Thursday, January 01, 2026

Chandigarh

ਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨ

April 25, 2025 06:26 PM
SehajTimes

ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਜਲਦ ਸਮਾਰਟ ਫੋਨ ਮੁਹੱਈਆ ਕਰਵਾਏ ਜਾਣਗੇ, ਤਾਂ ਜੋ ਉਹ ਆਪਣੇ ਦੈਨਿਕ ਕੰਮਾਂ ਨੂੰ ਹੋਰ ਸੁਚੱਜੇ ਤੇ ਆਧੁਨਿਕ ਢੰਗ ਨਾਲ ਨਿਭਾ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਜਾਇਜ਼ ਮੰਗਾਂ ਨੂੰ ਸੰਵੇਦਨਸ਼ੀਲਤਾ ਨਾਲ ਸੁਣ ਕੇ ਉਨ੍ਹਾਂ ਦੇ ਹੱਲ ਲਈ ਗੰਭੀਰ ਯਤਨ ਕਰ ਰਹੀ ਹੈ।

ਪੰਜਾਬ ਭਵਨ ਵਿਖੇ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਹੋਈ ਮੀਟਿੰਗ ਦੌਰਾਨ ਡਾ ਬਲਜੀਤ ਕੌਰ ਵੱਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਜਿਹੜੀਆਂ ਮੰਗਾਂ ਵਿਭਾਗ ਪੱਧਰ 'ਤੇ ਤੁਰੰਤ ਹੱਲ ਹੋ ਸਕਦੀਆਂ ਹਨ, ਉਹਨਾਂ ਨੂੰ ਤੁਰੰਤ ਨਿਪਟਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੀਆਂ ਮੰਗਾਂ ਰਾਜ ਸਰਕਾਰ ਪੱਧਰ 'ਤੇ ਨਿਰਣੈ ਲੈ ਕੇ ਹੱਲ ਕਰਵਾਈਆਂ ਜਾ ਸਕਦੀਆਂ ਹਨ, ਉਹਨਾਂ ਬਾਰੇ ਵਿਭਾਗ ਵੱਲੋਂ ਮੁਕੰਮਲ ਤਜਵੀਜ਼ ਤਿਆਰ ਕਰਕੇ ਮੁੱਖ ਮੰਤਰੀ ਜੀ ਕੋਲ ਭੇਜੀ ਜਾਵੇਗੀ, ਤਾਂ ਜੋ ਅਗਲੇ ਪੱਧਰ 'ਤੇ ਵੀ ਜਲਦੀ ਕਾਰਵਾਈ ਹੋ ਸਕੇ।

ਉਨ੍ਹਾਂ ਦੱਸਿਆ ਕਿ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਕੰਮਕਾਜੀ ਕਾਰਗੁਜ਼ਾਰੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਮਾਰਟ ਫੋਨ ਦੀ ਮੰਗ ਨੂੰ ਤਰਜੀਹੀ ਅਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ। ਇਹ ਫੋਨ ਉਨ੍ਹਾਂ ਨੂੰ ਨਵੇਂ ਜਮਾਨੇ ਦੀਆਂ ਤਕਨੀਕੀ ਸਹੂਲਤਾਂ ਨਾਲ ਜੋੜਕੇ ਸਰਕਾਰੀ ਸਕੀਮਾਂ ਦੀ ਪਹੁੰਚ ਜ਼ਮੀਨੀ ਪੱਧਰ ਤੱਕ ਯਕੀਨੀ ਬਣਾਉਣ ਵਿੱਚ ਮਦਦਗਾਰ ਸਾਬਤ ਹੋਣਗੇ।

ਡਾ. ਬਲਜੀਤ ਕੌਰ ਨੇ ਇਹ ਵੀ ਦੱਸਿਆ ਕਿ ਸਰਕਾਰ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਸਿਹਤ ਦੀ ਸੰਭਾਲ ਵਲ ਵੀ ਬਰਾਬਰ ਧਿਆਨ ਦੇ ਰਹੀ ਹੈ। ਇਸੇ ਸੰਦਰਭ ਵਿੱਚ ਵਿਭਾਗ ਵੱਲੋਂ ਪਹਿਲਾਂ ਹੀ ਸਾਰੇ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ eKYC ਕਰਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜੋ ਉਨ੍ਹਾਂ ਨੂੰ ਹੈਲਥ ਸੁਰੱਖਿਆ ਸਹੂਲਤਾਂ ਉਪਲੱਬਧ ਕਰਵਾਉਣ ਵੱਲ ਇੱਕ ਅਹਿਮ ਕਦਮ ਸਾਬਤ ਹੋਵੇਗੀ।

