Saturday, November 01, 2025

Health

 ਮਲੇਰੀਆ ਬੁਖ਼ਾਰ ਬਾਰੇ ਜਾਗਰੂਕਤਾ ਬਹੁਤ ਜ਼ਰੂਰੀ : ਸਿਵਲ ਸਰਜਨ

April 25, 2025 12:45 PM
SehajTimes

ਮੋਹਾਲੀ : ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ। ਸਿਹਤ ਕਾਮਿਆਂ ਨੇ ਰੈਲੀਆਂ, ਸਵਾਲ-ਜਵਾਬ ਮੁਕਾਬਲਿਆਂ, ਨੁੱਕੜ ਨਾਟਕਾਂ ਅਤੇ ਵੱਖ-ਵੱਖ ਜਾਗਰੂਕਤਾ ਸਮਾਗਮਾਂ ਰਾਹੀਂ ਇਹ ਦਿਨ ਮਨਾਇਆ। ਜਿ਼ਲ੍ਹਾ ਹਸਪਤਾਲ ਮੋਹਾਲੀ ਵਿਖੇ ਜਿ਼ਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਆਖਿਆ ਕਿ ਹਰ ਸਾਲ ਦੁਨੀਆਂ ਭਰ ਵਿਚ ਮਨਾਏ ਜਾਣ ਵਾਲੇ ਇਸ ਦਿਨ ਦੀ ਅਹਿਮੀਅਤ ਬਾਰੇ ਜਾਣਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਆਖਿਆ ਕਿ ਸਰਕਾਰ ਨੇ 2030 ਤਕ ਮਲੇਰੀਆ ਦਾ ਮੁਕੰਮਲ ਖ਼ਾਤਮਾ ਕਰਨ ਦਾ ਟੀਚਾ ਮਿੱਥਿਆ ਹੋਇਆ ਹੈ, ਜਿਸ ਦੀ ਪ੍ਰਾਪਤੀ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਲੋਕਾਂ ਨੂੰ ਵੀ ਸਿਹਤ ਵਿਭਾਗ ਦਾ ਸਾਥ ਦੇਣਾ ਚਾਹੀਦਾ ਹੈ। ਸਿਵਲ ਸਰਜਨ ਨੇ ਆਖਿਆ ਕਿ ਮਲੇਰੀਆ ਬੁਖ਼ਾਰ ਦੇ ਲੱਛਣ ਦਿਸਣ ’ਤੇ ਤੁਰੰਤ ਨੇੜਲੇ ਸਿਹਤ ਕੇਂਦਰ ਵਿਚ ਜਾ ਕੇ ਜਾਂਚ ਕਰਵਾਈ ਜਾਵੇ। ਸਰਕਾਰੀ ਸਿਹਤ ਸੰਸਥਾਵਾਂ ਵਿਚ ਮਲੇਰੀਆ ਦੀ ਜਾਂਚ ਅਤੇ ਇਲਾਜ ਬਿਲਕੁਲ ਮੁਫ਼ਤ ਹੁੰਦਾ ਹੈ। ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਵੀ ਸਲਾਹ ਲਈ ਸੰਪਰਕ ਕੀਤਾ ਜਾ ਸਕਦਾ ਹੈ।
       ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਨੇ ਮਲੇਰੀਆ ਬਾਰੇ ਜਾਣਕਾਰੀ ਦਿੰਦਿਆਂ ਦਸਿਆ ਕਿ ਮਲੇਰੀਆ ਗੰਭੀਰ ਕਿਸਮ ਦਾ ਬੁਖ਼ਾਰ ਹੈ ਜੋ ਮਾਦਾ ਐਨਾਫ਼ਲੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਬੁਖ਼ਾਰ ਫੈਲਾਉਣ ਵਾਲਾ ਮੱਛਰ ਬਰਸਾਤ ਦੇ ਮੌਸਮ ਵਿਚ ਵਧਦਾ ਫੁਲਦਾ ਹੈ। ਉਨ੍ਹਾਂ ਦਸਿਆ ਕਿ ਠੰਢ ਅਤੇ ਕਾਂਬੇ ਨਾਲ ਰੋਜ਼ਾਨਾ ਜਾਂ ਤੀਜੇ ਦਿਨ ਬੁਖ਼ਾਰ ਹੋਣਾ, ਉਲਟੀਆਂ ਤੇ ਸਿਰਦਰਦ ਹੋਣਾ, ਬੁਖ਼ਾਰ ਉਤਰਨ ਮਗਰੋਂ ਥਕਾਵਟ ਤੇ ਕਮਜ਼ੋਰੀ ਹੋਣਾ, ਬੁਖ਼ਾਰ ਉਤਰਨ ’ਤੇ ਸਰੀਰ ਦਾ ਪਸੀਨੋ ਪਸੀਨੀ ਹੋਣਾ ਆਦਿ ਮਲੇਰੀਆ ਦੇ ਮੁੱਖ ਲੱਛਣ ਹਨ। ਖ਼ੂਨ ਦੀ ਜਾਂਚ ਕਰਵਾਉਣ ’ਤੇ ਮਲੇਰੀਆ ਹੋਣ ਜਾਂ ਨਾ ਹੋਣ ਬਾਰੇ ਪਤਾ ਲੱਗ ਜਾਂਦਾ ਹੈ। ਜੇ ਮਲੇਰੀਆ ਨਿਕਲਦਾ ਹੈ ਤਾਂ ਇਸ ਦਾ ਇਲਾਜ ਸੰਭਵ ਹੈ। ਉਨ੍ਹਾਂ ਦਸਿਆ ਕਿ ਪਾਣੀ ਕਿਸੇ ਵੀ ਥਾਂ ਇਕੱਠਾ ਨਾ ਹੋਣ ਦਿਤਾ ਜਾਵੇ। ਇਕੱਠੇ ਹੋਏ ਪਾਣੀ ਵਿਚ ਕਾਲਾ ਤੇਲ ਪਾਇਆ ਜਾਵੇ ਅਤੇ ਛੱਤ ’ਤੇ ਲੱਗੀਆਂ ਪਾਣੀ ਦੀਆਂ ਟੈਂਕੀਆਂ ਨੂੰ ਢੱਕ ਕੇ ਰਖਿਆ ਜਾਵੇ। ਅਜਿਹੇ ਕਪੜੇ ਪਾਏ ਜਾਣ ਕਿ ਸਰੀਰ ਪੂਰੀ ਤਰ੍ਹਾਂ ਢਕਿਆ ਰਹੇ ਤਾਕਿ ਮੱਛਰ ਨਾ ਕੱਟੇ। ਰਾਤ ਨੂੰ ਸੌਣ ਸਮੇਂ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਦੀ ਵਰਤੋਂ ਕੀਤੀ ਜਾਵੇ।
ਇਸ ਮੌਕੇ ਐਸ.ਐਮ.ਓ. ਡਾ. ਐਚ.ਐਸ.ਚੀਮਾ, ਡਾ. ਵਿਜੇ ਭਗਤ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਹਰਚਰਨ ਸਿੰਘ ਬਰਾੜ ਆਦਿ ਮੌਜੂਦ ਸਨ।

