30 ਅਪ੍ਰੈਲ 1837 ਈ.
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ।ਹਰੀ ਸਿੰਘ ਨਲੂਆ ਦਾ ਪੂਰਾ ਨਾਮ ਹਰੀ ਸਿੰਘ ਸੀ। ਉਹਨਾਂ ਦਾ ਜਨਮ 1791 ਈ. ਵਿੱਚ ਪੰਜਾਬ ਦੇ ਮਾਝਾ ਖੇਤਰ ਦੇ ਗੁਜਰਾਂਵਾਲਾ ਵਿਖੇ ਮਾਤਾ ਧਰਮ ਕੌਰ ਦੇ ਕੁੱਖੋਂ ਹੋਇਆ ਸੀ।ਉਹਨਾਂ ਦੇ ਪਿਤਾ ਜੀ ਦਾ ਨਾਂ ਗੁਰਦਿਆਲ ਸਿੰਘ ਸੀ।ਜੋ ਕਿ 1798 ਈ. ਵਿੱਚ ਹਰੀ ਸਿੰਘ ਨੂੰ ਛੋਟਿਆਂ ਹੁੰਦਿਆਂ ਹੀ ਛੱਡ ਗਏ ਸਨ।ਸਿਰ ਤੋਂ ਪਿਤਾ ਦਾ ਸਾਇਆ ਉੱਠ ਜਾਣ ਕਾਰਨ ਹਰੀ ਸਿੰਘ ਨੇ ਬਹੁਤ ਸਮਾਂ ਮਾਮਾ ਦੇ ਘਰ ਹੀ ਗੁਜ਼ਾਰਿਆ ।ਉਸ ਸਮੇਂ ਉਹਨਾਂ ਦੀ ਉਮਰ ਸੱਤ ਸਾਲਾਂ ਦੀ ਸੀ। ਉਹਨਾਂ ਨੂੰ ਫ਼ਾਰਸੀ ਤੇ ਗੁਰਮੁਖੀ ਦਾ ਕਾਫ਼ੀ ਗਿਆਨ ਪ੍ਰਾਪਤ ਸੀ
ਇੱਕ ਵਾਰ 1805 ਈ. ਵਿੱਚ ਇੱਕ ਬਸੰਤੀ ਦਰਬਾਰ ਦਾ ਇਕੱਠ ਹੋਇਆ ਜੋ ਮਹਾਰਾਜਾ ਰਣਜੀਤ ਸਿੰਘ ਨੇ ਕਰਤਬ ਦਿਖਾਉਣ ਲਈ ਕਰਾਇਆ ਸੀ। ਉਸ ਸਮੇਂ ਮਹਾਰਾਜਾ ਰਣਜੀਤ ਸਿੰਘ ਘੋੜ ਸਵਾਰੀ, ਤਲਵਾਰਬਾਜ਼ੀ, ਨੇਜ਼ਾਬਾਜ਼ੀ, ਨਿਸ਼ਾਨਾਬਾਜ਼ੀ ਆਦਿ ਦੇ ਸ਼ਾਹੀ ਦਰਬਾਰ ਕਰਾਉਂਦੇ ਹੁੰਦੇ ਸਨ। ਇਸ ਵਿੱਚ ਸ. ਹਰੀ ਸਿੰਘ ਨਲਵੇ ਨੇ ਪਹਿਲੀ ਵਾਰੀ ਆਪਣੇ ਕਰਤਬ ਦਿਖਾਏ। ਇਨ੍ਹਾਂ ਕਰਤਬਾਂ ਨੂੰ ਦੇਖ ਕੇ ਮਹਾਰਾਜਾ ਜੀ ਨੇ ਉਸ ਨੂੰ ਆਪਣੀ ਫੌਜ ਵਿੱਚ ਭਰਤੀ ਕਰ ਲਿਆ। ਕੁਝ ਹੀ ਦਿਨਾਂ ਬਾਅਦ ਹਰੀ ਸਿੰਘ ਦੀ ਸ਼ੇਰ ਨਾਲ ਲੜਾਈ ਤੇ ਦਲੇਰੀ ਦੇਖ ਕੇ ਮਹਾਰਾਜੇ ਨੇ ਉਸ ਨੂੰ ਆਪਣੀ ਸ਼ੇਰਦਿਲ ਨਾਮੀ ਰਜਮੈਂਟ ਵਿੱਚ ਹਰੀ ਸਿੰਘ ਨੂੰ ਸਰਦਾਰੀ ਦੇ ਦਿੱਤੀ
