Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Chandigarh

ਡੀ.ਆਈ.ਜੀ. ਭੁੱਲਰ ਨੇ ਮੋਹਾਲੀ ਦੇ ਵਿਦਿਅਕ ਅਦਾਰਿਆਂ ਦਾ ਦੌਰਾ ਕੀਤਾ

April 26, 2025 01:23 PM
SehajTimes

ਗੁੰਮਰਾਹਕੁੰਨ ਪ੍ਰਚਾਰ/ਅਫਵਾਹਾਂ ਫੈਲਾਉਣ ਵਾਲਿਆਂ ਨੂੰ ਚੇਤਾਵਨੀ

ਐਸ.ਏ.ਐਸ. ਨਗਰ : ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ, ਰੂਪਨਗਰ ਰੇਂਜ, ਸ. ਹਰਚਰਨ ਸਿੰਘ ਭੁੱਲਰ ਨੇ ਅੱਜ ਮੋਹਾਲੀ ਸਮੇਤ ਰੂਪਨਗਰ ਰੇਂਜ ਵਿੱਚ ਸਥਿਤ ਵੱਖ-ਵੱਖ ਵਿਦਿਅਕ ਅਦਾਰਿਆਂ ਦਾ ਦੌਰਾ ਕੀਤਾ ਤਾਂ ਜੋ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲਿਆ ਜਾ ਸਕੇ ਅਤੇ ਇੱਥੇ ਪੜ੍ਹ ਰਹੇ ਦੂਜੇ ਰਾਜਾਂ ਦੇ ਵਿਦਿਆਰਥੀਆਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕੀਤੀ ਜਾ ਸਕੇ।

ਦੌਰੇ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ, ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ, ਸ੍ਰੀ ਭੁੱਲਰ ਨੇ ਕਿਹਾ ਕਿ ਪਹਿਲਗਾਮ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਦੂਜੇ ਰਾਜਾਂ ਦੇ ਵਿਦਿਆਰਥੀਆਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇਸ਼ ਵਿਰੋਧੀ ਤਾਕਤਾਂ ਦੇ ਨਾਪਾਕ ਮਨਸੂਬਿਆਂ ਦਾ ਜਵਾਬ ਦੇਣ ਦੇ ਸਮਰੱਥ ਹੈ। ਉਨ੍ਹਾਂ ਕਿਹਾ ਕਿ ਇੱਥੇ ਪੜ੍ਹ ਰਹੇ ਵਿਦਿਆਰਥੀ ਸੁਰੱਖਿਅਤ ਹਨ ਅਤੇ ਉਨ੍ਹਾਂ ਨੂੰ ਇੱਥੇ ਆਪਣੇ ਭਵਿੱਖ ਬਾਰੇ ਚਿੰਤਾ ਕਰਨ ਦੀ ਲੋੜ ਨਹੀਂ ਹੈ।

ਚੰਡੀਗੜ੍ਹ ਯੂਨੀਵਰਸਟੀ ਘੜੂੰਆਂ ਅਤੇ ਸੀ ਜੀ ਸੀ ਲਾਂਡਰਾ ਦੀ ਫੈਕਲਟੀ ਅਤੇ ਮੈਨੇਜਮੈਂਟ ਨਾਲ ਮੀਟਿੰਗਾਂ ਕਰਦੇ ਹੋਏ, ਡੀ ਆਈ ਜੀ ਨੇ ਜ਼ੋਰ ਦੇ ਕੇ ਕਿਹਾ ਕਿ ਕਿਸੇ ਵੀ ਵਿਦਿਆਰਥੀ ਨੂੰ ਕੋਈ ਪਰੇਸ਼ਾਨੀ ਨਹੀਂ ਹੋਵੇਗੀ। ਉਨ੍ਹਾਂ ਫੈਕਲਟੀ ਮੈਂਬਰਾਂ ਨੂੰ ਦੂਜੇ ਰਾਜ ਦੇ ਵਿਦਿਆਰਥੀਆਂ ਨਾਲ ਨਿਯਮਿਤ ਤੌਰ 'ਤੇ ਗੱਲਬਾਤ ਕਰਨ ਲਈ ਕਿਹਾ। ਉਨ੍ਹਾਂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸੁਰੱਖਿਆ ਦਾ ਭਰੋਸਾ ਵੀ ਦਿੱਤਾ।

