Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਵੱਲੋਂ ਦੋ ਰੋਜ਼ਾ ਵਿੱਦਿਅਕ ਟੂਰ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਨੂੰ ਰਵਾਨਾ ਹੋਇਆ

April 24, 2025 07:24 PM
ਤਰਸੇਮ ਸਿੰਘ ਕਲਿਆਣੀ

ਸੰਦੌੜ : ਸੰਤ ਬਾਬਾ ਅਤਰ ਸਿੰਘ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ ਕਪਿਲ ਦੇਵ ਦੀ ਅਗਵਾਈ ਅਤੇ ਡਾ ਗੁਰਪ੍ਰੀਤ ਸਿੰਘ (ਟੂਰ ਡਇੰਚਾਰਜ) ਦੀ ਨਿਗਰਾਨੀ ਹੇਠ ਹੋਏ ਇਸ ਟੂਰ ਵਿੱਚ ਜੇ ਐਮ ਸੀ ਤੋਂ ਇਲਾਵਾ ਵੀ ਹੇਰ ਵਿਦਿਆਰਥਣਾਂ ਨੇ ਭਾਗ ਲਿਆ। ਇਸ ਵਿੱਦਿਅਕ ਟੂਰ ਵਿੱਚ ਦਰਬਾਰ ਸਾਹਿਬ ਤਰਨਤਾਰਨ ਸਾਹਿਬ, ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ, ਛੇਹਰਟਾ ਸਾਹਿਬ, ਪੁਲ ਮੋਰਾਂ, ਬਾਘਾ ਬਾਰਡਰ, ਹਵੇਲੀ ਅੰਮ੍ਰਿਤਸਰ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ, ਮਿਊਜ਼ੀਅਮ, ਜਲ੍ਹਿਆਂਵਾਲਾ ਵਾਲਾ ਬਾਗ, ਦੁਰਗਿਆਣਾ ਮੰਦਿਰ, ਕਿਲਾ ਗੋਬਿੰਦਗੜ ਹਰੀਕੇ ਪੱਤਣ (ਪੰਜਾਬ ਦੇ ਮੁੱਖ ਬੈਟਲੈਂਡ) ਅਤੇ ਨਾਨਕਸਰ ਠਾਠ ਕਲੇਰਾਂ ਆਦਿ ਦਿਖਾਇਆ ਗਿਆ। ਜਿੱਥੇ ਇਹ ਥਾਵਾਂ ਵਿਦਿਆਰਥੀਆਂ ਨੂੰ ਦਿਖਾਈਆਂ ਗਈਆਂ ਨਾਲ ਹੀ ਉਹਨਾਂ ਇਸਦੀ ਇਤਿਹਾਸਕ ਮਹੱਤਤਾ ਬਾਰੇ ਜਾਣੂੰ ਕਰਵਾਇਆ। ਪੰਜਾਬ ਵਿੱਚ ਵੀ ਕਾਫੀ ਥਾਵਾਂ ਅਜਿਹੀਆਂ ਹਨ ਜਿੰਨਾਂ ਬਾਰੇ ਬਹੁਤਿਆਂ ਨੂੰ ਨਹੀਂ ਪਤਾ ਅਤੇ ਬਹੁਤ ਘੱਟ ਗਿਣਤੀ ਲੋਕ ਉਹਨਾਂ ਥਾਵਾਂ ਤੇ ਜਾਂਦੇ ਹਨ। ਸੋ ਅਜਿਹੇ ਉੱਦਮ ਕਰਕੇ ਵਿਦਿਆਰਥੀਆਂ ਨੂੰ ਵੱਖ-ਵੱਖ ਥਾਵਾਂ ਦਿਖਾਉਣ ਨਾਲ ਉਹਨਾਂ ਦਾ ਮਾਨਸਿਕ ਤੇ ਬੌਧਿਕ ਵਿਕਾਸ ਹੁੰਦਾ ਹੈ। ਕਾਲਜ ਸਟਾਫ਼ ਵਿੱਚੋਂ ਪ੍ਰੋ ਅਮਨਪ੍ਰੀਤ ਸਿੰਘ, ਪ੍ਰੋ ਮਨਪ੍ਰੀਤ ਕੌਰ, ਪ੍ਰੋ ਕਮਲਜੀਤ ਕੌਰ, ਸ. ਮਨਪ੍ਰੀਤ ਸਿੰਘ, ਅਨਾਮਿਕਾ ਸੰਧੂ ਤੇ ਕੁਲਵਿੰਦਰ ਕੌਰ ਦੇ ਅਹਿਮ ਸਹਿਯੋਗ ਨਾਲ ਇਹ ਟੂਰ ਸਫ਼ਲ ਰਿਹਾ।

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