Wednesday, July 16, 2025

Malwa

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ਼ਹਿਰ ਵਿੱਚ ਗਤੀਵਿਧੀਆਂ ਜਾਰੀ

April 25, 2025 04:30 PM
SehajTimes
ਬਰਨਾਲਾ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਪੂਰਨ ਰੂਪ ਵਿੱਚ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਰਨਾਲਾ ਸ਼ਹਿਰ ਵਿੱਚ ਗਤੀਵਿਧੀਆਂ ਜਾਰੀ ਹਨ।
ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸ ਸ) ਮੈਡਮ ਇੰਦੂ ਸਿਮਕ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਦੇ ਸਾਂਝੇ ਉੱਦਮਾਂ ਸਦਕਾ ਸ਼ਹਿਰ ਵਿੱਚ ਨਸ਼ਿਆਂ ਖਿਲਾਫ ਜਾਗਰੂਕਤਾ ਰੈਲੀ ਕੱਢੀ ਗਈ।
ਉਹਨਾਂ ਦੱਸਿਆ ਕਿ ਸਕੂਲੀ ਬੱਚਿਆਂ ਵੱਲੋਂ ਕੱਢੀ ਗਈ ਨਸ਼ਿਆਂ ਖਿਲਾਫ ਜਾਗਰੂਕਤਾ ਰੈਲੀ ਨੂੰ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸ ਸ ) ਡਾ. ਬਰਜਿੰਦਰਪਾਲ ਸਿੰਘ ਵੱਲੋਂ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਜੋ ਕਿ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਹੁੰਦੀ ਹੋਈ ਸਕੂਲ ਆਫ ਐਮੀਨੈਂਸ ਬਰਨਾਲਾ ਵਿਖੇ ਸਮਾਪਤ ਹੋਈ।
 ਉਹਨਾਂ ਦੱਸਿਆ ਕਿ ਰੈਲੀ ਉਪਰੰਤ ਬਲਾਕ ਪੱਧਰ 'ਤੇ ਜੇਤੂ ਟੀਮਾਂ ਦੇ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਬਲਾਕ ਸ਼ਹਿਣਾ ਮਹਿਲ ਕਲਾਂ ਅਤੇ ਬਰਨਾਲਾ ਦੇ ਸਕੂਲੀ ਵਿਦਿਆਰਥੀਆਂ ਦੇ ਪੇਂਟਿੰਗ, ਪੋਸਟ ਮੇਕਿੰਗ, ਸਲੋਗਨ ਅਤੇ ਨਾਟਕ ਮੁਕਾਬਲੇ ਕਰਵਾਏ ਗਏ। ਜਿਨਾਂ ਵਿੱਚ ਪੋਸਟਰ ਮੇਕਿੰਗ ਵਿੱਚ ਪਹਿਲਾ ਸਥਾਨ ਸਕੂਲ ਆਫ਼ ਐਮੀਨੈਂਸ ਮਹਿਲ ਕਲਾਂ ਦੀ ਵਿਦਿਆਰਥਣ ਭਾਰਤੀ, ਦੂਸਰਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਹਿਣਾ ਕੰਨਿਆ ਦੀ ਵਿਦਿਆਰਥਣ ਜਸ਼ਨਦੀਪ ਕੌਰ, ਤੀਸਰਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ  ਸਕੂਲ ਹੰਡਿਆਇਆ ਦੀ ਵਿਦਿਆਰਥਣ ਭੂਮਿਕਾ ਨੇ ਪ੍ਰਾਪਤ ਕੀਤਾ। ਪੇਂਟਿੰਗ ਵਿੱਚ ਪਹਿਲਾ ਸਥਾਨ ਸਕੂਲ ਆਫ਼ ਐਮੀਨੈਂਸ ਬਰਨਾਲਾ ਦੇ ਵਿਦਿਆਰਥੀ ਅਮਿਤ ਕੁਮਾਰ, ਦੂਸਰਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਬਰਨਾਲਾ ਦੀ ਵਿਦਿਆਰਥਣ ਸਿਮਰਦੀਪ ਕੌਰ ਅਤੇ ਤੀਸਰਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੁਮਲਾ ਮਾਲਕਨ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਨੇ ਪ੍ਰਾਪਤ ਕੀਤਾ। ਸਲੋਗਨ ਲਿਖਣ ਵਿੱਚ ਪਹਿਲਾ ਸਥਾਨ ਸਕੂਲ ਆਫ਼ ਐਮੀਨੈਂਸ ਬਰਨਾਲਾ ਦੇ ਵਿਦਿਆਰਥੀ ਰੁਪਿੰਦਰ ਸਿੰਘ ਦੂਸਰਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਸ਼ਹਿਣਾ ਦੀ ਵਿਦਿਆਰਥਣ ਕਾਜਲ ਕੁਮਾਰੀ ਅਤੇ ਤੀਸਰਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਕੰਨਿਆ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ ਪ੍ਰਾਪਤ ਕੀਤਾ। ਨਾਟਕ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਸਰਕਾਰੀ ਸੀਨੀਅਰ
 ਸੈਕੰਡਰੀ ਸਕੂਲ ਕੰਨਿਆ ਭਦੌੜ ਦੂਸਰਾ ਸਥਾਨ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਧਨੌਲਾ ਅਤੇ ਤੀਸਰਾ ਸਥਾਨ ਸਕੂਲ ਆਫ ਐਮੀਨੈਂਸ ਬਰਨਾਲਾ ਦੀਆਂ ਟੀਮਾਂ ਨੇ ਕਰਮਵਾਰ ਪ੍ਰਾਪਤ ਕੀਤੇ। ਜੱਜ ਦੇ ਰੂਪ ਵਿੱਚ ਸ੍ਰੀ ਤਜਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌੜਾ, ਸ੍ਰੀ ਦਿਲਪ੍ਰੀਤ ਸਿੰਘ ਆਰਟ ਐਂਡ ਕਰਾਫਟ ਅਧਿਆਪਕ ਮਾਂਗੇਵਾਲ, ਸ੍ਰੀ ਬਲਜੀਤ ਸਿੰਘ ਪੰਜਾਬੀ ਅਧਿਆਪਕ ਹੰਡਿਆਇਆ ਨੇ ਬਾਖੂਬੀ ਜੁੰਮੇਵਾਰੀ ਨਿਭਾਈ।

