Sunday, November 02, 2025

Education

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 26 ਕੈਡਿਟਾਂ ਨੇ ਐਨ.ਡੀ.ਏ. ਲਿਖਤੀ ਪ੍ਰੀਖਿਆ ਕੀਤੀ ਪਾਸ

April 30, 2025 12:39 PM
SehajTimes

ਮੋਹਾਲੀ : ਸੂਬੇ ਦਾ ਮਾਣ ਵਧਾਉਂਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੁਹਾਲੀ) ਦੇ 26 ਕੈਡਿਟਾਂ ਨੇ ਐਨ.ਡੀ.ਏ.-155 ਕੋਰਸ ਲਈ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) (1) ਲਿਖਤੀ ਪ੍ਰੀਖਿਆ ਪਾਸ ਕਰਕੇ ਸ਼ਾਨਦਾਰ ਉਪਲੱਬਧੀ ਹਾਸਲ ਕੀਤੀ ਹੈ। ਯੂ.ਪੀ.ਐਸ.ਸੀ. ਵੱਲੋਂ ਕੱਲ੍ਹ ਸ਼ਾਮ ਨੂੰ ਨਤੀਜਾ ਐਲਾਨਿਆ ਗਿਆ ਸੀ। ਇਹ ਕੋਰਸ ਦਸੰਬਰ 2025 ਵਿੱਚ ਸ਼ੁਰੂ ਹੋਵੇਗਾ। ਇਸ ਸੰਸਥਾ ਦੇ 34 ਕੈਡਿਟਾਂ ਨੇ ਐਨ.ਡੀ.ਏ. 1 ਲਿਖਤੀ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ਵਿੱਚੋਂ 26 ਕੈਡਿਟਾਂ ਨੇ ਸਫਲਤਾਪੂਰਵਕ ਪ੍ਰੀਖਿਆ ਪਾਸ ਕੀਤੀ ਹੈ। ਇਨ੍ਹਾਂ ਵਿੱਚੋਂ ਅੱਠ ਕੈਡਿਟ ਪਹਿਲਾਂ ਹੀ ਐਨ.ਡੀ.ਏ.-154 ਕੋਰਸ ਲਈ ਮੈਰਿਟ ਸੂਚੀ ਵਿੱਚ ਹਨ ਅਤੇ ਆਪਣੇ ਕਾਲ-ਅੱਪ ਲੈਟਰਾਂ ਦੀ ਉਡੀਕ ਕਰ ਰਹੇ ਹਨ। ਲਿਖਤੀ ਪ੍ਰੀਖਿਆ ਪਾਸ ਕਰਨ ਵਾਲੇ 26 ਕੈਡਿਟਾਂ ਵਿੱਚ ਅਭੈ ਪ੍ਰਤਾਪ ਸਿੰਘ ਢਿੱਲੋਂ, ਵਿਸ਼ਵਰੂਪ ਸਿੰਘ ਗਰੇਵਾਲ, ਅਗਮਜੀਤ ਸਿੰਘ ਵਿਰਕ, ਪਰਮਦੀਪ ਸਿੰਘ, ਅਪਾਰਦੀਪ ਸਿੰਘ ਸਾਹਨੀ, ਖੁਸ਼ਪ੍ਰੀਤ ਸਿੰਘ, ਮਾਨਵ ਗੋਇਲ, ਸਮਰਥ, ਭਾਸਕਰ ਜੈਨ, ਲਵਿਸ਼, ਹਿਰਦੇਸ਼ ਅਰੋੜਾ, ਅਰਨਵ ਸ਼ਰਮਾ, ਹਰਕੰਵਲ ਸਿੰਘ, ਉਦੈਬੀਰ ਸਿੰਘ ਨੰਦਾ, ਮਨਨੂਰਪ੍ਰੀਤ ਸਿੰਘ, ਗੁਰਨੂਰ ਸਿੰਘ, ਗੁਰਕੀਰਤ ਸਿੰਘ, ਅਨਹਦ ਸਿੰਘ ਖਟੂਮਰੀਆ, ਪ੍ਰਜਵੀਰ ਸਿੰਘ, ਦਿਵਾਂਸ਼ੂ ਸੰਧੂ, ਨਿਰਬਿਖ ਸਿੰਘ ਭਰਾਰਾ, ਰਿਤਿਸ਼ ਅਰੋੜਾ, ਇਸ਼ਮੀਤ ਸਿੰਘ, ਰੇਹਾਨ ਯਾਦਵ, ਹੁਸਨਪ੍ਰੀਤ ਸਿੰਘ ਅਤੇ ਹਿਮਾਂਸ਼ੂ ਰਿਸ਼ੀ ਸ਼ਾਮਲ ਹਨ।

ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ, "ਇਹ ਕੈਡਿਟ ਪੰਜਾਬ ਦਾ ਮਾਣ ਹਨ। ਮੈਂ ਉਨ੍ਹਾਂ ਨੂੰ ਆਉਣ ਵਾਲੇ ਐਸ.ਐਸ.ਬੀ. ਇੰਟਰਵਿਊ ਅਤੇ ਸਿਖਲਾਈ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ।"

ਐਨਡੀਏ ਪ੍ਰੀਖਿਆ ਦੇ ਨਤੀਜਿਆਂ 'ਤੇ ਸੰਤੁਸ਼ਟੀ ਜ਼ਾਹਰ ਕਰਦਿਆਂ ਸੰਸਥਾ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ, ਵੀ.ਐਸ.ਐਮ., ਨੇ ਕਿਹਾ ਕਿ ਇਹ ਕੈਡਿਟ ਜਲਦ ਹੀ ਆਪਣਾ ਐਸ.ਐਸ.ਬੀ. ਇੰਟਰਵਿਊ ਦੇਣਗੇ। ਉਨ੍ਹਾਂ ਦੱਸਿਆ ਕਿ ਸੰਸਥਾ ਦੇ 11 ਕੈਡਿਟ ਮਈ ਦੇ ਅੰਤ ਵਿੱਚ ਐਨ.ਡੀ.ਏ. ਤੋਂ ਗ੍ਰੈਜੂਏਟ ਹੋ ਜਾਣਗੇ, ਜਦੋਂਕਿ ਸਿਖਲਾਈ ਅਧੀਨ ਅੱਠ ਕੈਡਿਟ ਮਈ ਦੇ ਅੰਤ ਵਿੱਚ/ਜੂਨ 2025 ਦੇ ਸ਼ੁਰੂ ਵਿੱਚ ਕਮਿਸ਼ਨ ਹੋਣਗੇ। ਇਸ ਸੰਸਥਾ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 170 ਕੈਡਿਟ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਬਣੇ ਹਨ।

Have something to say? Post your comment

 

More in Education

ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਚੰਗੀ ਕਾਰਗੁਜ਼ਾਰੀ ਦਿਖਾਈ 

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਜਯੋਤੀ ਸ਼ਰਮਾ ਨੇ ਸੰਗੀਤ ਵਿਭਾਗ ਦੇ ਮੁਖੀ ਵਜੋਂ ਅਹੁਦਾ ਸੰਭਾਲਿ਼ਆ

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 29 ਅਕਤੂਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

IISER ਮੋਹਾਲੀ ਵੱਲੋਂ ਆਪਣਾ 19ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਪ੍ਰੋ. ਨਿਸ਼ਠਾ ਤ੍ਰਿਪਾਠੀ ਨੇ ਸਰਕਾਰੀ ਮਹਿੰਦਰਾ ਕਾਲਜ ਦੇ ਰੈਗੂਲਰ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

ਪੰਜਾਬੀ ਯੂਨੀਵਰਸਿਟੀ ਦੇ ਜੀਵ-ਵਿਗਿਆਨ ਵਿਭਾਗ ਨੇ ਮਨਾਇਆ 58ਵਾਂ ਸਥਾਪਨਾ ਦਿਵਸ

ਪੰਜਾਬ ਦੀਆਂ ਚਾਰ ਸਰਕਾਰੀ ਯੂਨੀਵਰਸਿਟੀਆਂ ਤੋਂ ਸੀਨੀਅਰ ਅਧਿਕਾਰੀਆਂ ਦੇ ਵਫ਼ਦ ਨੇ ਕੀਤਾ ਪੰਜਾਬੀ ਯੂਨੀਵਰਸਿਟੀ ਦਾ ਦੌਰਾ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ CBSE ਵੱਲੋਂ ਅਧਿਆਪਕਾਂ ਲਈ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਗੁਰਦਾਸਪੁਰ ਦੇ ਨਵੋਦਿਆ ਸਕੂਲ ਦਬੂੜੀ ‘ਚ ਵੜਿਆ ਪਾਣੀ