Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Doaba

ਪਹਿਲਗਾਮ ਅੱਤਵਾਦੀ ਘਟਨਾ ਦੇ ਵਿਰੋਧ 'ਚ ਹੁਸ਼ਿਆਰਪੁਰ ਰਿਹਾ ਮੁਕੰਮਲ ਬੰਦ

April 24, 2025 07:08 PM
SehajTimes
ਕੁੱਝ ਥਾਵਾਂ 'ਤੇ ਹੋਈ ਗਰਮਾ ਗਰਮੀ; ਪੁਲਿਸ ਬਣੀ ਮੂਕ ਦਰਸ਼ਕ 
 
ਹੁਸ਼ਿਆਰਪੁਰ : ਪਹਿਲਗਾਮ ਦੇ ਅੱਤਵਾਦੀ ਹਮਲੇ ਵਿੱਚ ਨਿਰਦੋਸ਼ ਟੂਰਿਸਟਾਂ ਦੇ ਮਾਰੇ ਜਾਣ ਦੇ ਰੋਸ ਵੱਜੋਂ ਕੁਝ ਹਿੰਦੂ ਜਥੇਬੰਦੀਆਂ ਵੱਲੋਂ ਅਚਾਨਕ ਦਿੱਤੀ ਗਈ ਹੁਸ਼ਿਆਰਪੁਰ ਬੰਦ ਦੀ ਕਾਲ ਦੇ ਮੱਦੇ ਨਜ਼ਰ ਹੁਸ਼ਿਆਰਪੁਰ ਸ਼ਹਿਰ ਦੀ ਹਦੂਦ ਅੰਦਰ ਲਗਭਗ ਸਾਰੇ ਕਾਰੋਬਾਰੀ ਅਦਾਰੇ, ਦੁਕਾਨਾਂ ਅਤੇ ਸਿੱਖਿਆ ਸੰਸਥਾਨ ਬੰਦ ਰਹੇ ਜਦਕਿ ਹੁਸ਼ਿਆਰਪੁਰ ਸ਼ਹਿਰ ਦੇ ਬਾਹਰ ਵਾਰ ਅਤੇ ਹੋਰ ਕਸਬਿਆਂ ਵਿੱਚ ਦੁਕਾਨਾਂ ਤੇ ਕਾਰੋਬਾਰਿ ਅਦਾਰੇ ਆਮ ਵਾਂਗ ਖੁੱਲੇ ਰਹੇ | ਸਵੇਰ ਦੇ 9 ਵੱਜਦਿਆਂ ਸਾਰ ਹੀ ਹਿੰਦੂ ਜਥੇਬੰਦੀਆਂ ਦੇ ਨੁਮਾਇੰਦੇ ਵੱਡੀ ਗਿਣਤੀ ਵਿੱਚ ਸ਼ਹਿਰ ਦੇ ਬਾਜ਼ਾਰਾਂ ਵਿੱਚ ਨਿਕਲ ਆਏ ਅਤੇ ਜ਼ੋਰਦਾਰ ਨਾਅਰੇ ਮਾਰਦੇ ਹੋਏ ਵੱਖ-ਵੱਖ ਗਰੁੱਪਾਂ ਵਿੱਚ ਪੂਰਾ ਸ਼ਹਿਰ ਬੰਦ ਕਰਵਾਉਣਾ ਸ਼ੁਰੂ ਕਰ ਦਿੱਤਾ | ਅਚਾਨਕ ਦਿੱਤੀ ਗਈ ਇਸ ਬੰਦ ਦੀ ਕਾਲ ਕਾਰਣ ਦੂਰ ਦੁਰਾਡੇ ਦੇ ਪਿੰਡਾਂ ਤੋਂ ਆਪਣੇ ਕੰਮਾਂਕਾਰਾਂ ਨੂੰ ਲੈ ਕੇ ਸ਼ਹਿਰ ਆਏ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਖਾਸ ਕਰਕੇ ਵਡੇਰੀ ਉਮਰ ਦੀਆਂ ਔਰਤਾਂ ਬਜ਼ੁਰਗਾਂ ਅਤੇ ਬੱਚਿਆਂ ਨੂੰ ਨਾਲ ਲੈ ਕੇ ਆਈਆਂ ਔਰਤਾਂ ਨੂੰ ਗਰਮੀ ਵਿੱਚ ਇਧਰ ਉਧਰ ਭਟਕਣਾ ਪਿਆ | ਪ੍ਰਦਰਸ਼ਨਕਾਰੀਆਂ ਨੇ ਸ਼ਹਿਰ ਦੀਆਂ ਦੁਕਾਨਾਂ ਤੋ ਇਲਾਵਾ ਪੈਟਰੋਲ ਪੰਪਾਂ, ਬੈਂਕਾਂ, ਨਿੱਜੀ ਕੰਪਨੀਆਂ, ਇਥੋਂ ਤੱਕ ਕਿ ਰੇੜੀਆਂ ਫੜੀਆਂ ਵਾਲੀਆਂ ਛੋਟੀਆਂ ਦੁਕਾਨਾਂ ਨੂੰ ਵੀ ਨਹੀਂ ਬਖਸ਼ਿਆ ਹੁਸ਼ਿਆਰਪੁਰ ਦੇ ਅੰਤਰਰਾਜੀ ਬੱਸ ਸਟੈਂਡ ਨੂੰ ਵੀ  ਪ੍ਰਦਰਸ਼ਨਕਾਰੀਆਂ ਨੇ ਘੇਰ ਕੇ ਬੱਸਾਂ ਦੁਕਾਨਾਂ ਬੰਦ ਕਰਵਾਈਆਂ ਪਰ ਕੁਝ ਸਮੇਂ ਬਾਅਦ ਬੱਸ ਸੇਵਾ ਚਾਲੂ ਹੋਣ ਕਾਰਣ ਲੋਕਾਂ ਨੇ ਕੁਝ ਰਾਹਤ ਮਹਿਸੂਸ ਕੀਤੀ | ਕੁਝ ਨਿਜੀ ਯੂਟਿਊਬਰ ਅਤੇ ਵੈਬ ਚੈਨਲ ਵਾਲੇ ਮੀਡੀਆ ਕਰਮੀਆਂ  ਵੱਲੋਂ ਲਾਈਵ ਚਲਾਏ ਜਾਣ ਕਾਰਨ ਪ੍ਰਦਰਸ਼ਨਕਾਰੀ ਹੋਰ ਉਤੇਜਿਤ ਹੋ ਕੇ ਮੀਡੀਆ ਸਾਹਮਣੇ ਆਪਣਾ ਚਿਹਰਾ ਦਿਖਾਉਣ ਲਈ ਇੱਕ ਦੂਜੇ ਨਾਲੋਂ ਅੱਗੇ ਵੱਧ ਕੇ ਦੁਕਾਨਾਂ ਬੰਦ ਕਰਵਾ ਰਹੇ ਸਨ ਜਿਸ ਕਾਰਨ ਕੁੱਝ ਥਾਵਾਂ ਤੇ ਦੁਕਾਨਦਾਰਾਂ ਨਾਲ ਉਨ੍ਹਾਂ ਪ੍ਰਦਰਸ਼ਨਕਾਰੀਆਂ ਦੀ ਗਰਮਾ ਗਰਮੀ ਵੀ ਹੋਈ ਪਰ ਉਹਨਾਂ ਦੇ ਨਾਲ ਚੱਲ ਰਹੀ ਪੁਲਿਸ ਮੂਕ ਦਰਸ਼ਕ ਬਣੀ ਹੋਈ ਦੇਖੀ ਗਈ | ਹੁਸ਼ਿਆਰਪੁਰ ਪੁਲਿਸ ਵੱਲੋਂ ਇਸ ਬੰਦ ਦੇ ਸੱਦੇ ਨੂੰ ਲੈ ਕੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਤੇ ਪ੍ਰਦਰਸ਼ਨਕਾਰੀਆਂ ਦੀਆਂ ਵੱਖ-ਵੱਖ ਟੁਕੜੀਆਂ ਦੇ ਨਾਲ ਨਾਲ ਪੁਲਿਸ ਦੀਆਂ ਗੱਡੀਆਂ ਤੇ ਅਧਿਕਾਰੀ ਚੱਲ ਰਹੇ ਸਨ | ਹੁਸ਼ਿਆਰਪੁਰ ਵਿੱਚ ਹਿੰਦੂ ਜਥੇਬੰਦੀਆਂ ਵੱਲੋਂ ਕੀਤੇ ਗਏ ਇਸ ਬੰਦ ਦੇ ਪ੍ਰਦਰਸ਼ਨ ਦੌਰਾਨ ਜਿਆਦਾਤਰ ਭਾਜਪਾਈ ਆਗੂ ਹੀ ਸਰਗਰਮ ਦੇਖੇ ਗਏ | ਬਾਅਦ ਦੁਪਹਿਰ ਕਰੀਬ ਤਿੰਨ ਚਾਰ ਵਜੇ ਤੋਂ ਬਾਅਦ ਦੁਕਾਨਾਂ ਖੁੱਲਣੀਆਂ ਸ਼ੁਰੂ ਹੋ ਗਈਆਂ ਸਨ | ਵੱਖ-ਵੱਖ ਸੰਸਥਾਵਾਂ ਵੱਲੋਂ ਇਸ ਅੱਤਵਾਦੀ ਘਟਨਾ ਵਿੱਚ ਨਿਰਦੋਸ਼ ਲੋਕਾਂ ਦੇ ਮਾਰੇ ਜਾਣ ਦੇ ਰੋਸ ਵਜੋਂ ਕੈਂਡਲ ਮਾਰਚ ਕੱਢਣ ਦਾ ਸਿਲਸਿਲਾ ਅੱਜ ਵੀ ਜਾਰੀ ਰਿਹਾ | 

