Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਨਗਰ ਕੌਂਸਲ ਨਵਾਂ ਗਾਉਂ ਵੱਲੋਂ ਸ਼ਹਿਰ ਦੀ ਰਾਤਰੀ ਸਾਫ਼-ਸਫਾਈ ਲਈ ਮੁਹਿੰਮ ਦੀ ਸ਼ੁਰੂਆਤ

April 29, 2025 05:29 PM
SehajTimes
ਨਵਾਂ ਗਾਉਂ : ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਗਰ ਕੌਂਸਲ, ਨਵਾਂ ਗਾਉਂ ਵੱਲੋਂ ਰਾਤਰੀ ਸਫਾਈ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸੇ ਤਹਿਤ ਹੀ ਬੀਤੀ ਰਾਤ ਨਗਰ ਕੌਂਸਲ ਵੱਲੋਂ ਵੱਖ-ਵੱਖ ਵਾਰਡਾਂ ਦੀ ਸਾਫ ਸਫਾਈ ਕੀਤੀ ਗਈ।
 
ਇਹ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ, ਰਵਨੀਤ ਸਿੰਘ ਨੇ ਦੱਸਿਆ ਕਿ ਸੜਕਾਂ 'ਤੇ ਦਿਨ ਦੇ ਸਮੇਂ ਕਾਫੀ ਟ੍ਰੈਫਿਕ ਹੁੰਦਾ ਹੈ, ਜਿਸ ਨੂੰ ਦੇਖਦਿਆਂ ਰਾਤ ਸਮੇਂ ਇਹ ਸਫਾਈ ਕਾਰਜ ਆਰੰਭ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਇਸ ਤਰ੍ਹਾਂ ਸੜਕਾਂ ਤੇ ਆਲੇ ਦੁਆਲੇ ਦੀ ਸਾਫ-ਸਫਾਈ ਨਾਲ ਲੋਕਾਂ ਨੂੰ ਸਵੇਰੇ ਸਾਫ ਤੇ ਸ਼ੁੱਧ ਵਾਤਾਵਰਨ ਮਿਲੇਗਾ।
 
ਉਨ੍ਹਾਂ ਸ਼ਹਿਰ ਵਾਸੀਆ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਦੁਕਾਨਾਂ ਦਾ ਗਿੱਲਾ ਅਤੇ ਸੁੱਕਾ ਕੂੜਾ ਵੱਖਰਾ-ਵੱਖਰਾ ਕਰਕੇ ਹੀ ਸਫਾਈ ਸੇਵਕਾਂ ਨੂੰ ਦੇਣ।  ਇਸ ਤੋਂ ਇਲਾਵਾ ਪਾਬੰਦੀਸ਼ੁਦਾ ਪਲਾਸਟਿਕ ਤੇ ਲਿਫਾਫਿਆਂ ਦੀ ਵਰਤੋਂ ਨਾ ਕੀਤੀ ਜਾਵੇ ਅਤੇ ਬਾਜ਼ਾਰ ਖਰੀਦਦਾਰੀ ਕਰਦੇ ਸਮੇਂ ਕੱਪੜੇ ਦਾ ਥੈਲਾ ਨਾਲ ਲੈ ਜਾਇਆ ਜਾਵੇ। ਉਨ੍ਹਾਂ ਕਿਹਾ ਕਿ ਇਹ ਸਫਾਈ ਮੁਹਿੰਮ ਲੋਕਾਂ ਦੇ ਸਹਿਯੋਗ ਨਾਲ ਹੀ ਸਫ਼ਲ  ਹੋ ਸਕਦੀ ਹੈ, ਇਸ ਕਰਕੇ ਨਗਰ ਕੌਂਸਲ ਦੇ ਸਫਾਈ-ਸੇਵਕਾਂ ਨਾਲ ਸਹਿਯੋਗ ਕਰਕੇ ਕੂੜਾ ਕਰਕਟ ਖੁੱਲ੍ਹੇ ਵਿੱਚ ਸੜਕਾਂ 'ਤੇ ਨਾ ਸੁੱਟਿਆ ਜਾਵੇ।
 
ਉਨ੍ਹਾਂ ਕਿਹਾ ਕਿ ਨਗਰ ਕੌਂਸਲ ਵੱਲੋਂ ਸਫਾਈ ਸੇਵਕਾਂ ਦੇ ਸਹਿਯੋਗ ਨਾਲ ਵਿਸ਼ੇਸ਼ ਸਫ਼ਾਈ ਟੀਮਾਂ ਤਾਇਨਾਤ ਕੀਤੀਆ ਗਈਆ ਹਨ ਜੋ ਰੋਜ਼ਾਨਾ ਰਾਤ ਨੂੰ ਸਾਫ਼-ਸਫ਼ਾਈ ਦਾ ਕੰਮ ਸੰਭਾਲ ਰਹੀਆਂ ਹਨ ਤਾਂ ਜੋ ਸ਼ਹਿਰ ਨੂੰ ਸਾਫ਼-ਸੁਥਰਾ ਰੱਖਿਆ ਜਾ ਸਕੇ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