Tuesday, April 28, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਨੈ ਬੁਬਲਾਨੀ ਨੇ ਪਟਿਆਲਾ ਦੇ ਡਵੀਜਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

April 26, 2025 03:18 PM
SehajTimes
ਕਿਹਾ, ਲੋਕਾਂ ਨੂੰ ਬਿਹਤਰ, ਸਮਾਂ ਬੱਧ ਤੇ ਪਾਰਦਰਸ਼ੀ ਪ੍ਰਸ਼ਾਸਨ ਪ੍ਰਦਾਨ ਕਰਵਾਉਣਾ ਹੋਵੇਗੀ ਮੁਢਲੀ ਤਰਜੀਹ
 
ਪਟਿਆਲਾ : 2008 ਬੈਚ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਨੈ ਬੁਬਲਾਨੀ ਨੇ ਅੱਜ ਪਟਿਆਲਾ ਡਵੀਜਨ ਦੇ ਡਵੀਜ਼ਨਲ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਵਿਨੇ ਬੁਬਲਾਨੀ, ਇਸ ਤੋਂ ਪਹਿਲਾਂ ਸਕੱਤਰ ਸਕੂਲ ਸਿੱਖਿਆ ਵਿਭਾਗ ਅਤੇ ਵਾਧੂ ਚਾਰਜ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਜੋਂ ਸੇਵਾਵਾਂ ਨਿਭਾਅ ਰਹੇ ਸਨ।
ਪਟਿਆਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉਨ੍ਹਾਂ ਦੀ ਆਮਦ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਸਵਾਗਤ ਕੀਤਾ। ਇਸ ਮੌਕੇ ਪੁਲਿਸ ਦੀ ਟੁਕੜੀ ਨੇ ਗਾਰਡ ਆਫ਼ ਆਨਰ ਵਜੋਂ ਵਿਨੇ ਬੁਬਲਾਨੀ ਨੂੰ ਸਲਾਮੀ ਦਿੱਤੀ।
ਅਹੁਦਾ ਸੰਭਾਲਣ ਮਗਰੋਂ ਵਿਨੈ ਬੁਬਲਾਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਪਟਿਆਲਾ ਮੰਡਲ ਦੇ ਜ਼ਿਲ੍ਹਿਆਂ ਅੰਦਰ ਲੋਕਾਂ ਨੂੰ ਬਿਹਤਰ, ਸਮਾਂ ਬੱਧ ਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਵਾਉਣਾ ਉਨ੍ਹਾਂ ਦੀ ਮੁਢਲੀ ਤਰਜੀਹ ਹੋਵੇਗੀ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ.ਐਸ.ਪੀ ਡਾਂ ਨਾਨਕ ਸਿੰਘ ਤੇ ਹੋਰ ਅਧਿਕਾਰੀਆਂ ਨਾਲ ਸੰਖੇਪ ਮੀਟਿੰਗ ਕਰਕੇ ਜ਼ਿਲ੍ਹੇ ਬਾਰੇ ਜਾਣਕਾਰੀ ਲੈਂਦਿਆਂ ਸਮੂਹ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਸਰਕਾਰ ਦੀਆਂ ਨੀਤੀਆਂ ਤੇ ਪ੍ਰੋਗਰਾਮ ਬਿਹਤਰ ਢੰਗ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ।
ਡਵੀਜਨਲ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਸਕੂਲ ਸਿੱਖਿਆ ਵਿਭਾਗ 'ਚ ਰਹੇ ਹਨ, ਇਸ ਲਈ ਉਹ ਆਪਣੀ ਡਵੀਜਨ ਅੰਦਰ ਸਰਕਾਰੀ ਸਕੂਲਾਂ ਦੇ ਹੋਏ ਗੁਣਾਤਮਕ ਸੁਧਾਰ ਤਹਿਤ ਸਕੂਲ ਆਫ਼ ਐਮੀਨੈਂਸ ਵੀ ਦੇਖਣ ਜਾਣਗੇ।
ਸ੍ਰੀ ਵਿਨੈ ਬੁਬਲਾਨੀ ਨੇ ਇਸ ਦੌਰਾਨ ਚੱਲ ਰਹੀ ਕਣਕ ਦੀ ਖਰੀਦ ਪ੍ਰਕ੍ਰਿਆ ਦਾ ਵੀ ਜਾਇਜ਼ਾ ਲਿਆ ਅਤੇ ਆਦੇਸ਼ ਦਿੱਤੇ ਕਿ ਕਿਸਾਨਾਂ ਦੀ ਮੰਡੀਆਂ 'ਚ ਵਿਕਣ ਲਈ ਆਈ ਫ਼ਸਲ ਦੀ ਤੁਰੰਤ ਖਰੀਦ ਤੇ ਅਦਾਇਗੀ ਕਰਕੇ ਲਿਫਟਿੰਗ ਵੀ ਨਾਲੋ-ਨਾਲ ਯਕੀਨੀ ਬਣਾਈ ਜਾਵੇ।
ਜਿਕਰਯੋਗ ਹੈ ਕਿ ਵਿਨੈ ਬੁਬਲਾਨੀ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ, ਡਾਇਰੈਕਟਰ ਲੈਂਡ ਰਿਕਾਰਡ ਜਲੰਧਰ ਤੇ ਵਿਸ਼ੇਸ਼ ਸਕੱਤਰ ਮਾਲ ਸਮੇਤ ਹੋਰ ਅਹਿਮ ਅਹੁਦਿਆਂ 'ਤੇ ਵੀ ਸੇਵਾ ਨਿਭਾਅ ਚੁੱਕੇ ਹਨ। ਇਸ ਤੋਂ ਪਹਿਲਾਂ ਸ੍ਰੀ ਬੁਬਲਾਨੀ ਨੇ ਆਪਣੀ ਧਰਮ ਪਤਨੀ ਸ੍ਰੀਮਤੀ ਮ੍ਰਿਦੁਲਾ ਬੁਬਲਾਨੀ ਸਮੇਤ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਪ੍ਰਾਰਥਨਾ ਕੀਤੀ।
ਇਸ ਮੌਕੇ ਐਸ.ਪੀ. (ਐਚ) ਵੈਭਵ ਚੌਧਰੀ, ਏ.ਡੀ.ਸੀ. ਨਵਰੀਤ ਕੌਰ ਸੇਖੋਂ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ, ਐਸ.ਡੀ.ਐਮ ਕ੍ਰਿਪਾਲਵੀਰ ਸਿੰਘ, ਮੁੱਖ ਮੰਤਰੀ ਫੀਲਡ ਅਫ਼ਸਰ ਨਵਜੋਤ ਸ਼ਰਮਾ, ਡਿਵੀਜਨਲ ਕਮਿਸ਼ਨਰ ਦੇ ਪੀ.ਏ. ਆਸ਼ੂ ਗਰਗ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ। ਡਵੀਜਨਲ ਕਮਿਸ਼ਨਰ ਦਫ਼ਤਰ ਦੇ ਅਮਲੇ ਨੇ ਵੀ ਸ੍ਰੀ ਬੁਬਲਾਨੀ ਨੂੰ ਜੀ ਆਇਆਂ ਆਖਿਆ।

