Saturday, April 18, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਜਲੰਧਰ ਦੇ ਮੰਡ ਕੰਪਲੈਕਸ ’ਚ ਚੌਕੀਦਾਰ ਦਾ ਬੇਰਹਿਮੀ ਨਾਲ ਕਤਲ

May 29, 2021 04:18 PM
SehajTimes

ਜਲੰਧਰ : ਥਾਣਾ ਨੰ ਦੋ ਦੀ ਹੱਦ ਵਿਚ ਪੈਂਦੇ ਮੰਡ ਕੰਪਲੈਕਸ ’ਚ ਅੱਜ ਤੜਕੇ ਤਿੰਨ ਵਜੇ ਦੇ ਕਰੀਬ ਇਕ ਚੌਕੀਦਾਰ ਦਾ ਕਤਲ ਕਰ ਦਿਤਾ ਗਿਆ। ਜਿਸ ਵੇਲੇ ਚੌਕੀਦਾਰ ਦਾ ਕਤਲ ਕੀਤਾ ਗਿਆ ਉਸ ਵੇਲੇ ਉਹ ਅਪਣੇ ਇਕ ਸਾਥੀ ਨਾਲ ਮੰਡ ਕੰਪਲੈਕਸ ’ਚ ਪੈਂਦੀ ਇਕ ਦੁਕਾਨ ਦੇ ਬਾਹਰ ਸੁੱਤਾ ਹੋਇਆ ਸੀ ਜਿਥੋਂ ਉਸ ਨੂੰ ਉਠਾ ਕੇ ਲਿਜਾਇਆ ਗਿਆ ਤੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿਤਾ ਗਿਆ। ਹਾਲਾਂਕਿ ਦੁਪਹਿਰ ਤਕ ਪੁਲਿਸ ਨੇ ਲਸੂੜੀ ਮੁਹੱਲੇ ਦੇ ਰਹਿਣ ਵਾਲੇ ਰਾਜੂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕਤਲ ਦਾ ਕਾਰਨ ਇਕ ਮਹੀਨਾ ਪਹਿਲੇ ਹੋਏ ਕਾਲਾ ਅਤੇ ਰਾਜੂ ਦੇ ਵਿਚਾਲੇ ਹੋਏ ਵਿਵਾਦ ਨੂੰ ਦਸਿਆ ਜਾ ਰਿਹਾ ਹੈ ਜਿਸ ਵਿਚ ਰਾਜ਼ੀਨਾਮਾ ਹੋਣ ਦੇ ਬਾਵਜੂਦ ਵੀ ਰਾਜੂ ਨੇ ਅਪਣੇ ਮਨ ਵਿਚ ਖੁੰਦਕ ਪਾਲੀ ਹੋਈ ਸੀ ਜੋ ਕਤਲ ਦਾ ਕਾਰਨ ਬਣਿਆ।
ਜਾਣਕਾਰੀ ਅਨੁਸਾਰ ਰਜਿੰਦਰ ਉਰਫ਼ ਕਾਲਾ ਵਾਸੀ ਪਾਰਸ ਅਸਟੇਟ ਜੋ ਕਿ ਕਾਫੀ ਸਮੇਂ ਤੋਂ ਮੰਡ ਕੰਪਲੈਕਸ ’ਚ ਸਥਿਤ ਇਕ ਦੁਕਾਨ ਦੇ ਬਾਹਰ ਚੌਕੀਦਾਰੀ ਕਰਦਾ ਹੈ, ਕਲ ਰਾਤ ਅਪਣੇ ਸਾਥੀ ਨਾਲ ਸ਼ਰਾਬ ਪੀ ਕੇ ਦੁਕਾਨ ਦੇ ਬਾਹਰ ਸੌਂ ਗਿਆ। ਕੱੁਝ ਨੌਜਵਾਨ ਆਏ ਤੇ ਉਸ ਨੂੰ ਉਠਾ ਕੇ ਅਪਣੇ ਨਾਲ ਲੈ ਗਏ। ਅੱਗੇ ਜਾ ਕੇ ਉਸ ਦੇ ਸਿਰ ਵਿਚ ਇੰਟਰਲਾਕ ਟਾਇਲ ਤੇ ਲੱਕੜੀ ਦੇ ਦਸਤੇ ਨਾਲ ਹਮਲਾ ਕਰ ਕੇ ਉਸ ਦਾ ਕਤਲ ਕਰ ਦਿਤਾ। ਬਾਅਦ ’ਚ ਉਹ ਨੌਜਵਾਨ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਏਸੀਪੀ ਸੈਂਟਰਲ ਬਰਜਿੰਦਰ ਸਿੰਘ ਥਾਣਾ ਦੋ ਦੇ ਮੁਖੀ ਇੰਸਪੈਕਟਰ ਸੁਖਵੀਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਜਾਂਚ ਦੌਰਾਨ ਪੁਲਿਸ ਨੂੰ ਇਕ ਸੀਸੀਟੀਵੀ ਕੈਮਰੇ ਦੀ ਫ਼ੁਟੇਜ ਮਿਲ ਗਈ ਜਿਸ ਵਿਚ ਉਕਤ ਵਾਰਦਾਤ ਕੈਦ ਹੋਈ ਸੀ। ਇਸੇ ਦੇ ਆਧਾਰ ’ਤੇ ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਚੂਹਿਆਂ ਦੀ ਬਹੁਤਾਤ ਤੋਂ ਘਬਰਾਈ ਆਸਟਰੇਲੀਆ ਸਰਕਾਰ

