ਸੁਨਾਮ : ਸਿਵਲ ਸਰਜਨ ਸੰਗਰੂਰ ਡਾਕਟਰ ਸੰਜੇ ਕਾਮਰਾ ਅਤੇ ਪੀ ਐਚ ਸੀ ਕੌਹਰੀਆਂ ਦੇ ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਡਾਕਟਰ ਗਗਨ ਖੀਪਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਲਖਮੀਰਵਾਲਾ ਅਤੇ ਬਿਗੜਵਾਲ ਦੇ ਸਰਕਾਰੀ ਸਕੂਲਾਂ ਦੇ ਬੱਚਿਆ ਅਤੇ ਪਿੰਡ ਦੇ ਪੰਚਾਇਤ ਘਰ ਵਿਖੇ ਆਏ ਲੋਕਾਂ ਨੂੰ ਸਿਹਤ ਵਿਭਾਗ ਦੇ ਕਰਮਚਾਰੀ ਗੁਰਪ੍ਰੀਤ ਸਿੰਘ ਮੰਗਵਾਲ, ਸੀ ਐਚ ਓ ਜਸਵੀਰ ਕੌਰ, ਮੈਡਮ ਏਕਤਾ ਸ਼ਰਮਾ ਅਤੇ ਜਸਵੀਰ ਕੌਰ ਦੀ ਅਗਵਾਈ ਹੇਠ ਵਿਸ਼ਵ ਮਲੇਰੀਆ ਦਿਵਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਸ਼ਵ ਸਿਹਤ ਸੰਸਥਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਰ ਸਾਲ 25 ਅਪ੍ਰੈਲ ਨੂੰ ਇਹ ਦਿਹਾੜਾ ਮਨਾਇਆ ਜਾਦਾ ਹੈ ਮਲੇਰੀਆ ਨਾਲ ਹਰ ਸਾਲ ਵਿਸ਼ਵ ਪੱਧਰ ਤੇ 8 ਲੱਖ ਲੋਕਾਂ ਦੀ ਮੌਤ ਹੁੰਦੀ ਹੈ ਅਤੇ 20 ਕਰੋੜ ਲੋਕ ਪ੍ਰਭਾਵਿਤ ਹੁੰਦੇ ਹਨ। ਭਾਰਤ ਵਿੱਚ ਪਿਛਲੇ ਸਾਲ 84 ਮੌਤਾਂ ਹੋਈਆ ਸਨ ।ਭਾਰਤ ਮਲੇਰੀਆ ਮੁਕਤ ਵੱਲ ਵੱਧ ਰਿਹਾ ਹੈ 2030 ਤੱਕ ਇਸ ਨੂੰ ਮਕੁੰਮਲ ਖਾਤਮੇ ਦਾ ਟੀਚਾ ਮਿਥਿਆ ਗਿਆ ਹੈ । ਉਨ੍ਹਾਂ ਆਖਿਆ ਕਿ ਪੰਜਾਬ ਵਿੱਚ ਸਰਕਾਰ ਅਤੇ ਸਿਹਤ ਵਿਭਾਗ ਨੇ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਵਜੋਂ ਮਨਾਉਂਦੇ ਹੋਏ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਡੇਂਗੂ ਅਤੇ ਮਲੇਰੀਆ ਵਿਰੁੱਧ ਜਾਗਰੂਕਤਾ ਮੁਹਿੰਮ ਵਿੱਢੀ ਹੋਈ ਹੈ ।ਮਲੇਰੀਆ ਐਨਾਫਲੀਜ ਦੇ ਮੱਛਰ ਦੇ ਕੱਟਣ ਕਾਰਨ ਹੁੰਦਾ ਹੈ ਇਹ ਖੜੇ ਪਾਣੀ ਵਿੱਚ ਪੈਦਾ ਹੁੰਦਾ ਹੈ ਮਲੇਰੀਆ ਦੀਆਂ ਨਿਸ਼ਾਨੀਆਂ ਤੇਜ਼ ਬੁਖਾਰ ਕਾਂਬੇ ਨਾਲ ਹੁੰਦਾ ਹੈ ਮਾਸ ਪੇਸ਼ੀਆਂ ਵਿੱਚ ਅਤੇ ਸਰੀਰ ਵਿੱਚ ਦਰਦ ਬੁਖਾਰ ਉਤਰਨ ਵੇਲੇ ਪਸੀਨੋ ਪਸੀਨੀ ਹੋਣਾ ਆਦਿ ਲੱਛਣ ਹਨ। ਉਨ੍ਹਾਂ ਕਿਹਾ ਮਲੇਰੀਆ ਤੋਂ ਬਚਾਅ ਲਈ ਆਪਣੇ ਘਰਾਂ ਦੇ ਆਲੇ ਦੁਆਲੇ ਪਾਣੀ ਇੱਕਠਾ ਨਾ ਹੋਣ ਦਿਓ, ਖੜੇ ਪਾਣੀ ਵਿੱਚ ਕਾਲੇ ਤੇਲ ਪਾਓ। ਇਸ ਮੌਕੇ ਅਧਿਆਪਕ ਗੁਰਬਖਸ਼ੀਸ਼ ਸਿੰਘ, ਮੈਡਮ ਗਗਨਦੀਪ ਕੌਰ, ਮੈਡਮ ਬਾਲਾ ਸਮੇਤ ਪਤਵੰਤੇ ਵਿਅਕਤੀ ਵੀ ਹਾਜਰ ਸਨ।