Tuesday, September 16, 2025

Chandigarh

ਪਹਿਲਗਾਮ ਵਿੱਚ ਸ਼ਹੀਦ ਹੋਏ ਸੈਲਾਨੀਆਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਮੋਹਾਲੀ ਵਿੱਚ ਕੱਢੇ ਕੈਂਡਲ ਮਾਰਚ ਦੀ ਬਲਬੀਰ ਸਿੱਧੂ ਨੇ ਕੀਤੀ ਅਗਵਾਈ

April 23, 2025 07:10 PM
SehajTimes

ਮੋਹਾਲੀ : ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅਤੱਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ ਅਤੇ ਸੈਲਾਨੀਆਂ ਨੂੰ ਸ਼ਰਧਾਂਜਲੀ ਦੇਣ ਲਈ ਕਾਂਗਰਸ ਪਾਰਟੀ ਵਲੋਂ ਮੋਹਾਲੀ ਦੇ ਗੁ: ਸ੍ਰੀ ਅੰਬ ਸਾਹਿਬ ਤੋਂ ਕੱਢੇ ਕੈਂਡਲ ਮਾਰਚ ਦੀ ਅਗਵਾਈ ਕੀਤੀ।

ਸਿੱਧੂ ਨੇ ਇਸ ਭਿਆਨਕ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ, "ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਇਆ ਅੱਤਵਾਦੀ ਹਮਲਾ ਬਹੁਤ ਹੀ ਸ਼ਰਮਨਾਕ, ਦੁੱਖਦਾਇਕ ਅਤੇ ਅਸਵੀਕਾਰਨਯੋਗ ਹੈ।" 
 
ਸਿੱਧੂ ਨੇ ਇਸ ਅੱਤਵਾਦੀ ਹਮਲੇ ਨੂੰ "ਮਨੁੱਖਤਾ ਵਿਰੁੱਧ ਘਿਨੌਣਾ ਅਪਰਾਧ" ਦੱਸਦਿਆਂ ਇਸਦੀ ਸਖ਼ਤ ਨਿੰਦਾ ਕੀਤੀ। ਇਸ ਹਮਲੇ ਦੇ ਵਿਰੋਧ ਵਿੱਚ ਅਤੇ ਨਿਹੱਥੇ ਮਾਰੇ ਗਏ ਸੈਲਾਨੀਆਂ ਦੀ ਯਾਦ ਵਿੱਚ, ਮੋਹਾਲੀ ਵਿਖੇ ਕੈਂਡਲ ਮਾਰਚ ਕੱਢਿਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ, ਵਰਕਰਾਂ, ਨੌਜਵਾਨਾਂ ਅਤੇ ਸਥਾਨਕ ਨਿਵਾਸੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।
 
ਸਿੱਧੂ ਨੇ ਪਹਿਲਗਾਮ ਵਿਖੇ ਸੁਰੱਖਿਆ ਬਾਰੇ ਗੱਲ ਕਰਦਿਆਂ ਕਿਹਾ, "ਇਹ ਬਹੁਤ ਹੀ ਹੈਰਾਨ ਕਰਨ ਵਾਲਾ ਹੈ ਕਿ ਪਹਿਲਗਾਮ ਵਿੱਚ ਇੱਕੋ ਸਥਾਨ 'ਤੇ 2,000 ਤੋਂ ਵੱਧ ਸੈਲਾਨੀ ਮੌਜੂਦ ਸਨ, ਫ਼ੇਰ ਵੀ ਓਥੇ ਕਿਸੇ ਵੀ ਤਰ੍ਹਾਂ ਦਾ ਸੁਰੱਖਿਆ ਪ੍ਰਬੰਧ ਨਹੀਂ ਕੀਤਾ ਗਿਆ ਸੀ। ਸਿਰਫ਼ ਇਹਨਾਂ ਹੀ ਨਹੀਂ ਉਥੇ ਪੁਲਿਸ ਅਤੇ ਫੌਜ ਦੇ ਜਵਾਨ ਵੀ ਇਸ ਭਿਆਨਕ ਘਟਨਾ ਦੇ 20 ਮਿੰਟ ਬਾਅਦ ਪਹੁੰਚੇ। ਇਹ ਸਾਫ਼ ਤੌਰ 'ਤੇ ਕੇਂਦਰ ਸਰਕਾਰ ਦੀ ਦੇਸ਼ਵਾਸੀਆਂ ਦੀ ਸੁਰੱਖਿਆ ਪ੍ਰਤੀ ਲਾਪਰਵਾਹੀ ਨੂੰ ਬਿਆਨ ਕਰਦਾ ਹੈ।"
 
ਕੇਂਦਰ ਸਰਕਾਰ 'ਤੇ ਸਵਾਲ ਚੁੱਕਦਿਆਂ ਸਿੱਧੂ ਨੇ ਕਿਹਾ, "ਪਹਿਲਾਂ ਉਰੀ ਹਮਲਾ, ਫ਼ੇਰ ਪੁਲਵਾਮਾ ਅਤੇ ਹੁਣ ਪਹਿਲਗਾਮ ਹਮਲਾ, ਇਹ ਸਾਰੇ ਘਟਨਾ ਕਰਮ ਸਿਰਫ਼ ਇੱਕ ਚੇਤਾਵਨੀ ਨਹੀਂ, ਸਗੋਂ ਸਰਕਾਰ ਦੀ ਦੇਸ਼ ਅਤੇ ਦੇਸ਼ਵਾਸੀਆਂ ਦੀ ਸੁਰੱਖਿਆ ਪ੍ਰਤੀ ਲਾਪਰਵਾਹੀ ਨੂੰ ਉਜਾਗਰ ਕਰਦੇ ਹਨ।"
 