Have something to say? Post your comment

 

More in Malwa

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵੱਲੋਂ ਪੰਜਾਬ ਯੋਗਾਸਨ ਸਪੋਰਟਸ ਐਸੋਸੀਏਸ਼ਨ ਨਾਲ ਐਮ.ਓ.ਯੂ. ਸਾਈਨ

ਪੀ.ਐਚ.ਸੀ ਘੜੂੰਆ ਵਿਖੇ ਆਸ਼ਾ ਦਿਵਸ ਮਨਾਇਆ ਗਿਆ, ਤਿੰਨ ਸਰਵੋਤਮ ਆਸ਼ਾ ਵਰਕਰਾਂ ਦਾ ਸਨਮਾਨ

ਪੀ.ਆਰ.ਟੀ.ਸੀ. ਬਰਨਾਲਾ ਡਿਪੂ ਦੇ ਪ੍ਰਬੰਧਕੀ ਬਲਾਕ ਦਾ ਜਲਦ ਹੋਵੇਗਾ ਨਵੀਨੀਕਰਨ: ਚੇਅਰਮੈਨ ਹਰਪਾਲ ਜੁਨੇਜਾ

ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜਾਰੀ ਵਾਲੀਆਂ ਆਸ਼ਾ ਵਰਕਰ ਸਨਮਾਨਿਤ।

ਲੋਕਾਂ ਦੇ ਫ਼ਤਵੇ ਨਾਲ ਗ਼ਦਾਰੀ ਕਰਨ ਵਾਲਿਆਂ ਨੂੰ ਜਨਤਾ ਕਦੇ ਮੁਆਫ਼ ਨਹੀਂ ਕਰੇਗੀ : ਰਣਜੋਧ ਹਡਾਣਾ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਨਿਰਵਿਘਨ ਖਰੀਦ ਜਾਰੀ, ਬੀਤੀ ਸ਼ਾਮ ਤੱਕ ਵੱਖ-ਵੱਖ ਖਰੀਦ ਏਜੰਸੀਆਂ ਨੇ 464947 ਮੀਟਰਿਕ ਟਨ ਦੀ ਖਰੀਦ ਕੀਤੀ - ਡਿਪਟੀ ਕਮਿਸ਼ਨਰ

ਡਾ. ਬੀ.ਐੱਸ. ਸੰਧੂ ਸਕੂਲ ਦੇ ਵਿਦਿਆਰਥੀਆਂ ਨੇ ਸਟੇਟ ਚੈਂਪੀਅਨਸ਼ਿਪ ਵਿੱਚ ਜਿੱਤੀ ਸੈਕਿੰਡ ਰਨਰ ਅੱਪ ਟਰਾਫੀ।

ਜਨਗਣਨਾ-2027 ਸਬੰਧੀ ਮਾਸਟਰ ਟਰੇਨਰਾਂ ਦੀ ਟਰੇਨਿੰਗ ਆਯੋਜਿਤ

ਕੋਟਕਪੂਰਾ ਬੱਸ ਸਟੈਂਡ ਨੇੜੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਸਪੀਕਰ ਵੱਲੋਂ ਮੌਕੇ ਦਾ ਦੌਰਾ

ਬਾਬਾ ਫਰੀਦ ਲਾਅ ਕਾਲਜ ਦੇ ਵਿਦਿਆਰਥੀਆਂ ਨੇ ਯੂਥ ਪਾਰਲੀਮੈਂਟ ਵਿੱਚ ਲਿਆ ਹਿੱਸਾ