ਅਮਰੀਕਾ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਅਜਿਹੇ ਫੈਸਲੇ ਨੂੰ ਮਨਜ਼ੂਰੀ ਦਿੱਤੀ ਹੈ ਟਰੰਪ ਨੇ ਇਕ ਕਾਰਜਕਾਰੀ ਹੁਕਮ ਤਹਿਤ ਅਮਰੀਕੀ ਟਰੱਕ ਡਰਾਈਵਰਾਂ ਲਈ ਅੰਗਰੇਜ਼ੀ ਦੀ ਜਾਣਕਾਰੀ ਹੋਣ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ। ਅਮਰੀਕੀ ਰਾਸ਼ਟਰਪਤੀ ਨੇ ਤਿੰਨ ਹੁਕਮਾਂ ‘ਤੇ ਹਸਤਾਖਰ ਕੀਤੇ ਹਨ ਜਿਨ੍ਹਾਂ ਵਿਚੋਂ ਇਕ ਵਿਚ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਟਰੱਕ ਚਾਲਕਾਂ ਨੂੰ ਅੰਗਰੇਜ਼ੀ ਵਿਚ ਨਿਪੁੰਨ ਹੋਣਾ ਚਾਹੀਦਾ ਹੈ। ਉਨ੍ਹਾਂ ਨੂੰ ਟ੍ਰੈਫਿਕ ਸਿਗਨਲਸ ਨੂੰ ਪੜ੍ਹਨ ਤੇ ਸਮਝਣ ਦੀ ਸਮਰੱਥਾ ਹੋਣੀ ਚਾਹੀਦੀ ਹੈ। ਚਾਲਕਾਂ ਨੂੰ ਬਾਰਡਰ ਪੈਟਰੋਲਿੰਗ ਤੇ ਕਾਰਗੋ ਸਟੇਸ਼ਨ ਅਧਿਕਾਰੀਆਂ ਨਾਲ ਗੱਲਬਾਤ ਵੀ ਕਰਨੀ ਆਉਣੀ ਚਾਹੀਦੀ ਹੈ। ਇਸ ਹੁਕਮ ਨਾਲ ਅਮਰੀਕੀ ਸਿੱਖ ਟਰੱਕ ਡਰਾਈਵਰ ਬਹੁਤ ਚਿੰਤਤ ਹਨ। ਟਰੰਪ ਦੇ ਹਸਤਾਖਰ ਦੇ ਬਾਅਦ ਅਮਰੀਕਾ ਵਿਚ ਸਿੱਖ ਟਰੱਕ ਡਰਾਈਵਰਾਂ ਨੂੰ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣੇ ਕਰਨਾ ਪਵੇਗਾ ਤੇ ਇਸ ਨਾਲ ਉਨ੍ਹਾਂ ਦੀ ਨੌਕਰੀ ਨੂੰ ਵੀ ਖਤਰਾ ਹੈ। ਸਿੱਖ ਕੋਲੀਸ਼ਨ ਨਾਂ ਦੇ ਸਮੂਹ ਨੇ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਇਹ ਬਹੁਤ ਹੀ ਚਿੰਤਾਜਨਕ ਫੈਸਲਾ ਹੈ।