Monday, June 16, 2025

Chandigarh

ਕਣਕ ਦੀ ਖਰੀਦ ਵਿੱਚ ਰਿਕਾਰਡ ਪ੍ਰਗਤੀ: ਇੱਕ ਦਿਨ ਵਿੱਚ 5 ਲੱਖ ਮੀਟਰਿਕ ਟਨ ਕਣਕ ਦੀ ਹੋਈ ਲਿਫਟਿੰਗ, 100 ਲੱਖ ਮੀਟਰਿਕ ਟਨ ਆਮਦ ਦਾ ਅੰਕੜਾ ਹੋਇਆ ਪਾਰ, ਕਿਸਾਨਾਂ ਨੂੰ 20,000 ਕਰੋੜ ਰੁਪਏ ਦਾ ਕੀਤਾ ਭੁਗਤਾਨ: ਲਾਲ ਚੰਦ ਕਟਾਰੂਚੱਕ

April 28, 2025 07:00 PM
SehajTimes

ਚੰਡੀਗੜ੍ਹ : ਕਣਕ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ ਇੱਕ ਦਿਨ ਦੀ ਲਿਫਟਿੰਗ 5 ਲੱਖ ਮੀਟਰਿਕ ਟਨ (ਐਲ.ਐਮ.ਟੀ.) ਨੂੰ ਪਾਰ ਕਰ ਗਈ ਹੈ ਅਤੇ ਮੌਜੂਦਾ ਸਮੇਂ 5,26,750 ਮੀਟਰਿਕ ਟਨ ਹੋ ਗਈ ਹੈ। ਇਸ ਸਕਾਰਾਤਮਕ ਰੁਝਾਨ ਨੂੰ ਭਵਿੱਖ ਵਿੱਚ ਵੀ ਜਾਰੀ ਰੱਖਣ ਦੀ ਜ਼ਰੂਰਤ ਹੈ ਕਿਉਂਕਿ ਲਿਫਟਿੰਗ ਵਿੱਚ ਤੇਜ਼ੀ ਲਿਆਉਣਾ ਲਾਜ਼ਮੀ ਹੈ ਅਤੇ ਇਸ ਸਬੰਧੀ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।

ਅੱਜ ਅਨਾਜ ਭਵਨ ਵਿਖੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸਿੰਗ ਦੌਰਾਨ ਕਣਕ ਦੀ ਖਰੀਦ ਦਾ ਜਾਇਜ਼ਾ ਲੈਂਦਿਆਂ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੂੰ ਦੱਸਿਆ ਗਿਆ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ 100 ਲੱਖ ਮੀਟਰਿਕ ਟਨ ਤੋਂ ਪਾਰ ਹੋ ਗਈ ਹੈ।

ਉਹਨਾਂ ਅੱਗੇ ਦੱਸਿਆ ਕਿ ਹੁਣ ਤੱਕ 97 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਜਦੋਂ ਕਿ ਪਿਛਲੇ ਸਾਲ ਇਸੇ ਸਮੇਂ ਤੱਕ 81 ਲੱਖ ਮੀਟ੍ਰਿਕ ਟਨ ਕਣਕ ਖਰੀਦੀ ਗਈ ਸੀ। ਅਦਾਇਗੀਆਂ ਦੇ ਸਬੰਧ ਵਿੱਚ ਉਹਨਾਂ ਦੱਸਿਆ ਕਿ 20,000 ਕਰੋੜ ਰੁਪਏ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਕੀਤੇ ਜਾ ਚੁੱਕੇ ਹਨ ਜੋ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਿਸਾਨ-ਪੱਖੀ ਪਹੁੰਚ ਨੂੰ ਦਰਸਾਉਂਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਤੱਕ 5.84 ਲੱਖ ਕਿਸਾਨ ਮੰਡੀਆਂ ਵਿੱਚ ਆਪਣੀ ਫਸਲ ਵੇਚ ਚੁੱਕੇ ਹਨ।

ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਜ਼ੋਰ ਦੇ ਕੇ ਆਖਿਆ ਕਿ ਉਹ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਅਧੀਨ ਮੰਡੀਆਂ ਵਿੱਚ ਬਾਰਦਾਨੇ, ਸਾਫ਼-ਸਫ਼ਾਈ ਤੇ ਪੀਣ ਵਾਲੇ ਪਾਣੀ ਵਰਗੀਆਂ ਮੁੱਢਲੀਆਂ ਸਹੂਲਤਾਂ, ਕਿਸਾਨਾਂ ਨੂੰ ਭੁਗਤਾਨ ਅਤੇ ਕਰੇਟ ਸਬੰਧੀ ਕੋਈ ਦਿੱਕਤ ਦਰਪੇਸ਼ ਨਾ ਆਵੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਸਕੱਤਰ ਪੰਜਾਬ ਮੰਡੀ ਬੋਰਡ ਰਾਮਵੀਰ, ਐਮਡੀ ਪਨਸਪ ਸੋਨਾਲੀ ਗਿਰੀ, ਵਧੀਕ ਡਾਇਰੈਕਟਰ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਡਾ. ਅੰਜੁਮਨ ਭਾਸਕਰ ਅਤੇ ਜੀਐਮ ਵਿੱਤ ਸਰਵੇਸ਼ ਕੁਮਾਰ ਵੀ ਸ਼ਾਮਿਲ ਸਨ।

Have something to say? Post your comment

 

More in Chandigarh

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ

ਚਰਨਜੀਤ ਸਿੰਘ ਚੰਨੀ ਦਲਿਤਾਂ ਦੇ ਨਾਂ 'ਤੇ ਬਹਾ ਰਹੇ ਹਨ ਮਗਰਮੱਛਾਂ ਵਾਲੇ ਹੰਝੂ : ਹਰਚੰਦ ਸਿੰਘ ਬਰਸਟ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

’ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇਣਗੀਆਂ ਵੱਡਾ ਹੁਲਾਰਾ