Saturday, November 01, 2025

Education

ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਵਿਦਿਆਰਥੀਆਂ ਦੇ ਸਕਾਲਰਸ਼ਿਪ ਨਾਲ ਸਬੰਧਤ ਮਾਮਲੇ ਲੋਕ ਸਭਾ ਵਿੱਚ ਚੁੱਕਾਂਗਾ: ਮੀਤ ਹੇਅਰ

April 28, 2025 07:44 PM
SehajTimes

ਚੰਡੀਗੜ੍ਹ : ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਵਿਦਿਆਰਥੀਆਂ ਦੇ ਸਕਾਲਰਸ਼ਿਪ ਨਾਲ ਸਬੰਧਤ ਮਾਮਲੇ ਲੋਕ ਸਭਾ ਵਿੱਚ ਚੁੱਕਾਂਗਾ। ਇਹ ਪ੍ਰਗਟਾਵਾ ਅੱਜ ਇੱਥੇ ਸੰਗਰੂਰ ਲੋਕ ਸਭਾ ਹਲਕਾ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨਾਲ ਮੁਲਾਕਾਤ ਦੌਰਾਨ ਕੀਤਾ।
ਸ੍ਰੀ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਲਗਾਤਾਰ ਇਸ ਦਿਸ਼ਾ ਵਿੱਚ ਕੰਮ ਕਰ ਰਹੀ ਹੈ।
ਮੁਲਾਕਾਤ ਦੌਰਾਨ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨਾਲ ਗੱਲਬਾਤ ਕਰਦਿਆਂ ਸ੍ਰੀ ਮੀਤ ਹੇਅਰ ਨੇ ਕਿਹਾ ਕਿ ਪਿਛਲੀ ਸਰਕਾਰਾਂ ਦੀਆਂ ਗਲਤੀਆਂ ਕਾਰਨ ਸੂਬੇ ਦੇ ਲੱਖਾਂ ਅਨੁਸੂਚਿਤ ਜਾਤੀਆਂ ਵਿਦਿਆਰਥੀਆਂ ਨੂੰ ਸਮੇਂ ਸਿਰ ਸਕਾਲਰਸ਼ਿਪ ਨਹੀਂ ਮਿਲੀ, ਜਿਸ ਕਾਰਨ ਉਹਨਾਂ ਨੂੰ ਕਈ ਕਿਸਮ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਦੀ ਗ਼ਲਤ ਨੀਤੀਆਂ ਕਾਰਨ ਸਕਾਲਰਸ਼ਿਪ ਸਕੀਮ ਦਾ ਲਾਭ ਲੈਣ ਵਾਲੇ ਵਿਦਿਆਰਥੀਆਂ ਦੀ ਗਿਣਤੀ 3 ਲੱਖ ਤੋਂ ਘੱਟ ਕੇ 60 ਹਜ਼ਾਰ ਰਹਿ ਗਈ ਸੀ, ਜੋ ਕਿ ਮੌਜੂਦਾ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਮੁੜ 2 ਲੱਖ ਦੇ ਕਰੀਬ ਹੋ ਗਈ ਹੈ।
ਸ. ਗੜ੍ਹੀ ਨੇ ਇਸ ਮੌਕੇ ਸ੍ਰੀ ਮੀਤ ਹੇਅਰ ਨੂੰ ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਕੰਮਕਾਜ ਤੋਂ ਜਾਣੂ ਕਰਵਾਇਆ।

Have something to say? Post your comment

 

More in Education

ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਚੰਗੀ ਕਾਰਗੁਜ਼ਾਰੀ ਦਿਖਾਈ 

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਜਯੋਤੀ ਸ਼ਰਮਾ ਨੇ ਸੰਗੀਤ ਵਿਭਾਗ ਦੇ ਮੁਖੀ ਵਜੋਂ ਅਹੁਦਾ ਸੰਭਾਲਿ਼ਆ

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 29 ਅਕਤੂਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

IISER ਮੋਹਾਲੀ ਵੱਲੋਂ ਆਪਣਾ 19ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਪ੍ਰੋ. ਨਿਸ਼ਠਾ ਤ੍ਰਿਪਾਠੀ ਨੇ ਸਰਕਾਰੀ ਮਹਿੰਦਰਾ ਕਾਲਜ ਦੇ ਰੈਗੂਲਰ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

ਪੰਜਾਬੀ ਯੂਨੀਵਰਸਿਟੀ ਦੇ ਜੀਵ-ਵਿਗਿਆਨ ਵਿਭਾਗ ਨੇ ਮਨਾਇਆ 58ਵਾਂ ਸਥਾਪਨਾ ਦਿਵਸ

ਪੰਜਾਬ ਦੀਆਂ ਚਾਰ ਸਰਕਾਰੀ ਯੂਨੀਵਰਸਿਟੀਆਂ ਤੋਂ ਸੀਨੀਅਰ ਅਧਿਕਾਰੀਆਂ ਦੇ ਵਫ਼ਦ ਨੇ ਕੀਤਾ ਪੰਜਾਬੀ ਯੂਨੀਵਰਸਿਟੀ ਦਾ ਦੌਰਾ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ CBSE ਵੱਲੋਂ ਅਧਿਆਪਕਾਂ ਲਈ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਗੁਰਦਾਸਪੁਰ ਦੇ ਨਵੋਦਿਆ ਸਕੂਲ ਦਬੂੜੀ ‘ਚ ਵੜਿਆ ਪਾਣੀ