Have something to say? Post your comment

 

More in Health

ਪੰਜਾਬ ਵਿੱਚ ਮੁੱਢਲੀ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ 236 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ: ਡਾ. ਬਲਬੀਰ ਸਿੰਘ

ਹਰ ਗਰਭਵਤੀ ਔਰਤ ਦੇ ਚਾਰ ਸਿਹਤ ਮੁਆਇਨੇ ਜ਼ਰੂਰੀ : ਡਾ. ਤਮੰਨਾ ਸਿੰਘਲ

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਜ਼ਿਲ੍ਹੇ ’ਚ ਵੱਖ-ਵੱਖ ਥਾਈਂ ਹੜ੍ਹ ਰਾਹਤ ਮੈਡੀਕਲ ਕੈਂਪ ਜਾਰੀ

ਆਸਪੁਰ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਸਿਹਤ ਕੈਂਪ

ਸਿਹਤ ਵਿਭਾਗ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ

ਡੀ.ਸੀ. ਵਰਜੀਤ ਵਾਲੀਆ ਤੇ ਸਿਵਲ ਸਰਜਨ ਦੀ ਹਦਾਇਤ ‘ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਿਹਤ ਜਾਇਜ਼ਾ

ਭਰਤਗੜ੍ਹ ਬਲਾਕ ਡੇਂਗੂ-ਮੁਕਤ: ਸਿਹਤ ਵਿਭਾਗ ਤੇ ਲੋਕਾਂ ਦੀ ਸਾਂਝੀ ਕਾਮਯਾਬੀ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ; ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