ਇਸ ਖ਼ਬਰ ਸਬੰਧੀ ਕੁਮੈਂਟ ਜ਼ਰੂਰ ਲਿਖੋ

Have something to say? Post your comment

 

More in Doaba

ਮਾਡਰਨ ਐਜੂਕੇਸ਼ਨ ਕਾਲਜ ਵੱਲੋਂ ਪੰਛੀ ਪਿਆਰੇ ਮਿੰਨੀ ਜੰਗਲ ਦਾ ਦੌਰਾ

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜਲੰਧਰ ਲਈ ਪ੍ਰਮੁੱਖ ਵਿਕਾਸ ਤਰਜੀਹਾਂ ਦੀ ਰੂਪਰੇਖਾ ’ਤੇ ਪਾਇਆ ਚਾਨਣਾ

ਕਾਂਗਰਸ ਅਤੇ ਅਕਾਲੀਆਂ ਨੇ ਗਰੀਬਾਂ ਤੋਂ ਸਿੱਖਿਆ ਖੋਹ ਕੇ ਅਤੇ ਸਕਾਲਰਸ਼ਿਪ ਦਾ ਪੈਸੇ ਹੜੱਪ ਕੇ ਬਾਬਾ ਸਾਹਿਬ ਅੰਬੇਡਕਰ ਦੀ ਪਿੱਠ ਵਿੱਚ ਛੁਰਾ ਮਾਰਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਹਨ ਕਾਦਰੀ ਆਰਟ ਫਾਊਡੇਸ਼ਨ ਨੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੂੰ 1 ਲੱਖ ਰੁਪਏ ਦਾ ਦਾਨ ਦਿੱਤਾ

ਫਗਵਾੜਾ ਵਿੱਚ 16.8 ਕਿਲੋਗ੍ਰਾਮ ਹੈਰੋਇਨ ਬਰਾਮਦ; ਇੱਕ ਔਰਤ ਸਮੇਤ ਚਾਰ ਗ੍ਰਿਫ਼ਤਾਰ

ਡਾ. ਰਵਜੋਤ ਸਿੰਘ ਨੇ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਕੀਤੀ ਮੀਟਿੰਗ

65 ਸਾਲ ਬਾਅਦ ਰਾਜਸਥਾਨ ਫੀਡਰ ਨੂੰ ਨਵਾਂ ਸਰੂਪ ਦੇਣ ਦਾ ਪ੍ਰਾਜੈਕਟ ਸ਼ੁਰੂ, 45 ਦਿਨਾਂ ਲਈ ਨਹਿਰਬੰਦੀ ਅੱਜ ਤੋਂ

ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ

ਪੰਜਾਬ ’ਚੋਂ ਅਨਪੜ੍ਹਤਾ, ਨਸ਼ੇ ਅਤੇ ਬੇਰੁਜ਼ਗਾਰੀ ਦਾ ਸਫਾਇਆ ਕਰਨਾ ’ਆਪ’ ਸਰਕਾਰ ਦੀ ਪ੍ਰਮੁੱਖ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