ਹਰੀ ਸਿੰਘ ਨਲੂਆ ਦਾ ਇਹ ਨਾਮ ਕਿਵੇਂ ਪਿਆ-
ਮਿਸਟਰ ਐਂਨ. ਕੇ. ਸਿਨਹਾ ਆਪਣੀ ਲਿਖਤ ਤਾਰੀਖ਼ ਵਿੱਚ ਲਿਖਦਾ ਹੈ ਕਿ ਸਰਦਾਰ ਹਰੀ ਸਿੰਘ ਦੇ ਨਾਮ ਨਾਲ ਨਲਵਾ ਉਂਪ ਨਾਮ ਇਸ ਲਈ ਪ੍ਰਸਿੱਧ ਹੋ ਗਿਆ ਕਿ ਉਸ ਨੇ ਸ਼ੇਰ ਦੇ ਸਿਰ ਨੂੰ ਹੱਥਾਂ ਨਾਲ ਮਰੋੜ ਕੇ ਮਾਰ ਸੁੱਟਿਆ ਸੀ।ਮੇਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿੱਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ।
ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿੱਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿੱਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿੱਚ ਆਉਣ ਕਰਕੇ, ਇਸ ਵਿੱਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ।
ਕਿਹਾ ਜਾਂਦਾ ਹੈ ਕਿ ਅਫਗਾਨ ਲੋਕ ਕਥਾਵਾਂ ਵਿੱਚ, ਮਾਵਾਂ ਨਲਵੇ ਦੇ ਨਾਮ ਦੀ ਵਰਤੋਂ ਆਪਣੇ ਬੱਚਿਆਂ ਨੂੰ ਡਰਾਉਣ ਅਤੇ ਸ਼ਾਂਤ ਕਰਨ ਲਈ ਕਰਦੀਆਂ ਸਨ। ਮਾਵਾਂ ਵਿੱਚ ਇੱਕ ਆਮ ਕਹਾਵਤ ਇਹ ਹੈ: 'ਜੇ ਤੁਸੀਂ ਰੋਣਾ ਬੰਦ ਨਹੀਂ ਕਰਦੇ, ਤਾਂ ਹਰੀਆ ਰਾਗਲੇ (ਹਰੀ ਸਿੰਘ ਨਲਵਾ) ਅੱਗੇ ਆ ਜਾਣਗੇ',
