Monday, October 27, 2025

Malwa

ਮੰਤਰੀ ਅਮਨ ਅਰੋੜਾ ਨੇ ਨਹਿਰੀ ਪਾਣੀ ਪਾਈਪ ਲਾਈਨ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ 

April 25, 2025 02:21 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਵਿਧਾਨ ਸਭਾ ਹਲਕੇ ਦੇ ਤਿੰਨ ਪਿੰਡਾਂ ਵਿੱਚ 4.69 ਕਰੋੜ ਰੁਪਏ ਦੀ ਲਾਗਤ ਵਾਲੇ ਨਹਿਰੀ ਪਾਣੀ ਦੀਆਂ ਪਾਈਪ ਲਾਈਨਾਂ ਵਿਛਾਉਣ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਵਾਈ। ਪਿੰਡ ਬਖਸ਼ੀਵਾਲਾ ਵਿਖੇ 1.72 ਕਰੋੜ ਰੁਪਏ ਵਾਲੇ ਘਾਸੀਵਾਲਾ ਵਿੱਚ 1.71 ਕਰੋੜ ਰੁਪਏ ਅਤੇ ਚੌਵਾਸ ਜਖੇਪਲ ਵਿੱਚ 1.26 ਕਰੋੜ ਰੁਪਏ ਦੀ ਲਾਗਤ ਵਾਲੇ ਪਾਈਪ ਲਾਈਨ ਪਾਉਣ ਵਾਲੇ ਪ੍ਰੋਜੈਕਟਾਂ ਦੀ ਨੀਂਹ ਰੱਖੀ। 
ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੂਬੇ ਦੇ ਵੱਧ ਤੋਂ ਵੱਧ ਖੇਤਰ ਨੂੰ ਸਿੰਚਾਈ ਲਈ ਨਹਿਰੀ ਪਾਣੀ ਮੁਹਈਆ ਕਰਵਾਉਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮੁੱਖ ਉਦੇਸ਼ਾਂ ਵਿੱਚੋਂ ਇੱਕ ਹੈ। ਉਨ੍ਹਾਂ ਅੱਗੇ ਦੱਸਿਆ ਕਿ ਨਿਰਧਾਰਤ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਪੰਜਾਬ ਸਰਕਾਰ ਸੂਬੇ ਦੇ ਮੌਜੂਦਾ ਨਹਿਰੀ ਪਾਣੀ ਸਿੰਚਾਈ ਪ੍ਰਣਾਲੀ ਦੀ ਮੁਰੰਮਤ ਅਤੇ ਨਵੀਨੀਕਰਨ ਲਈ ਪੂਰੀ ਤਰ੍ਹਾਂ ਕਾਰਜ਼ਸ਼ੀਲ ਹੈ।
ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਅਣਗੌਲਿਆਂ ਕੀਤੀਆਂ ਗਈਆਂ ਟਿਕਾਊ ਸਿੰਚਾਈ ਪ੍ਰਣਾਲੀ ਨੂੰ ਹੁਣ ਮੌਜੂਦਾ ਸਰਕਾਰ ਵੱਲੋਂ ਮੁੜ-ਸੁਰਜੀਤ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਮਾਨ ਸਰਕਾਰ ਖੇਤੀਬਾੜੀ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਜੋ ਕਿ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿੰਚਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਸਰਕਾਰ ਕਿਸਾਨਾਂ ਦਾ ਵਿੱਤੀ ਬੋਝ ਘਟਾਉਣ ਦੀ ਵੀ ਕੋਸ਼ਿਸ਼ ਕਰ ਰਹੀ ਹੈ ਕਿਉਂਕਿ ਇਹ ਟਿਊਬਵੈਲਾਂ ਦੇ ਮੁਕਾਬਲੇ ਸਿੰਚਾਈ ਦਾ ਸਭ ਤੋਂ ਕਿਫਾਇਤੀ ਤਰੀਕਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨਹਿਰਾਂ ਦੀ ਸਮਰੱਥਾ ਵਿੱਚ ਵੀ ਵਾਧਾ ਕੀਤਾ ਹੈ ਜਿਸ ਨਾਲ ਦਹਾਕਿਆਂ ਬਾਅਦ ਨਹਿਰੀ ਪਾਣੀ ਦੀ ਟੇਲਾਂ ਤੱਕ ਪਹੁੰਚ ਯਕੀਨੀ ਬਣਾਈ ਗਈ ਹੈ। ਇਸ ਮੌਕੇ ਐਸ.ਡੀ.ਐਮ. ਪ੍ਰਮੋਦ ਸਿੰਗਲਾ, ਸੈਕਟਰੀ ਮੇਜ਼ਰ ਸਿੰਘ ਬਖ਼ਸ਼ੀਵਾਲਾ, ਗੁਰਤੇਜ ਸਿੰਘ ਬਖ਼ਸ਼ੀਵਾਲਾ, ਗੁਰਚਰਨ ਸਿੰਘ ਸਰਪੰਚ ਚੌਵਾਸ, ਪ੍ਰੀਤਮ ਸਿੰਘ ਸਰਪੰਚ ਘਾਸੀਵਾਲਾ, ਸੁਖਪਾਲ ਸਿੰਘ, ਰਾਜ ਸ਼ਰਮਾ, ਭਾਗ ਸਿੰਘ ਸਰਪੰਚ ਬਖਸ਼ੀਵਾਲਾ, ਮਨਪ੍ਰੀਤ ਬਾਂਸਲ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।

