Wednesday, November 19, 2025

Malwa

ਤਹਿਸੀਲ ਕੰਪਲੈਕਸ ਤਪਾ ਵਿਖੇ ਓਂਕਾਰ ਸਿੰਘ ਨੇ ਬਤੌਰ ਨਾਇਬ ਤਹਿਸੀਲਦਾਰ ਅਹੁਦਾ ਸੰਭਾਲਿਆ

April 25, 2025 03:42 PM
SehajTimes
ਤਪਾ ਮੰਡੀ : ਪਿਛਲੇ ਦਿਨੀਂ ਸੂਬਾ ਸਰਕਾਰ ਵਲੋਂ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਦੀਆਂ ਵੱਡੇ ਪੱਧਰ 'ਤੇ ਬਦਲੀਆਂ ਕੀਤੀਆਂ ਗਈਆਂ। ਜਿਸ ਤਹਿਤ ਤਹਿਸੀਲ ਕੰਪਲੈਕਸ ਤਪਾ ਵਿਖੇ ਓਂਕਾਰ ਸਿੰਘ ਨੇ ਬਤੌਰ ਨਾਇਬ ਤਹਿਸੀਲਦਾਰ ਅਹੁਦਾ ਸੰਭਾਲਣ ਉਪਰੰਤ ਕੰਮਕਾਜ ਕਰਨਾ ਸ਼ੁਰੂ ਕਰ ਦਿੱਤਾ ਹੈ। ਜੋ ਇਸ ਤੋਂ ਪਹਿਲਾਂ ਮਹਿਲ ਕਲਾਂ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਤਹਿਸੀਲ ਵਿਖੇ ਕੰਮਕਾਜ ਆਉਣ ਵਾਲੇ ਹਰੇਕ ਵਿਅਕਤੀ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ ਅਤੇ ਸਾਰੇ ਦਫ਼ਤਰੀ ਕੰਮ ਸਮੇਂ ਸਿਰ ਨੇਪਰੇ ਚਾੜ੍ਹੇ ਜਾਣਗੇ ਤੇ ਲੋਕਾਂ ਨੂੰ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਸਮੁੱਚੇ ਸਟਾਫ਼ ਨੂੰ ਆਪਣਾ ਕੰਮ ਪੂਰੀ ਇਮਾਨਦਾਰੀ ਅਤੇ ਪਾਰਦਰਸ਼ੀ ਢੰਗ ਨਾਲ ਕਰਨ ਲਈ ਕਿਹਾ। ਅਹੁਦਾ ਸੰਭਾਲਣ ਮੌਕੇ ਸਮੁੱਚੇ ਸਟਾਫ਼ ਨੇ ਨਵ-ਨਿਯੁਕਤ ਨਾਇਬ ਤਹਿਸੀਲਦਾਰ ਓਂਕਾਰ ਸਿੰਘ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਰਜਿਸਟਰੀ ਕਲਰਕ ਨਿਰਮਲਜੀਤ ਸਿੰਘ, ਲਾਲੀ ਸਿੰਘ, ਨਨਪਾਲ ਸਿੰਘ, ਜਗਸੀਰ ਸਿੰਘ ਧਾਲੀਵਾਲ, ਮਨਜੀਤ ਕੌਰ, ਕ੍ਰਿਪਾਲ ਸਿੰਘ, ਗੁਰਲਾਲ ਸਿੰਘ, ਅਵਤਾਰ ਸਿੰਘ ਬਾਹੀਆ,ਸ਼ਿਵ ਕੁਮਾਰ ਆਦਿ ਹਾਜ਼ਰ ਸਨ।

Have something to say? Post your comment

 

More in Malwa

ਐਸ. ਐਮ. ਓ ਵੱਲੋਂ ਸਿਹਤ ਕੇਂਦਰਾਂ ਦੀ ਅਚਨਚੇਤ ਚੈਕਿੰਗ

ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ ਵੱਲੋਂ ਆਯੋਜਿਤ 15ਵਾਂ ਕਰੈਸ਼ ਕੋਰਸ ਸਮਾਪਤ

ਚਿਲਡਰਨ ਡੇਅ ਮੌਕੇ ਆਂਗਨਵਾੜੀ ਵਰਕਰਾਂ ਦਾ ਗੁੱਸਾ ਭੜਕਿਆ 

ਕੈਮਿਸਟਾਂ ਵੱਲੋਂ ਨਸ਼ਾ ਮੁਕਤ ਭਾਰਤ ਮੁਹਿੰਮ ਨੂੰ ਸਫਲ ਬਣਾਉਣ ਦਾ ਸੱਦਾ 

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

ਨੌਜਵਾਨਾਂ ਨੂੰ ਨੌਵੇਂ ਪਾਤਸ਼ਾਹ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ : ਲੌਂਗੋਵਾਲ 

ਸੁਨਾਮ ਹਲਕੇ ਦੇ ਲੋੜਵੰਦਾਂ ਦਾ ਪੱਕੇ ਮਕਾਨ ਵਾਲਾ ਸੁਪਨਾ ਹੋਇਆ ਸਾਕਾਰ

ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ

ਅਕੇਡੀਆ ਵਰਲਡ ਸਕੂਲ 'ਚ ਕਰਵਾਈ ਸਾਲਾਨਾ ਐਥਲੈਟਿਕ ਮੀਟ

ਰਣ ਚੱਠਾ ਦੀ ਅਗਵਾਈ 'ਚ ਕਿਸਾਨ ਚੰਡੀਗੜ੍ਹ ਰਵਾਨਾ