Sunday, July 13, 2025

Doaba

ਹੁਸ਼ਿਆਰਪੁਰ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ 

April 25, 2025 06:43 PM
SehajTimes
ਹੁਸ਼ਿਆਰਪੁਰ : ਪੰਜਾਬ ਸਰਕਾਰ ਦੇ ਹੁਕਮਾਂ, ਸਿਵਲ ਸਰਜਨ ਸ਼੍ਰੀ ਪਵਨ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਕਟਰ ਜਗਦੀਪ ਸਿੰਘ ਜੀ ਜ਼ਿਲਾ ਐਪੀਡਿਮੌਲੋਜਿਸਟ ਦੀ ਯੋਗ ਰਹਿਨੁਮਾਈ ਅਧੀਨ ਐਂਟੀ ਲਾਰਵਾ ਸਕੀਮ ਹੁਸ਼ਿਆਰਪੁਰ ਵੱਲੋਂ ਅੱਜ "ਵਿਸ਼ਵ ਮਲੇਰੀਆ ਦਿਵਸ" ਅਰਬਨ ਸਲੱਮ ਸੁਖੀਆਬਾਦ ਅਤੇ ਸਰਕਾਰੀ ਹਾਈ ਸਕੂਲ ਨਵੀਂ ਆਬਾਦੀ ਵਿਖੇ ਸਫਲਤਾਪੂਰਵਕ ਮਨਾਇਆ ਗਿਆ। ਇਸ ਮੌਕੇ ਹਾਜ਼ਰ ਪਤਵੰਤੇ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਬਸੰਤ ਕੁਮਾਰ ਹੈਲਥ ਇੰਸਪੈਕਟਰ ਨੇ ਵਿਸ਼ਵ ਮਲੇਰੀਆ ਦਿਵਸ ਮਨਾਉਣ ਦੀ ਜ਼ਰੂਰਤ ਅਤੇ ਮਹੱਤਵ ਉੱਤੇ ਚਾਨਣਾ ਪਾਇਆ। ਉਨ੍ਹਾਂ ਨੇ ਮਲੇਰੀਆ ਹੋਣ ਦੇ ਕਾਰਨ, ਚਿੰਨ ਅਤੇ ਲੱਛਣ, ਇਲਾਜ ਅਤੇ ਬਚਾਓ ਦੇ ਤਰੀਕਿਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਹੈਲਥ ਇੰਸਪੈਕਟਰ ਰਾਕੇਸ਼ ਕੁਮਾਰ ਨੇ ਵਿਦਿਅਰਥੀਆਂ ਨੂੰ ਮਲੇਰੀਆ ਤੋਂ ਬਚਣ ਲਈ ਨੁਕਤੇ ਸਾਂਝੇ ਕਰਦੇ ਹੋਏ ਦੱਸਿਆ ਕਿ ਘਰਾਂ ਵਿੱਚ ਅਤੇ ਆਲ਼ੇ ਦੁਆਲ਼ੇ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ, ਪਾਣੀ ਵਾਲੇ ਬਰਤਨ ਢੱਕ ਕੇ ਰੱਖਣੇ ਚਾਹੀਦੇ ਹਨ, ਹਫ਼ਤੇ ਵਿੱਚ ਇੱਕ ਵਾਰ ਹਰ ਸ਼ੁੱਕਰਵਾਰ ਨੂੰ ਆਪਣੇ ਕੂਲਰ ਅਤੇ ਹੋਰ ਦੂਜੇ ਕੰਟੇਨਰ ਸਾਫ ਕਰਕੇ ਸੁਕਾਉਣੇ ਚਾਹੀਦੇ ਹਨ, ਪੂਰੀ ਬਹਾਂ ਵਾਲੇ ਕੱਪੜੇ ਪਹਿਨ ਕੇ ਰੱਖਣੇ ਚਾਹੀਦੇ ਹਨ, ਬੁਖ਼ਾਰ ਹੋਣ ਤੇ ਪਹਿਲਾਂ ਟੈਸਟ ਕਰਵਾ ਕੇ ਇਲਾਜ ਕਰਵਾਉਣਾ ਚਾਹੀਦਾ ਹੈ ਅਤੇ ਮੱਛਰਦਾਨੀ,ਮੱਛਰ ਭਜਾਉ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਮਲੇਰੀਆ ਦਾ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿਚ ਮਰੀਜ਼ਾਂ ਨੂੰ ਮੁਫ਼ਤ ਉਪਲਬਧ ਹੈ। ਇਸ ਮੌਕੇ ਐਂਟੀ ਲਾਰਵਾ ਸਟਾਫ ਵਿਨੋਦ ਕੁਮਾਰ, ਅਜੇ ਕੁਮਾਰ, ਸੁਰਿੰਦਰ ਕਲਸੀ, ਗੁਰਦੀਪ ਸਿੰਘ ਅਤੇ ਗਗਨਦੀਪ ਕੁਮਾਰ ਆਦਿ ਵੀ ਹਾਜਰ ਸਨ।
ਕੈਪਸ਼ਨ - ਲੋਕਾਂ ਨੂੰ ਮਲੇਰੀਏ ਬਾਰੇ ਜਾਣ ਕਰ ਦਿੰਦੇ ਹੋਏ ਹੈਲਥ ਇੰਸਪੈਕਟਰ ਬਸੰਤ ਕੁਮਾਰ ਅਤੇ ਹੋਰ 