ਸਿੱਧੂ ਨੇ ਅੱਗੇ ਕਿਹਾ ਕਿ 2019 ਵਿੱਚ ਮੋਦੀ ਸਰਕਾਰ ਵਲੋਂ ਜੰਮੂ ਕਸ਼ਮੀਰ ਵਿੱਚ ਧਾਰਾ 370 ਹਟਾਕੇ ਇਹ ਬਿਆਨ ਦਿੱਤਾ ਗਿਆ ਸੀ ਕਿ ਹੁਣ ਕਸ਼ਮੀਰ ਵਿੱਚ ਅੱਤਵਾਦੀ ਹਮਲੇ ਨਹੀਂ ਹੋਣਗੇ, ਲੇਕਿਨ ਅਜਿਹਾ ਹੋਇਆ ਕੁਝ ਵੀ ਨਹੀਂ। ਅੱਜ ਵੀ ਅੱਤਵਾਦੀ ਹਮਲੇ ਹੋ ਰਹੇ ਹਨ 'ਤੇ ਇਹਨਾਂ ਦਾ ਸ਼ਿਕਾਰ ਆਮ ਲੋਕ ਬਣ ਰਹੇ ਨੇ।
 
ਉਨ੍ਹਾਂ ਕਿਹਾ, "ਇਹ ਹਮਲਾ ਸਿਰਫ ਜੰਮੂ ਕਸ਼ਮੀਰ ਦੇ ਅਮਨ ਨੂੰ ਨਹੀਂ, ਸਗੋਂ ਭਾਰਤ ਦੇ ਭਾਈਚਾਰੇ ਅਤੇ ਅਖੰਡਤਾ ਨੂੰ ਠੇਸ ਪਹੁੰਚਾਉਣ ਵਾਲੀ ਕਰਤੂਤ ਹੈ। ਅਸੀਂ ਇਨ੍ਹਾਂ ਦੋਸ਼ੀਆਂ ਨੂੰ ਕਦੇ ਵੀ ਮਾਫ਼ ਨਹੀਂ ਕਰਾਂਗੇ, ਅਤੇ ਅਸੀਂ ਮੰਗ ਕਰਦੇ ਹਾਂ ਕਿ ਭਾਰਤ ਸਰਕਾਰ ਇਨ੍ਹਾਂ ਅੱਤਵਾਦੀਆਂ ਨੂੰ ਮੂੰਹ ਤੋੜ ਜਵਾਬ ਦੇਵੇ, ਤਾਂ ਜੋ ਭਵਿੱਖ ਵਿੱਚ ਕਦੇ ਵੀ ਅਜਿਹੀਆਂ ਘਟਨਾਵਾਂ ਨਾ ਹੋਣ।”
 
ਮੋਹਾਲੀ ਵਿੱਚ ਕੈਂਡਲ ਮਾਰਚ ਦੌਰਾਨ ਹਾਜ਼ਰ ਲੋਕਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਦਿੱਤੀ ਅਤੇ ਅੱਤਵਾਦ ਦੇ ਖ਼ਿਲਾਫ਼ ਆਪਣੀ ਏਕਤਾ ਅਤੇ ਨਿਰੰਤਰ ਲੜਾਈ ਦਾ ਸੰਕੇਤ ਦਿੱਤਾ। ਸਿੱਧੂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ, “ਅਸੀਂ ਸ਼ਹੀਦਾਂ ਦੀ ਸ਼ਹਾਦਤ ਨੂੰ ਵਿਅਰਥ ਨਹੀਂ ਜਾਣ ਦੇਵਾਂਗੇ, ਅੱਤਵਾਦ ਦੇ ਖ਼ਿਲਾਫ਼ ਇਹ ਲੜਾਈ ਸਿਰਫ ਸਰਹੱਦਾਂ ਦੀ ਨਹੀਂ, ਸਗੋਂ ਮਨੁੱਖੀ ਅਰਮਾਨਾਂ ਦੀ ਵੀ ਲੜਾਈ ਹੈ। ਅਸੀਂ ਇਹ ਲੜਾਈ ਇੱਕ ਜੁੱਟ ਹੋ ਕੇ ਲੜਾਂਗੇ।”
 
ਅੰਤ ਵਿੱਚ ਸਿੱਧੂ ਨੇ ਕਿਹਾ, "ਕਾਂਗਰਸ ਪਾਰਟੀ ਭਾਰਤ ਦੀ ਅਖੰਡਤਾ, ਸੰਵਿਧਾਨ ਅਤੇ ਲੋਕਤੰਤਰਕ ਮੁੱਲਾਂ ਦੀ ਰੱਖਿਆ ਲਈ ਹਮੇਸ਼ਾ ਖੜ੍ਹੀ ਸੀ, ਖੜ੍ਹੀ ਹੈ ਅਤੇ ਅੱਗੇ ਵੀ ਖੜ੍ਹੀ ਰਹੇਗੀ ਅਤੇ ਅੱਤਵਾਦ ਖਿਲਾਫ਼ ਸਾਡੀ ਲੜਾਈ ਅੰਤ ਤੱਕ ਜਾਰੀ ਰਹੇਗੀ।"

Have something to say? Post your comment

 

More in Chandigarh

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