Sunday, July 13, 2025

Chandigarh

ਹਰੇਕ ਪਿੰਡ ਅਤੇ ਵਾਰਡ ਤੱਕ ਮਈ-ਜੂਨ 2025 ਤੱਕ ਪਹੁੰਚ ਕਰਨ ਲਈ ਪੰਜਾਬ ਨੇ 'ਨਸ਼ਾ ਮੁਕਤੀ ਯਾਤਰਾ' ਕੀਤੀ ਸ਼ੁਰੂ

April 29, 2025 05:34 PM
SehajTimes

ਚੰਡੀਗੜ੍ਹ : ਸੂਬੇ ਵਿੱਚ ਨਸ਼ਿਆਂ ਦੇ ਖ਼ਤਰੇ 'ਤੇ ਅੰਤਿਮ ਅਤੇ ਫੈਸਲਾਕੁਨ ਹਮਲੇ ਲਈ ਤਿਆਰੀ ਵਿੱਢਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਕਾਰਵਾਈ ਮੁਹਿੰਮ ਤਹਿਤ ‘ਨਸ਼ਾ ਮੁਕਤੀ ਯਾਤਰਾ’ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ, ਜੋ ਮਈ ਅਤੇ ਜੂਨ 2025 ਦੇ ਮਹੀਨਿਆਂ ਵਿੱਚ ਸੂਬੇ ਦੇ ਹਰ ਪਿੰਡ ਅਤੇ ਵਾਰਡ ਤੱਕ ਪਹੁੰਚ ਕਰੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਹਿੰਮ 2 ਤੋਂ 4 ਮਈ ਤੱਕ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਨ ਲਈ ਪਿੰਡ ਸੁਰੱਖਿਆ ਕਮੇਟੀਆਂ ਨੂੰ ਨੇੜਿਓਂ ਸ਼ਾਮਲ ਕਰ ਕੇ ਚਲਾਈ ਜਾਵੇਗੀ। ਇਹ ਮੀਟਿੰਗਾਂ ‘ਨਸ਼ਾ ਮੁਕਤੀ ਯਾਤਰਾ’ ਮੁਹਿੰਮ ਲਈ ਅਧਿਕਾਰਤ ਲਾਂਚ ਪਲੇਟਫਾਰਮ ਵਜੋਂ ਕੰਮ ਕਰਨਗੀਆਂ। ਪਿੰਡ ਸੁਰੱਖਿਆ ਕਮੇਟੀਆਂ ਦੇ ਸਾਰੇ ਮੈਂਬਰਾਂ ਤੋਂ ਇਲਾਵਾ ਇਸ ਮੀਟਿੰਗ ਵਿੱਚ ਪਿੰਡਾਂ ਦੇ ਸਰਪੰਚ, ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਨਾਲ-ਨਾਲ ਹੋਰ ਸਬੰਧਤ ਵੀ ਸ਼ਾਮਲ ਹੋਣਗੇ।

ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀ. ਨੂੰ ਉਨ੍ਹਾਂ ਪਿੰਡਾਂ ਵਿੱਚ ਪਿੰਡ ਸੁਰੱਖਿਆ ਕਮੇਟੀਆਂ ਬਣਾਉਣ ਲਈ ਕਿਹਾ ਹੈ, ਜਿੱਥੇ ਇਹ ਕਮੇਟੀਆਂ ਮੌਜੂਦ ਨਹੀਂ ਹਨ ਅਤੇ ਉਨ੍ਹਾਂ ਨੂੰ ਇਨ੍ਹਾਂ ਮੀਟਿੰਗਾਂ ਲਈ ਸੱਦਾ ਦੇਣ ਲਈ ਕਿਹਾ ਹੈ। ਇਸੇ ਤਰ੍ਹਾਂ ਨਗਰ ਨਿਗਮ ਖੇਤਰਾਂ ਦੇ ਹਰੇਕ ਵਾਰਡ ਵਿੱਚ ਵਾਰਡ ਸੁਰੱਖਿਆ ਕਮੇਟੀਆਂ ਵੀ ਬਣਾਈਆਂ ਜਾਣਗੀਆਂ ਅਤੇ ਉਨ੍ਹਾਂ ਨੂੰ ਇਨ੍ਹਾਂ ਮੀਟਿੰਗਾਂ ਲਈ ਸੱਦਿਆ ਜਾਵੇਗਾ। ਹਰੇਕ ਜ਼ਿਲ੍ਹਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਇੱਕ ਕੈਬਨਿਟ ਮੰਤਰੀ ਵੱਲੋਂ ਕੀਤੀ ਜਾਵੇਗੀ, ਜਿਸ ਦਾ ਮੰਤਵ ਨਸ਼ਾ ਮੁਕਤੀ ਯਾਤਰਾ ਮੁਹਿੰਮ ਬਾਰੇ ਜਾਗਰੂਕ ਕਰਨਾ, ਚੌਕਸੀ ਲਈ ਪਿੰਡ-ਪੱਧਰੀ ਲੀਡਰਸ਼ਿਪ ਨੂੰ ਲਾਮਬੰਦ ਕਰਨਾ, ਪਿੰਡ ਸੁਰੱਖਿਆ ਕਮੇਟੀਆਂ, ਵਾਰਡ ਸੁਰੱਖਿਆ ਕਮੇਟੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਚਕਾਰ ਤਾਲਮੇਲ ਨੂੰ ਮਜ਼ਬੂਤ ਕਰਨਾ ਅਤੇ ਪਿੰਡ ਪੱਧਰ 'ਤੇ ਨਸ਼ਿਆਂ ਵਿਰੁੱਧ ਸਮੂਹਿਕ ਇਕਜੁੱਟਤਾ ਨੂੰ ਮਜ਼ਬੂਤ ਕਰਨਾ ਹੈ।

ਇਨ੍ਹਾਂ ਮੀਟਿੰਗਾਂ ਤੋਂ ਬਾਅਦ ਦੂਜੇ ਪੜਾਅ ਦੀ ਨਸ਼ਾ ਮੁਕਤੀ ਯਾਤਰਾ 7 ਮਈ ਤੋਂ ਜ਼ਮੀਨੀ ਪੱਧਰ 'ਤੇ ਸ਼ੁਰੂ ਕੀਤੀ ਜਾਵੇਗੀ ਅਤੇ ਇਸ ਯਾਤਰਾ ਵਿੱਚ ਹਰੇਕ ਪਿੰਡ/ਵਾਰਡ ਦੇ ਸਾਰੇ ਲੋਕਾਂ ਦੀ ਇੱਕ ਮੀਟਿੰਗ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਪਿੰਡ ਸੁਰੱਖਿਆ ਕਮੇਟੀ, ਵਾਰਡ ਸੁਰੱਖਿਆ ਕਮੇਟੀ, ਸਰਪੰਚ ਅਤੇ ਹੋਰ ਅਧਿਕਾਰੀ ਸ਼ਾਮਲ ਹੋਣਗੇ। ਪੰਜਾਬ ਦੇ ਹਰੇਕ ਪਿੰਡ/ਵਾਰਡ ਨੂੰ ਸੂਬਾ ਸਰਕਾਰ ਵੱਲੋਂ ਤਿਆਰ ਕੀਤੀ ਸਾਰਣੀ ਅਨੁਸਾਰ ਕਵਰ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਮੁਹਿੰਮ ਨਸ਼ਿਆਂ ਵਿਰੁੱਧ ਜੰਗ ਨੂੰ ਜਨ ਅੰਦੋਲਨ ਵਿੱਚ ਬਦਲ ਦੇਵੇਗੀ, ਉਨ੍ਹਾਂ ਨੇ ਸਮਾਜ ਦੇ ਹਰ ਵਿਅਕਤੀ ਤੋਂ ਪੂਰਨ ਸਮਰਥਨ ਅਤੇ ਸਹਿਯੋਗ ਦੀ ਮੰਗ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਦੇ ਖੇਤਰ ਵਿੱਚ ਕੋਈ ਵੀ ਨਸ਼ਾ ਨਾ ਵੇਚਿਆ ਜਾਵੇ ਅਤੇ ਸਾਰੇ ਨਸ਼ਾ ਪੀੜਤਾਂ ਨੂੰ ਨਸ਼ਿਆਂ ਤੋਂ ਬਾਹਰ ਕੱਢਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿੰਡ ਸੁਰੱਖਿਆ ਕਮੇਟੀਆਂ, ਵਾਰਡ ਸੁਰੱਖਿਆ ਕਮੇਟੀਆਂ ਅਤੇ ਸਰਪੰਚਾਂ ਤੋਂ ਇਸ ਯਤਨ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਉਮੀਦ ਕੀਤੀ ਜਾਂਦੀ ਹੈ।