ਉਨ੍ਹਾਂ ਕਿਹਾ ਕਿ ਸੰਸਥਾਵਾਂ ਵਿੱਚ ਸ਼ਾਂਤੀਪੂਰਨ ਮਾਹੌਲ ਹੈ ਅਤੇ ਸਾਰੇ ਵਿਦਿਆਰਥੀਆਂ ਵਿਚਕਾਰ ਬਹੁਤ ਵਧੀਆ ਤਾਲਮੇਲ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ 'ਤੇ ਫੈਲ ਰਹੇ ਝੂਠੇ ਪ੍ਰਚਾਰ ਤੋਂ ਸਾਵਧਾਨ ਰਹਿਣ ਲਈ ਕਿਹਾ ਅਤੇ ਉਨ੍ਹਾਂ ਨੂੰ ਮਿਲਦੀ ਸਾਰੀ ਜਾਣਕਾਰੀ ਦੀ ਪੁਸ਼ਟੀ ਕਰਨ ਲਈ ਕਿਹਾ। ਇਸੇ ਤਰ੍ਹਾਂ, ਉਨ੍ਹਾਂ ਨੇ ਅਫਵਾਹਾਂ ਫੈਲਾਉਣ ਵਾਲਿਆਂ ਨੂੰ ਸਮਾਜ ਵਿੱਚ ਨਫ਼ਰਤੀ/ਗੁੰਮਰਾਹਕੁੰਨ ਪ੍ਰਚਾਰ ਫੈਲਾਉਣ ਤੇ ਸਖ਼ਤ ਕਾਰਵਾਈ ਚੇਤਾਵਨੀ ਦਿੱਤੀ।

ਉਨ੍ਹਾਂ ਕਿਹਾ ਕਿ ਰੂਪਨਗਰ ਰੇਂਜ ਦੇ ਸਾਰੇ ਸੀਨੀਅਰ ਅਧਿਕਾਰੀਆਂ ਨੇ ਸਾਰੀਆਂ ਧਿਰਾਂ ਵਿੱਚ ਭਾਈਚਾਰਾ ਯਕੀਨੀ ਬਣਾਉਣ ਲਈ ਆਪਣੇ ਖੇਤਰਾਂ ਵਿੱਚ ਪੈਂਦੇ ਅਦਾਰਿਆਂ ਦਾ ਦੌਰਾ ਕੀਤਾ ਹੈ।

ਉਨ੍ਹਾਂ ਦੇ ਨਾਲ ਐਸ ਪੀ (ਦਿਹਾਤੀ) ਮਨਪ੍ਰੀਤ ਸਿੰਘ, ਐਸ ਪੀ (ਪੀ ਬੀ ਆਈ) ਦੀਪਿਕਾ ਸਿੰਘ ਅਤੇ ਡੀ ਐਸ ਪੀ ਮੋਹਾਲੀ ਹਰਸਿਮਰਨ ਸਿੰਘ ਬੱਲ ਵੀ ਸਨ।

Have something to say? Post your comment

 

More in Chandigarh

ਉੱਘੇ ਵਿਦਵਾਨ ਅਤੇ ਨੀਤੀਵਾਨ ਪ੍ਰਤੀ ਵਿਸ਼ੇਸ਼ ਸਨਮਾਨ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ : ਡਾ. ਬਲਜੀਤ ਕੌਰ

ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਲੋਕ-ਲਹਿਰ ਬਣੀ :  ਭਗਵੰਤ ਸਿੰਘ ਮਾਨ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

ਗੈਂਗਸਟਰਾਂ 'ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ 

ਆਂਗਣਵਾੜੀਆਂ ਵਿੱਚ ਹੁਣ ਤਾਜ਼ਾ ਅਤੇ ਗਰਮ ਪਕਾਇਆ ਹੋਇਆ ਭੋਜਨ ਮਿਲੇਗਾ

ਮਾਲ ਮੰਤਰੀ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਵਿੱਤ ਮੰਤਰੀ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