Wednesday, September 10, 2025

Doaba

ਮਾਰਕੀਟ ਕਮੇਟੀ ਤਪਾ ਦੇ ਚੇਅਰਮੈਨ ਕਾਹਨੇਕੇ ਵਲੋਂ ਤਾਜੋਕੇ ਮੰਡੀ ਦਾ ਦੌਰਾ

April 26, 2025 02:29 PM
SehajTimes
ਤਪਾ ਮੰਡੀ : ਸੂਬਾ ਸਰਕਾਰ ਵਲੋਂ ਕਣਕ ਦੀ ਸਰਕਾਰੀ ਖ਼ਰੀਦ 1 ਅਪ੍ਰੈਲ ਤੋਂ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਤੋਂ ਬਾਅਦ ਕਿਸਾਨਾਂ ਨੇ ਕਣਕ ਦੀ ਫ਼ਸਲ ਮੰਡੀਆਂ 'ਚ ਸੁੱਟਣੀ ਸ਼ੁਰੂ ਕਰ ਦਿੱਤੀ ਹੈ। ਇਸੇ ਲੜੀ ਤਹਿਤ ਮਾਰਕੀਟ ਕਮੇਟੀ ਤਪਾ ਦੇ ਚੇਅਰਮੈਨ ਤਰਸੇਮ ਸਿੰਘ ਕਾਹਨੇਕੇ ਨੇ ਤਾਜੋਕੇ ਦਾਣਾ ਮੰਡੀ ਦਾ ਦੌਰਾ ਕਰ ਕੇ ਕਣਕ ਦੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਕਣਕ ਦੀ ਫ਼ਸਲ ਦੇ ਇਕ-ਇਕ ਦਾਣੇ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਖ਼ਰੀਦ ਕੇ ਉਸ ਦੀ ਚੁਕਾਈ ਯਕੀਨੀ ਬਣਾਈ ਜਾਵੇਗੀ। ਚੇਅਰਮੈਨ ਨੇ ਕਿਹਾ ਕਿ ਸਰਕਾਰ ਵਲੋਂ ਇਹ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਦੀ ਫ਼ਸਲ ਮੰਡੀਆਂ ਵਿਚੋਂ ਤੁਰੰਤ ਚੁੱਕੀ ਜਾਵੇ। ਇਸ ਤੋਂ ਇਲਾਵਾ ਚੇਅਰਮੈਨ ਕਾਹਨੇਕੇ ਵੱਲੋਂ ਮਾਰਕੀਟ ਕਮੇਟੀ ਤਪਾ ਅਧੀਨ ਆਉਂਦੀਆਂ ਹੋਰ ਮੰਡੀਆਂ ਦਾ ਵੀ ਦੌਰਾ ਕੀਤਾ। ਇਸ ਮੌਕੇ ਬਲਾਕ ਪ੍ਰਧਾਨ ਪ੍ਰਗਟ ਧੂਰਕੋਟ, ਡਾ. ਕਾਲਾ ਧੂਰਕੋਟ, ਸੁਖਚੈਨ ਧੂਰਕੋਟ, ਮਨੀ ਰੂੜੇਕੇ ਕਲਾਂ, ਸਰਪੰਚ ਮੋਹਨ ਸਿੰਘ ਪੱਖੋ ਕਲਾਂ, ਸੋਨੂੰ ਗਰਗ, ਸਰਪੰਚ ਕਾਕਾ ਤਾਜੋਕੇ, ਬਬਲੀ ਸਰਾਂ, ਹਾਕਮ ਚੌਹਾਨ ਤਾਜੋਕੇ, ਭਗਵਾਨ ਧੌਲਾ, ਸੁਨੀਲ ਮੰਡੀ ਸੁਪਰਵਾਈਜ਼ਰ, ਗੁਰਮੁੱਖ ਸਿੰਘ ਕਲਰਕ, ਸੋਨੂ ਮਾਂਗਟ ਮੰਡੀ ਸੁਪਰਵਾਈਜ਼ਰ ਆਦਿ ਹਾਜਰ ਸਨ।
 
 
 

Have something to say? Post your comment

 

More in Doaba

ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਅਪੀਲ

ਅਸੀਂ ਇਸ ਔਖੇ ਸਮੇਂ ਨੂੰ ਆਪਸੀ ਸਹਿਯੋਗ ਨਾਲ ਪਾਰ ਕਰਾਂਗੇ : ਨੀਤੀ ਤਲਵਾੜ 

ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਬੀਬੀਐਮਬੀ ਤੇ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ

ਰਾਣਾ ਗੁਰਜੀਤ ਸਿੰਘ ਵੱਲੋਂ ਪੰਜਾਬ ਵਿੱਚ ਆਏ ਹੜ੍ਹ ਦੀ ਤਬਾਹੀ ‘ਤੇ ਨਿਆਂਇਕ ਜਾਂਚ ਦੀ ਮੰਗ

ਉਸਤਾਦ ਅੱਲਾਹ ਰੱਖਾ ਸੰਗੀਤ ਸੰਮੇਲਨ ਦੌਰਾਨ ਉਸਤਾਦ ਪ੍ਰੋ. ਭੁਪਿੰਦਰ ਸਿੰਘ ਨੂੰ "ਉਸਤਾਦ ਅੱਲਾਹ ਰੱਖਾ ਐਵਾਰਡ" ਨਾਲ ਕੀਤਾ ਸਨਮਾਨਿਤ

ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਹੜ੍ਹ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰੇਗੀ : ਸੰਤ ਨਿਰਮਲ ਦਾਸ ਬਾਬੇਜੌੜੇ

ਪਹਿਲਾਂ ਪੈਰਾ ਤੇ ਆ ਜਾਈਏ ਫਿਰ ਕਰਾਗੇ ਰਾਜਨੀਤੀ : ਨੀਤੀ ਤਲਵਾੜ

ਕਾਤਰੋਂ ਗਰਿੱਡ 'ਚ ਭਰਿਆ ਪਾਣੀ ਇਲਾਕੇ ਦੀ ਬਿਜ਼ਲੀ ਗੁੱਲ,ਜਾਨ ਜੋਖ਼ਮ 'ਚ ਪਾ ਸਪਲਾਈ ਬਹਾਲ ਕਰਨ ਜੁਟੇ ਮੁਲਾਜ਼ਮ

ਸ੍ਰੀ ਮੁਕਤਸਰ ਸਾਹਿਬ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਹਿਯੋਗੀ ਪੰਜ ਪਿਸਤੌਲਾਂ ਸਮੇਤ ਗ੍ਰਿਫਤਾਰ

ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਫਰੈਸ਼ਰ ਅਤੇ ਫੇਅਰਵੈਲ ਪਾਰਟੀ ਆਗਾਜ਼ 2025 ਦਾ ਆਯੋਜਨ