ਅੰਤ ਵਿੱਚ, ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਹਰ ਵਰਕਰ ਦੇ ਹੱਕਾਂ ਦੀ ਪੂਰੀ ਰੱਖਿਆ ਕਰ ਰਹੀ ਹੈ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਦੀ ਭਲਾਈ ਲਈ ਹਮੇਸ਼ਾ ਵਚਨਬੱਧ ਰਹੇਗੀ। ਉਨ੍ਹਾਂ ਕਿਹਾ ਕਿ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਵੀ ਵਰਕਰਾਂ ਦੀਆਂ ਮੰਗਾਂ ਅਤੇ ਸੁਝਾਵਾਂ ਨੂੰ ਸੰਵੇਦਨਸ਼ੀਲਤਾ ਨਾਲ ਸੁਣ ਕੇ, ਲੋਕ-ਭਲਾਈ ਲਈ ਨਵੇਂ ਕਦਮ ਚੁੱਕਦੀ ਰਹੇਗੀ।

Have something to say? Post your comment

 

More in Chandigarh

ਗੁਰਮੀਤ ਖੁੱਡੀਆਂ ਵੱਲੋਂ ਵੈਟਰਨਰੀ ਇੰਸਪੈਕਟਰਾਂ ਦੀਆਂ ਮੰਗਾਂ ਦੇ ਜਲਦੀ ਹੱਲ ਦਾ ਭਰੋਸਾ

ਸਾਲ 2025 ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਸਾਬਕਾ ਸੈਨਿਕਾਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਸਮਰਪਿਤ ਰਿਹਾ

ਦਿਵਿਆਂਗਜਨਾਂ ਦੀ ਇੱਜ਼ਤ ਭਰੀ ਜ਼ਿੰਦਗੀ ਲਈ ਮਾਨ ਸਰਕਾਰ ਦਾ ਵੱਡਾ ਕਦਮ: 371 ਕਰੋੜ ਤੋਂ ਵੱਧ ਵਿੱਤੀ ਸਹਾਇਤਾ ਜਾਰੀ : ਡਾ. ਬਲਜੀਤ ਕੌਰ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਬਲਾਕ ਅਫ਼ਸਰ ਗ੍ਰਿਫਤਾਰ

ਸਾਲ 2025 ਦੌਰਾਨ ਪ੍ਰਸ਼ਾਸਨਿਕ ਸੇਵਾਵਾਂ ਵਿੱਚ ਪੰਜਾਬ ਡਿਜੀਟਲ ਸੁਧਾਰਾਂ ਦਾ ਗਵਾਹ ਬਣਿਆ: ਨਾਗਰਿਕਾਂ ਨੂੰ ਉਨ੍ਹਾਂ ਦੇ ਦਰ ‘ਤੇ ਮਿਲ ਰਹੀਆਂ ਸੇਵਾਵਾਂ: ਅਮਨ ਅਰੋੜਾ

ਸਪੀਕਰ ਵੱਲੋਂ ਅਰਾਵਲੀ ਪਹਾੜੀਆਂ ਦੀ ਪਰਿਭਾਸ਼ਾ ਨੂੰ ਮੁੜ ਵਿਚਾਰਨ ਸਬੰਧੀ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ

ਸਾਲ 2025 ਦਾ ਸੰਸਦੀ ਮਾਮਲੇ ਵਿਭਾਗ ਦਾ ਲੇਖਾ-ਜੋਖਾ; ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ

ਪੰਜਾਬ ਪੁਲਿਸ ਵੱਲੋਂ ਵਿਜ਼ਨ 2026 ਦਾ ਖ਼ਾਕਾ ਪੇਸ਼: ਪੁਲਿਸ ਦੀ ਕਾਰਜ-ਕੁਸ਼ਲਤਾ ਨੂੰ ਵਧਾਉਣ ਲਈ ਵਿਆਪਕ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾਵੇਗਾ

ਲੋਕ ਸੰਪਰਕ ਵਿਭਾਗ ‘ਚ 32 ਸਾਲ ਦੀ ਸ਼ਾਨਦਾਰ ਸੇਵਾ ਉਪਰੰਤ ਸੇਵਾਮੁਕਤ ਹੋਏ ਫੋਟੋ ਸਿਨੇਮਾ ਅਫ਼ਸਰ ਅਰਵਿੰਦਰ ਸਿੰਘ

ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਨਵੇਂ ਸਾਲ 2026 ਦੀ ਵਧਾਈ