Have something to say? Post your comment

 

More in Doaba

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ

ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਕਰਵਾਈ ਗਈ ਰਿਹਰਸਲ

ਗੜ੍ਹਪਧਾਣਾ ’ਚ ਮਾਤਮ! ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਦੂਜੇ ਨੌਜਵਾਨ ਦੀ ਵੀ ਮੌਤ ਤੀਜਾ ਹਸਪਤਾਲ ’ਚ ਇਲਾਜ ਅਧੀਨ

ਜ਼ਿਲ੍ਹਾ ਪ੍ਰਸ਼ਾਸਨ ਵੱਲੋ ਗੁਰੂ ਰਵਿਦਾਸ ਜੀ ਮਹਾਰਾਜ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦਾ ਆਯੋਜਨ

ਗੜ੍ਹੀ ਕਾਨੂੰਗੋ 'ਚ ਖੁੱਲ੍ਹਿਆ ਆਮ ਆਦਮੀ ਕਲੀਨਿਕ, ਵਿਧਾਇਕ ਸੰਤੋਸ਼ ਕਟਾਰੀਆ ਨੇ ਕੀਤਾ ਉਦਘਾਟਨ

ਪੰਜਾਬ ਪੁਲਿਸ ਨੇ ਯੋਜਨਾਬੱਧ ਹਮਲੇ ਨੂੰ ਕੀਤਾ ਨਾਕਾਮ; ਅੱਤਵਾਦੀ ਮਾਡਿਊਲ ਦਾ ਸੰਚਾਲਕ ਹੈਂਡ ਗ੍ਰਨੇਡ ਸਮੇਤ ਕਾਬੂ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਈ ਜਾ ਰਹੀ ਮੈਰਾਥਨ ਦੌੜ ਦੀਆਂ ਤਿਆਰੀਆਂ ਮੁਕੰਮਲ: ਵਧੀਕ ਡਿਪਟੀ ਕਮਿਸ਼ਨਰ(ਜ)