Thursday, December 18, 2025

Chandigarh

ਕੈਬਨਿਟ ਸਬ-ਕਮੇਟੀ ਵੱਲੋਂ ਲਗਾਤਾਰ ਦੂਜੇ ਦਿਨ ਕਰਮਚਾਰੀ ਸੰਗਠਨਾਂ ਨਾਲ ਮੀਟਿੰਗਾਂ

April 25, 2025 06:41 PM
SehajTimes

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਲਗਾਤਾਰ ਦੂਜੇ ਦਿਨ ਮੁਲਾਜ਼ਮ ਜਥੇਬੰਦੀਆਂ ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਮੁੱਦਿਆਂ ਦੇ ਹੱਲ ਲਈ ਲੜੀਵਾਰ ਮੀਟਿੰਗਾਂ ਕੀਤੀਆਂ ਗਈਆਂ।

ਵਿੱਤ ਮੰਤਰੀ ਦਫ਼ਤਰ ਵਿਖੇ ਹੋਈਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਪੰਜਾਬ ਮੁਲਾਜਮ ਅਤੇ ਪੈਨਸ਼ਨਰਜ਼ ਜੁਆਇੰਟ ਫਰੰਟ, ਐਸੋਸੀਏਟ ਪ੍ਰੀ-ਪ੍ਰਾਇਮਰੀ ਟੀਚਰਜ਼ ਯੂਨੀਅਨ, ਕੰਪਿਊਟਰ ਟੀਚਰਜ਼ ਸੰਘਰਸ਼ ਕਮੇਟੀ ਅਤੇ ‘10 ਸਾਲ ਦੀ ਸੇਵਾ ਪੂਰੀ ਕਰ ਚੁੱਕੇ ਅਧਿਆਪਕਾਂ ਦੀ ਯੂਨੀਅਨ’ ਦੇ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਅਤੇ ਮੁੱਦੇ ਪੇਸ਼ ਕੀਤੇ। ਕੈਬਨਿਟ ਮੰਤਰੀਆਂ ਨੇ ਸਬੰਧਤ ਅਧਿਕਾਰੀਆਂ ਨਾਲ ਵਿਸਤ੍ਰਿਤ ਵਿਚਾਰ-ਵਟਾਂਦਰਾ ਕੀਤਾ ਅਤੇ ਯੂਨੀਅਨ ਆਗੂਆਂ ਨੂੰ ਉਨ੍ਹਾਂ ਦੀਆਂ ਮੰਗਾਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ।

ਕੈਬਨਿਟ ਸਬ-ਕਮੇਟੀ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ 'ਤੇ ਕਾਰਵਾਈ ਪਹਿਲਾਂ ਹੀ ਚੱਲ ਰਹੀ ਹੈ, ਅਤੇ ਪਰਸੋਨਲ, ਵਿੱਤ ਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਮਿਲ ਕੇ ਇੰਨ੍ਹਾਂ ਸਬੰਧੀ ਯੋਗ ਹੱਲ ਲੱਭਣ ਲਈ ਕੰਮ ਕਰ ਰਹੇ ਹਨ। ਸਬ-ਕਮੇਟੀ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਆਪਣੇ ਵਿਭਾਗਾਂ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਅਹਿਮ ਮੁੱਦਿਆਂ 'ਤੇ ਤੁਰੰਤ ਕਾਰਵਾਈ ਨੂੰ ਤਰਜੀਹ ਦੇਣ।

ਅੱਜ ਦੀਆਂ ਮੀਟਿੰਗਾਂ ਦੌਰਾਨ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਜਰਮਨਜੀਤ ਸਿੰਘ, ਸਵਿੰਦਰਪਾਲ ਸਿੰਘ, ਰਣਜੀਤ ਸਿੰਘ, ਗਗਨਦੀਪ ਸਿੰਘ ਭੁੱਲਰ, ਸੁਖਦੇਵ ਸਿੰਘ ਸੈਣੀ ਅਤੇ ਬਾਜ ਸਿੰਘ ਖਹਿਰਾ, ਐਸੋਸੀਏਟ ਪ੍ਰੀ-ਪ੍ਰਾਇਮਰੀ ਅਧਿਆਪਕ ਯੂਨੀਅਨ ਵੱਲੋਂ ਹਰਪ੍ਰੀਤ ਕੌਰ, ਦਰਸ਼ਨ ਸਿੰਘ ਅਤੇ ਦਵਿੰਦਰ ਸਿੰਘ, ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਹਰਜੀਤ ਸਿੰਘ ਸੰਧੂ, ਹਰਪ੍ਰੀਤ ਸਿੰਘ ਅਤੇ ‘10 ਸਾਲ ਦੀ ਸਰਵਿਸ ਪੂਰੀ ਕਰ ਚੁੱਕੇ ਅਧਿਆਪਕ ਯੂਨੀਅਨ’ ਵੱਲੋਂ ਜਸਪਾਲ ਸਿੰਘ, ਗੌਰਵ, ਮਮਤਾ ਰਾਣੀ ਅਤੇ ਸੁਰਜੀਤ ਕੌਰ ਅਤੇ ਉਨ੍ਹਾਂ ਦੇ ਯੂਨੀਅਨ ਸਾਥੀ ਹਾਜਰ ਸਨ।

Have something to say? Post your comment

 

More in Chandigarh

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