਢੀ ਮੁਲਕ ਦੀ ਘਟੀਆ ਮਾਨਸਿਕਤਾ ਨੂੰ ਦਰਸਾਉਂਦਾ ਹੈ।  ਉਨ੍ਹਾਂ ਕਿਹਾ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਅਜਿਹਾ ਕਾਰਾ ਕਰਨ ਵਾਲਿਆਂ ਨੂੰ ਮਿਸਾਲੀ ਸਜ਼ਾਵਾਂ ਦੇਣ ਲਈ ਸਖ਼ਤ ਕਾਰਵਾਈ ਕਰੇਗੀ। ਉੱਥੇ ਹੀ ਪਾਕਿਸਤਾਨ ਨੂੰ ਵੀ ਇਸ ਘਟੀਆ ਹਮਲੇ ਦਾ ਮੂੰਹ ਤੋੜ ਜਵਾਬ ਭਾਰਤ ਵੱਲੋਂ ਦਿੱਤਾ ਜਾਵੇਗਾ ਇਹੋ ਜਿਹੇ ਹਮਲੇ ਭਾਰਤ ਨੂੰ ਕਮਜ਼ੋਰ ਨਹੀਂ ਕਰ ਸਕਦੇ, ਇਹੋ ਜਿਹੇ ਹਮਲਿਆਂ ਦਾ ਜੁਆਬ ਭਾਰਤ ਜਰੂਰ ਦੇਵੇਗਾ। ਇਸ ਮੌਕੇ ਹਰਮਨਦੇਵ ਸਿੰਘ ਬਾਜਵਾ, ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਸੰਜੇ ਗੋਇਲ, ਬਲਾਕ ਪ੍ਰਧਾਨ ਰਾਜੀਵ ਕੁਮਾਰ ਮੱਖਣ, ਟਕਸਾਲੀ ਭਾਜਪਾ ਆਗੂ ਪ੍ਰੇਮ ਗੁਗਨਾਨੀ, ਡਾਕਟਰ ਜਗਮਹਿੰਦਰ ਸੈਣੀ, ਸ਼ੰਕਰ ਬਾਂਸਲ, ਰੁਲਦੂ ਰਾਮ ਗੁਪਤਾ, ਮਾਲਵਿੰਦਰ ਸਿੰਘ ਗੋਲਡੀ, ਅਗਰਵਾਲ ਸਭਾ ਦੇ ਪ੍ਰਧਾਨ ਇਸ਼ਵਰ ਗਰਗ, ਕ੍ਰਿਸ਼ਨ ਸੰਦੋਹਾ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰੀ ਹਾਜ਼ਰ ਸਨ।

Have something to say? Post your comment