Have something to say? Post your comment

 

More in Chandigarh

ਡੀਐਸਪੀ ਅਤੁਲ ਸੋਨੀ ਨਾਲ 22 ਲੱਖ ਦੀ ਠੱਗੀ, ਪਿਓ-ਪੁੱਤ ਵਿਰੁੱਧ ਮਾਮਲਾ ਦਰਜ

ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਡਾ. ਬਲਜੀਤ ਕੌਰ ਵੱਲੋਂ ਪੰਜਾਬ ਅਨੁਸੂਚਿਤ ਜਾਤੀਆਂ, ਭੂਮੀ ਵਿਕਾਸ ਅਤੇ ਵਿੱਤ ਨਿਗਮ ਨੂੰ ਸਕੀਮਾਂ ਦੀ ਪਹੁੰਚ ਲੋੜਵੰਦਾਂ ਤੱਕ ਯਕੀਨੀ ਬਣਾਉਣ ਦੇ ਹੁਕਮ

ਪੰਜਾਬ ਸਰਕਾਰ ਸਰਹੱਦੀ ਖੇਤਰਾਂ ਵਿੱਚ ਨਵੇਂ ਸਰਕਾਰੀ ਕਾਲਜ ਖੋਲ੍ਹੇਗੀ: ਹਰਜੋਤ ਬੈਂਸ

‘ਆਪ’ ਸਰਕਾਰ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਡਟ ਕੇ ਪਹਿਰਾ ਦੇਵੇਗੀ: ਅਮਨ ਅਰੋੜਾ

ਕਾਂਗਰਸ ਦੇ ਕਾਰਜਕਾਲ ਦੌਰਾਨ ਦਸੰਬਰ, 2021 ਨੂੰ ਕੇਂਦਰ ਨੂੰ ਸੀ.ਆਈ.ਐਸ.ਐਫ. ਲਾਉਣ ਦੀ ਸਹਿਮਤੀ ਦਿੱਤੀ ਗਈ: ਬਰਿੰਦਰ ਕੁਮਾਰ ਗੋਇਲ

ਛੋਟੇ ਕਾਰੋਬਾਰਾਂ ਲਈ ਵੱਡੀ ਰਾਹਤ: ਤਰੁਨਪ੍ਰੀਤ ਸਿੰਘ ਸੌਂਦ

ਯੁੱਧ ਨਸ਼ਿਆਂ ਵਿਰੁੱਧ’ ਦੇ 132ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 4.5 ਕਿਲੋ ਹੈਰੋਇਨ ਬਰਾਮਦ

"ਪੰਜਾਬ ਵਿਧਾਨ ਸਭਾ 'ਚ ਬੇਜ਼ੁਬਾਨ ਜਾਨਵਰਾਂ ਦੀ ਭਲਾਈ ਲਈ ਇਤਿਹਾਸਕ ਬਿਲ ਪੇਸ਼, ਡਾ. ਬਲਜੀਤ ਕੌਰ ਨੇ ਬਿੱਲ ਦੀ ਕੀਤੀ ਸ਼ਲਾਘਾ"

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 90 ਸਰਪੰਚਾਂ ਅਤੇ 1771 ਪੰਚਾਂ ਦੀਆਂ ਅਸਾਮੀਆਂ ਲਈ ਉਪ-ਚੋਣਾਂ ਦੇ ਸ਼ਡਿਊਲ ਦਾ ਐਲਾਨ

ਮੁੱਖ ਮੰਤਰੀ ਨੇ ਸੂਬੇ ਵਿੱਚ ਰਵਾਇਤੀ ਪੇਂਡੂ ਖੇਡਾਂ ਨੂੰ ਹੋਰ ਪ੍ਰਫੁੱਲਿਤ ਕਰਨ ਅਤੇ ਸੁਰੱਖਿਅਤ ਰੱਖਣ ਪ੍ਰਤੀ ਵਚਨਬੱਧਤਾ ਦੁਹਰਾਈ