ਇਤਿਹਾਸਕਾਰ ਡਾ: ਸਤੀਸ਼ ਕੇ ਕਪੂਰ ਨੇ ਕਿਹਾ ਕਿ ਨਲਵਾ ਨੇ ਕਈ ਸਫਲ ਲੜਾਈਆਂ ਲੜੀਆਂ, ਜਿਸ ਤੋਂ ਬਾਅਦ ਅਫਗਾਨਾਂ ਨੇ ਆਪਣੇ ਇਲਾਕੇ ਗੁਆ ਦਿੱਤੇ।
1807 ਦੀ. ਵਿੱਚ। ਕਸੂਰ ਦੀ ਜਿੱਤ ਬਦਲੇ ਹਰੀ ਸਿੰਘ ਨੂੰ ਜਾਗੀਰ ਮਿਲੀ ।1810 ਸੀ. ਵਿੱਚ ਮੁਲਤਾਨ ਦੀ ਲੜਾਈ ਵਿੱਚ ਮਹਾਨ ਅਤੇ ਭਿਆਨਕ ਕੰਮ ਸ. ਹਰੀ ਸਿੰਘ ਅਤੇ ਹੋਰ ਬਹਾਦਰ ਸਿੰਘਾਂ ਨੇ ਬੜੀ ਨਿਡਰਤਾ ਤੇ ਦਲੇਰੀ ਨਾਲ ਸਿਰੇ ਚਾੜ੍ਹਿਆ। ਇਸ ਜੰਗ ਵਿੱਚ ਸ. ਹਰੀ ਸਿੰਘ ਨੇ ਜ਼ਖ਼ਮੀ ਹੁੰਦਿਆਂ ਵੀ ਹੌਸਲਾ ਨਾ ਹਾਰਿਆ।1818 ਈ. ਵਿੱਚ ਮੁਲਤਾਨ ਦੀ ਆਖਰੀ ਜਿੱਤ ਸੀ ਜਿਸ ਵਿੱਚ ਹਰੀ ਸਿੰਘ ਨੇ ਬਹਾਦਰੀ ਦਿਖਾਈ ਤੇ ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਨਾਮ ਦਾ ਸਿੱਕਾ ਚਲਾਉਣ ਦਾ ਅਧਿਕਾਰ ਦੇ ਦਿੱਤਾ। ਇਹ ਅਧਿਕਾਰ ਖ਼ਾਲਸਾ ਰਾਜ ਵਿੱਚ ਕੇਵਲ ਹਰੀ ਸਿੰਘ ਨੂੰ ਹੀ ਮਿਲਿਆ। ਨੌਸਿਹਰਾ ਦੀ ਲੜਾਈ ਵਿੱਚ ਹਰੀ ਸਿੰਘ ਦੀ ਜਿੱਤ ਬਾਰੇ ਸਰ ਅਲੈਗਜੈਂਡਰ ਬਰਨਜ਼ ਤੇ ਮੌਲਵੀ ਸਾਹਨਤ ਅਲੀ ਲਿਖਦੇ ਹਨ ਕਿ ਖ਼ਾਲਸੇ ਦੀਆਂ ਇਹ ਸਫ਼ਲਤਾਈਆਂ ਐਸੇ ਅਸਾਧਾਰਨ ਕਾਰਨਾਮੇ ਸਨ ਜਿਨ੍ਹਾਂ ਨੇ ਵੱਡੀਆਂ-ਵੱਡੀਆਂ ਤਾਕਤਾਂ ਨੂੰ ਵੀ ਚਿੰਤਾ ਵਿੱਚ ਪਾ ਦਿੱਤਾ।