Have something to say? Post your comment

 

More in Doaba

ਰਹਿਣ-ਸਹਿਣ ਅਤੇ ਖਾਣ-ਪੀਣ ਦੀਆਂ ਗਲਤ ਆਦਤਾਂ ਨਾਲ ਮਨੁੱਖੀ ਸਰੀਰ ਵਿਚ ਗੁਰਦੇ ਦੀ ਪੱਥਰੀ ਬਣਦੀ ਹੈ : ਡਾ. ਸੰਧੂ

ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਹੁਸ਼ਿਆਰਪੁਰ ਦੇ ਐਸਐਸਪੀ ਵਿਰੁੱਧ ਜ਼ਮਾਨਤੀ ਵਾਰੰਟ ਜਾਰੀ

ਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀ

ਮੋਗਾ ਪੁਲਿਸ ਨੇ ਅਦਾਕਾਰਾ ਤਾਨੀਆ ਦੇ ਪਿਤਾ ‘ਤੇ ਗੋਲੀਬਾਰੀ ਦੇ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਨੂੰ ਕੀਤਾ ਕਾਬੂ

ਸ੍ਰੀ ਅਕਾਲ ਤਖਤ ਸਾਹਿਬ ਦੀ ਮਹਾਨਤਾ ਅਤੇ ਸਰਬਉੱਚਤਾ ਨੂੰ ਚੁਣੋਤੀ ਦੇਣ ਦੀ ਗੁਸਤਾਖੀ ਨਾ ਕੀਤੀ ਜਾਵੇ : ਸਿੰਗੜੀਵਾਲਾ 

ਸੰਤ ਸਤਵਿੰਦਰ ਹੀਰਾ ਦੀ ਅਗਵਾਈ ਹੇਠ ਆਦਿ ਧਰਮ ਮਿਸ਼ਨ ਦਿੱਲੀ ਯੂਨਿਟ ਦੀ ਚੋਣ ਹੋਈ 

ਡਾ. ਰਾਜਕੁਮਾਰ ਚੱਬੇਵਾਲ ਨੇ ਜਨਤਾ ਦਰਬਾਰ ਲਗਾ ਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਦਿ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ ਰਜਿ ਨੇ ਪੰਜਾਬ ਪੁਲਿਸ ਵੱਲੋਂ ਪੱਤਰਕਾਰਾਂ ਖਿਲਾਫ ਝੂਠੇ ਪਰਚੇ ਦਰਜ ਕਰਨ ਦਾ ਲਿਆ ਸਖ਼ਤ ਨੋਟਿਸ 

ਸੰਜੀਵਨੀ ਸ਼ਰਣਮ ਦੇ ਸੰਸਥਾਪਕ ਦਿਵਸ 'ਤੇ 'ਮਿਸਟਿਕ ਮਿਊਜ਼ਿਕ ਮੌਰਨਿੰਗ' ਦਾ ਸ਼ਾਨਦਾਰ ਸਮਾਗਮ ਕਰਵਾਇਆ ਗਿਆ

ਦਸੂਹਾ ਦੇ ਪਿੰਡ ਸੱਗਰਾ ਨੇੜੇ  ਮਿੰਨੀ ਬੱਸ ਅਤੇ ਕਾਰ ਵਿਚਕਾਰ ਜਬਰਦਸਤ ਹਾਦਸਾ, 9 ਮੌਤਾਂ, 33 ਜਖਮੀ ਮ੍ਰਿਤਕਾਂ ਵਿੱਚ ਇੱਕ ਬੱਚਾ ਵੀ ਸ਼ਾਮਲ