Thursday, December 11, 2025

Malwa

ਐਸ ਪੀ ਦਿਲਪ੍ਰੀਤ ਸਿੰਘ ਰੋਟਰੀ ਕਲੱਬ ਵੱਲੋਂ ਸਨਮਾਨਿਤ

April 25, 2025 02:12 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਰੋਟਰੀ ਕਲੱਬ ਸੁਨਾਮ ਵੱਲੋਂ ਆਈ ਪੀ ਐਸ ਅਧਿਕਾਰੀ ਐਸ ਪੀ ਦਿਲਪ੍ਰੀਤ ਸਿੰਘ ਨਾਲ ਇੱਕ ਰੂਬਰੂ ਸਮਾਗਮ ਦਾ ਆਯੋਜਨ ਕੀਤਾ ਗਿਆ। ਇੱਕ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੇ ਦੌਰਾਨ ਕਲੱਬ ਪ੍ਰਧਾਨ ਦੇਵਿੰਦਰਪਾਲ ਸਿੰਘ ਰਿੰਪੀ ਤੇ ਉਨਾਂ ਦੀ ਟੀਮ ਵੱਲੋਂ ਦਿਲਪ੍ਰੀਤ ਸਿੰਘ ਦਾ ਗਰਮਜੋਸ਼ੀ ਦੇ ਨਾਲ ਸਵਾਗਤ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਗੀਤ ਨਾਲ ਹੋਈ ਉਪਰੰਤ ਪ੍ਰਧਾਨ ਦੇਵਿੰਦਰ ਪਾਲ ਸਿੰਘ ਰਿੰਪੀ ਤੇ ਸਕੱਤਰ ਹਨੀਸ਼ ਸਿੰਗਲਾ ਨੇ ਸਾਂਝੇ ਰੂਪ ਵਿੱਚ ਕਲੱਬ ਵੱਲੋਂ ਕੀਤੇ ਜਾ ਰਹੇਂ ਸਮਾਜਿਕ ਕਾਰਜਾਂ ਬਾਰੇ ਆਏ ਹੋਏ ਮਹਿਮਾਨਾਂ ਨੂੰ ਜਾਣੂੰ  ਕਰਵਾਇਆ। ਇਸ ਮੌਕੇ  ਦਿਲਪ੍ਰੀਤ ਸਿੰਘ ਐਸ.ਪੀ ਸੰਗਰੂਰ ਨੇ ਆਪਣੀ ਜ਼ਿੰਦਗੀ ਦੇ ਤਜ਼ਰਬੇ ਸਾਂਝੇ ਕੀਤੇ ਤੇ ਦਸਿਆ ਕਿਸ ਤਰਾਂ ਉਹ ਵੱਖ ਵੱਖ ਅਹੁਦਿਆਂ ਲਈ ਚੁਣੇ ਗਏ ਪਰ ਉਨਾਂ ਦਾ ਨਿਸ਼ਾਨਾ ਆਈ. ਪੀ ਐਸ ਬਣਨ ਦਾ ਸੀ। ਉਨਾਂ ਕਿਹਾ  ਕਿ ਉਹ ਆਪਣੀ ਡਿਊਟੀ ਦੌਰਾਨ ਕੋਈ ਭੇਦਭਾਵ ਨਹੀਂ ਕਰਨਗੇ ਸਮਾਜਿਕ ਕੁਰੀਤੀਆਂ ਅਤੇ ਨਸ਼ਿਆਂ ਵਰਗੀਆਂ ਅਲਾਮਤਾਂ ਨੂੰ ਜੜ੍ਹੋਂ ਖ਼ਤਮ ਕਰਨ ਲਈ  ਪੁਲਿਸ ਦਾ ਸਹਿਯੋਗ ਕਰਨ। ਇਸ ਮੌਕੇ ਘਣਸ਼ਿਆਮ ਕਾਂਸਲ, ਹਨੀਸ਼ ਸਿੰਗਲਾ, ਰਾਜਨ ਸਿੰਗਲਾ, ਸੰਦੀਪ ਜੈਨ, ਅਨਿਲ ਜੁਨੇਜਾ, ਸੁਰਜੀਤ ਸਿੰਘ ਗਹੀਰ, ਹਰੀਸ਼ ਗੱਖੜ, ਮਨਪ੍ਰੀਤ ਬਾਂਸਲ, ਵਿਜੇ ਮੋਹਨ, ਪੁਨੀਤ ਗਰਗ, ਰਾਜੇਸ਼ ਗੋਇਲ, ਮਨੋਹਰ ਅਰੋੜਾ, ਰਾਜੀਵ ਸਿੰਗਲਾ, ਵਰੁਣ ਗਰਗ, ਸ਼ਿਵ ਜਿੰਦਲ, ਕੰਵਰਜੀਤ ਸਿੰਘ ਲੱਕੀ ਧਾਲੀਵਾਲ, ਖੁਸ਼ਪ੍ਰੀਤ ਸਿੰਘ ਸੁਨਾਮ (ਆਸਟ੍ਰੇਲੀਆ) ਅਤੇ ਮਨਿੰਦਰ ਸਿੰਘ ਲਖਮੀਰ ਵਾਲਾ ਹਾਜ਼ਰ ਸਨ।