ਪਿਸ਼ਾਵਰ ਦੀ ਯੰਗ ਲਈ ਰਣਜੀਤ ਸਿੰਘ ਨੇ ਖ਼ਾਲਸਾ ਫੌਜ ਨੂੰ ਸਰਦਾਰ ਹਰੀ ਸਿੰਘ ਨਲਵੇ ਅਤੇ ਕੰਵਰ ਨੌਨਿਹਾਲ ਸਿੰਘ ਦੀ ਅਗਵਾਈ ਹੇਠ ਪਿਸ਼ਾਵਰ ਤੇ ਹੱਲਾ ਬੋਲਣ ਲਈ ਆਖਿਆ।27 ਅਪ੍ਰੈਲ ਸੰਨ 1834 ਈ. ਨੂੰ ਸਰਦਾਰ ਹਰੀ ਸਿੰਘ ਨੇ ਬੜੀ ਸਫ਼ਲਤਾ ਨਾਲ ਦਰਿਆ ਅਟਕ ਤੋਂ ਬੇੜੀਆਂ ਰਾਹੀਂ ਖ਼ਾਲਸਾ ਫੌਜ ਪਾਰ ਕਰਵਾਈ।ਇਤਿਹਾਸਕਾਰ ਲਿਖਦੇ ਹਨ ਕਿ ਇਸ ਜਿੱਤ ਦੀ ਖੁਸ਼ੀ ਵਿੱਚ ਪਿਸ਼ਾਵਰ ਦੇ ਮੁਸਲਮਾਨਾਂ ਅਤੇ ਹਿੰਦੂਆਂ ਨੇ ਇਸ ਰਾਤ ਦੀਪਮਾਲਾ ਕੀਤੀ, ਕਿਉਂਕਿ ਉਨ੍ਹਾਂ ਨੇ ਬਾਰਕਜਈਆਂ ਹੱਥੋਂ ਛੁਟਕਾਰਾ ਪਾਇਆ ਸੀ। ਜਿੱਤਣ ਤੋਂ ਬਾਅਦ ਸਰਦਾਰ ਹਰੀ ਸਿੰਘ ਨਲਵੇ ਨੇ ਸਭ ਤੋਂ ਪਹਿਲਾਂ ਹਿੰਦੂਆਂ ਅਤੇ ਸਿੱਖਾਂ ਉਪਰ ਔਰੰਗਜੇਬ ਨੇ ਜੋ ਪ੍ਰਤੀ ਸਿਰ ਇੱਕ ਦੀਨਾਰ (ਚਾਰ ਮਾਸੇ ਦਾ ਸੋਨੇ ਦਾ ਸਿੱਕਾ) ਜਜ਼ੀਆ ਲਾਇਆ ਹੋਇਆ ਸੀ, ਪੂਰੀ ਤਰ੍ਹਾਂ ਹਟਾ ਦਿੱਤਾ।ਹਰੀ ਸਿੰਘ ਨਲੂਆ ਨੇ ਰਾਜ ਪ੍ਰਬੰਧ ਚੰਗੀ ਤਰਾਂ ਚਲਾਉਣਾ ਸ਼ੁਰੂ ਕਰ ਦਿੱਤਾ ।ਇਸ ਕਾਰਨ ਰਣਜੀਤ ਸਿੰਘ ਨੇ ਸਰਦਾਰ ਹਰੀ ਸਿੰਘ ਨਲਵੇ ਨੂੰ ਪਿਸ਼ਾਵਰ ਦੇ ਸੂਬੇ ਵਿੱਚ ਵੀ ਆਪਣੇ ਨਾਮ ਦਾ ਸਿੱਕਾ ਚਲਾਉਣ ਦਾ ਹੁਕਮ ਦਿੱਤਾ। ਇਹ ਵਡਿਆਈ ਸ. ਹਰੀ ਸਿੰਘ ਨਲਵੇ ਨੂੰ ਦੂਜੀ ਵਾਰ ਮਿਲੀ। ਸਰਦਾਰ ਹਰੀ ਸਿੰਘ ਨੇ 30 ਅਪ੍ਰੈਲ ਜਮਰੌਦ ਦੇ ਜੰਗੀ ਮੈਦਾਨ ਵਿੱਚ ਪਹੁੰਚ ਕੇ ਅਫ਼ਗਾਨਾਂ ਉਂਪਰ ਹਮਲਾ ਕਰ ਦਿੱਤਾ। ਇਸ ਯੰਗ ਵਿੱਚ ਅਫ਼ਗਾਨਾਂ ਪਾਸੋਂ ਸ. ਹਰੀ ਸਿੰਘ ਨਲਵੇ ਨੇ 14 ਤੋਪਾਂ ਵੀ ਖੋਹ ਲਈਆਂ, ਜਦੋਂ ਸਾਰੇ ਅਫਗਾਨ ਦੌੜ ਕੇ ਛਿਪ ਗਏ । ਹਰੀ ਸਿੰਘ ਨਲਵਾ ਖ਼ਾਲਸਾ ਫੌਜ ਨੂੰ ਕਿਲ੍ਹਾ ਜਮਰੌਦ ਦੇ ਕੈਂਪ ਵਿੱਚ ਆਰਾਮ ਦਿਵਾਉਣ ਲਈ ਲੈ ਗਿਆ ।