Have something to say? Post your comment

 

More in Malwa

ਵਿਧਾਇਕ ਗੁਰਲਾਲ ਘਨੌਰ ਨੇ ਘਨੌਰ ਹਲਕੇ ਨੂੰ ਹੜਾਂ ਤੋਂ ਬਚਾਉਣ ਲਈ ਵਿਧਾਨ ਸਭਾ ‘ਚ ਅਹਿਮ ਮੁੱਦਾ ਚੁੱਕਿਆ

ਅਕਾਲ ਤਖ਼ਤ ਦੀ ਸਰਬਉਚਤਾ ਨੂੰ ਢਾਹ ਲਾਉਣ ਵਾਲਿਆਂ ਨਾਲ ਸਮਝੌਤਾ ਨਹੀਂ ਹੋ ਸਕਦਾ : ਪਰਮਿੰਦਰ ਸਿੰਘ ਢੀਂਡਸਾ 

ਮਿਲਾਵਟਖੋਰੀ ਰੋਕਣ ਲਈ ਪ੍ਰਸ਼ਾਸਨ ਹੋਇਆ ਮੁਸਤੈਦ 

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ "ਡੇਅਰੀ ਪਾਲਣ" ਕਿੱਤਾਮੁਖੀ ਸਿਖਲਾਈ ਪ੍ਰੋਗਰਾਮ ਹੋਇਆ ਸਮਾਪਤ

ਸੀਨੀਅਰ ਆਈ.ਪੀ.ਐਸ. ਅਧਿਕਾਰੀ ਕੁਲਦੀਪ ਸਿੰਘ ਚਾਹਲ ਨੇ ਡੀ.ਆਈ.ਜੀ. ਪਟਿਆਲਾ ਰੇਂਜ ਵਜੋਂ ਅਹੁਦਾ ਸੰਭਾਲਿਆ

ਜ਼ਿਲ੍ਹੇ 'ਚ 112 ਪਿੰਡਾਂ 'ਚ ਹੋਣ ਵਾਲੀ ਪੰਚਾਂ ਤੇ ਸਰਪੰਚਾਂ ਦੀ ਉਪ ਚੋਣ ਬਾਰੇ ਕਿਸੇ ਤਰ੍ਹਾਂ ਦੀ ਵੀ ਸ਼ਿਕਾਇਤ ਕਰਨ ਲਈ ਫੋਨ ਨੰਬਰ ਤੇ ਈਮੇਲ ਜਾਰੀ

ਨਸ਼ਾ ਛੱਡ ਰਹੇ ਵਿਅਕਤੀਆਂ ਨੂੰ ਫਾਸਟ ਫੂਡ ਟ੍ਰੇਨਿੰਗ ਕੋਰਸ ਕਰਵਾਇਆ

ਮਾਲ ਤੇ ਟਰਾਂਸਪੋਰਟ ਵਿਭਾਗ ਨਾਲ ਸਬੰਧਤ ਸੇਵਾਵਾਂ ਸੇਵਾ ਕੇਂਦਰ ਤੇ ਡੋਰ ਸਟੈੱਪ ਸਰਵਿਸ ਡਲਿਵਰੀ ਰਾਹੀ ਉਪਲਬਧ : ਡੀ.ਸੀ

ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਲਈ ਐਡਵਾਈਜ਼ਰੀ ਜਾਰੀ

ਲਘੂ ਉਦਯੋਗਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਹੱਲ ਮੰਗਿਆ