Have something to say? Post your comment

 

More in Malwa

ਲੌਂਗੋਵਾਲ 'ਚ ਕਿਸਾਨਾਂ ਨੇ ਬਿਜਲੀ ਦੇ ਮੀਟਰ ਪਾਵਰਕਾਮ ਦਫ਼ਤਰ ਜਮਾਂ ਕਰਵਾਏ

ਕਿਸਾਨਾਂ ਨੇ ਬਿਜਲੀ ਮੀਟਰ ਐਸਡੀਓ ਦੇ ਦਫ਼ਤਰ ਮੂਹਰੇ ਕੀਤੇ ਢੇਰੀ 

ਮਨਦੀਪ ਸੁਨਾਮ ਦੀਆਂ ਖੇਡ ਕਿਤਾਬਾਂ ਸਕੂਲ ਲਾਇਬ੍ਰੇਰੀਆਂ ਦੀ ਕਿਤਾਬ ਲਿਸਟ 'ਚ ਸ਼ਾਮਲ

ਰਾਜ ਸਭਾ ਮੈਂਬਰ ਪਦਮ ਸ਼੍ਰੀ ਰਜਿੰਦਰ ਗੁਪਤਾ ਦੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ, ਸਸ਼ਸਤ੍ਰ ਬਲਾਂ ਦੀ ਭੂਮਿਕਾ ’ਤੇ ਏਹਮ ਚਰਚਾ

ਪੈਨਸ਼ਨਰਾਂ ਨੇ ਸਰਕਾਰ ਤੇ ਲਾਏ ਵਾਅਦਾ ਖਿਲਾਫੀ ਦੇ ਇਲਜ਼ਾਮ 

ਚੰਡੀਗੜ੍ਹ ਤੋਂ ਬਠਿੰਡਾ ਜਾ ਰਹੀ ਬੱਸ ਨੂੰ ਭਵਾਨੀਗੜ੍ਹ ਨੇੜੇ ਲੱਗੀ ਭਿਆਨਕ ਅੱਗ

ਬਿਜਲੀ ਕਾਮਿਆਂ ਨੇ ਸਰਕਾਰ ਖਿਲਾਫ ਕੱਢੀ ਭੜਾਸ 

ਸ਼੍ਰੋਮਣੀ ਅਕਾਲੀ ਦਲ ਇਕੱਲਾ ਹੀ 2027 ਵਿਚ ਚੋਣਾਂ ਲੜੇਗਾ ਤੇ ਜਿੱਤੇਗਾ ਵੀ : ਸੁਖਬੀਰ ਬਾਦਲ

ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਲਈ ਉਮੀਦਵਾਰ ਐਲਾਨੇ 

ਨਾਮਦੇਵ ਸਭਾ ਨੇ ਭਾਈ ਛਾਜਲਾ ਨੂੰ ਕੀਤਾ ਸਨਮਾਨਤ