ਅਚਾਨਕ ਹਰੀ ਸਿੰਘ ਨਲਵੇ ਦਾ ਬਾਡੀਗਾਰਡ ਸਰਦਾਰ ਅਜਾਇਬ ਸਿੰਘ ਗੁਫ਼ਾ ਵੱਲ ਵਧਿਆ ਤਾਂ ਗੁਫ਼ਾ ਵਿੱਚ ਛੁਪੇ ਅਫਗਾਨ ਨੇ ਅਜਾਇਬ ਸਿੰਘ ਦੇ ਗੋਲੀ ਮਾਰੀ। ਬਾਡੀਗਾਰਡ ਉਥੇ ਹੀ ਢੇਰੀ ਹੋ ਗਿਆ। ਇਸੇ ਸਮੇਂ ਸ. ਹਰੀ ਸਿੰਘ ਨੇ ਆਪਣਾ ਘੋੜਾ ਅੱਗੇ ਕੀਤਾ ਤਾਂ ਗੁਫ਼ਾ ਵਿਚੋਂ ਹੋਰ ਗੋਲੀਆਂ ਚੱਲੀਆਂ ਜਿਸ ਵਿਚੋਂ ਦੋ ਗੋਲੀਆਂ ਨਲਵੇ ਦੇ ਲੱਗੀਆਂ। ਸਰਦਾਰ ਹਰੀ ਸਿੰਘ ਨਲਵਾ ਨੇ ਫੱਟੜ ਹੋਣ ਦੇ ਬਾਵਜੂਦ ਬੜੇ ਹੌਸਲੇ ਨਾਲ ਘੋੜੇ ਦੀਆਂ ਵਾਗਾਂ ਕਿਲ੍ਹਾ ਜਮਰੌਦ ਵੱਲ ਮੋੜ ਲਈਆਂ ਅਤੇ ਸਿੱਧੇ ਕਿਲ੍ਹੇ ਵਿੱਚ ਪਹੁੰਚ ਗਏ। ਇਹ ਸਮਾਂ 30 ਅਪ੍ਰੈਲ 1837 ਦੀ ਰਾਤ ਦਾ ਸੀ।ਸ. ਹਰੀ ਸਿੰਘ ਨਲੂਏ ਨੇ ਸਾਰਿਆ ਨੂੰ ਇਕੱਠਾ ਕਰਕੇ ਇਨ੍ਹਾਂ ਕਾਲੇ ਪਰਬਤਾਂ ਵਿੱਚ ਖ਼ਾਲਸਾਈ ਝੰਡੇ ਦੀ ਇੱਜ਼ਤ-ਆਬਰੂ ਕਾਇਮ ਰੱਖਣ ਲਈ ਅਖੀਰਲੇ ਸਵਾਸਾਂ ਤਕ ਡਟੇ ਰਹਿਣ ਦੀ ਪ੍ਰੇਰਨਾ ਕੀਤੀ। ਇਹ ਵੀ ਆਖਿਆ ਕਿ ਮੇਰੀ ਮੌਤ ਦੀ ਖ਼ਬਰ ਗੁਪਤ ਰੱਖਣੀ, ਇਸ ਨਾਲ ਖ਼ਾਲਸੇ ਦੀ ਫੌਜੀ ਸ਼ਕਤੀ ਬਰਕਰਾਰ ਰਹੇ। ਸ. ਮਹਾਂ ਸਿੰਘ ਨੇ ਸਰਦਾਰ ਨਲਵਾ ਦੀ ਆਖਰੀ ਇੱਛਾ ਅਨੁਸਾਰ ਭੇਦ ਗੁਪਤ ਰੱਖਣ ਲਈ ਰਾਤੋ ਰਾਤ ਕਿਲ੍ਹੇ ਦੀ ਚੜ੍ਹਦੀ ਨੁਕਰ ਵੱਲ ਸਾਦੇ ਢੰਗ ਨਾਲ ਕਨਾਤਾਂ ਦੇ ਅੰਦਰ ਸਸਕਾਰ ਕਰ ਦਿੱਤਾ। ਜਮਰੌਦ ਦੀ ਲੜਾਈ ਨਲਵਾ ਦੀ ਅੰਤਿਮ ਲੜਾਈ ਸਾਬਤ ਹੋਈ।