Have something to say? Post your comment

 

More in Malwa

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ 

ਖੇਤਾਂ ਚੋਂ ਪਰਾਲੀ ਸੰਭਾਲਣ ਲਈ ਸਰਕਾਰ ਦੇ ਪ੍ਰਬੰਧ ਨਿਗੂਣੇ 

ਕਲਸਟਰ ਖੇਡ ਮੁਕਾਬਲੇ 'ਚ ਕਲਗੀਧਰ ਸਕੂਲ ਨੇ ਮਾਰੀ ਬਾਜ਼ੀ

ਭਗਵਾਨ ਵਿਸ਼ਵਕਰਮਾ ਦੀਆਂ ਸਿੱਖਿਆਵਾਂ ਮਿਹਨਤ ਤੇ ਨਿਸ਼ਠਾ ਦਾ ਪ੍ਰਤੀਕ : ਅਮਨ ਅਰੋੜਾ 

ਐਫ. ਆਈ. ਆਰ ਦਰਜ ਹੋਣ ਤੋਂ ਬਾਅਦ ਸਾਬਕਾ ਡੀ ਜੀ ਪੀ ਮੁਹੰਮਦ ਮੁਸਤਫ਼ਾ ਨੇ ਜਾਰੀ ਕੀਤਾ ਪ੍ਰੈਸ ਨੋਟ

ਸਾਰੇ ਅਧਿਆਪਕਾਂ ਨੂੰ ਬਦਲੀਆਂ ਇੱਕ ਮੌਕਾ ਦਿੱਤਾ ਜਾਵੇ

ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫਾ ਦੇ ਬੇਟੇ ਦੀ ਮੌਤ ਤੋਂ ਪਹਿਲਾਂ ਦੀ ਨਵੀਂ ਵੀਡੀਓ ਆਈ ਸਾਹਮਣੇ, ਮਚਿਆ ਤਹਿਲਕਾ

ਪੰਜਾਬ ‘ਚ ਗਰੀਬ ਰੱਥ ਟ੍ਰੇਨ ਨੂੰ ਲੱਗੀ ਅੱਗ

ਬਾਬਾ ਰੋਡਾ ਸ੍ਰੀ ਵਿਸ਼ਵਕਰਮਾ ਸਭਾ (ਰਜਿ.) ਜਮਾਲਪੁਰਾ ਵੱਲੋਂ ਸ੍ਰੀ ਵਿਸ਼ਵਕਮਰਾ ਪੂਜਾ ਦਿਵਸ ਦਾ ਕੈਲੰਡਰ ਰਿਲੀਜ਼

ਕੈਮਿਸਟਾਂ ਦਾ ਵਫ਼ਦ ਜੀਐਸਟੀ ਕਮਿਸ਼ਨਰ ਨੂੰ ਮਿਲਿਆ