Wednesday, July 09, 2025

Chandigarh

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਨਵ-ਨਿਯੁਕਤ ਸੈਕਸ਼ਨ ਅਫਸਰਜ਼ ਨੂੰ ਨਿਯੁਕਤੀ ਪੱਤਰ ਸੌਂਪੇ

April 30, 2025 06:51 PM
SehajTimes

ਚੰਡੀਗੜ੍ਹ : ਪੰਜਾਬ ਦੇ ਵਿੱਤੀ ਪ੍ਰਬੰਧਨ ਢਾਂਚੇ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ 11 ਕਮਰਚਾਰੀਆਂ, ਜਿਨ੍ਹਾਂ ਵੱਲੋਂ ਐਸ.ਏ.ਐਸ. ਪ੍ਰੀਖਿਆ ਪਾਸ ਕੀਤੀ ਗਈ ਹੈ, ਨੂੰ ਬਤੌਰ ਸੈਕਸ਼ਨ ਅਫਸਰ ਨਿਯੁਕਤੀ ਪੱਤਰ ਸੌਂਪੇ। ਇਹ ਕਰਮਚਾਰੀ, ਜੋ ਪਹਿਲਾਂ ਪੰਜਾਬ ਸਿਵਲ ਸਕੱਤਰੇਤ ਵਿਖੇ ਵੱਖ-ਵੱਖ ਵਿਭਾਗਾਂ ਵਿੱਚ ਸੇਵਾ ਨਿਭਾ ਰਹੇ ਸਨ, ਨੂੰ ਇਸ ਨਿਯੁਕਤੀ ਉਪਰੰਤ ਰਾਜ ਦੇ ਵੱਖ-ਵੱਖ ਦਫਤਰਾਂ ਵਿੱਚ ਵਿੱਤ ਵਿਭਾਗ ਦੇ ਨੁਮਾਂਇਦਿਆ ਵਜੋ ਤਾਇਨਾਤ ਕੀਤਾ ਗਿਆ ਹੈ।

ਪੰਜਾਬ ਸਿਵਲ ਸਕੱਤਰੇਤ ਵਿੱਚ ਆਪਣੇ ਦਫ਼ਤਰ ਵਿਖੇ ਇੱਕ ਸਧਾਰਨ ਪਰ ਪ੍ਰਭਾਵਸ਼ਾਲੀ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪਾਰਦਰਸ਼ੀ ਅਤੇ ਮਜ਼ਬੂਤ ਵਿੱਤੀ ਪ੍ਰਸ਼ਾਸਨ ਪ੍ਰਤੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਨਵ-ਨਿਯੁਕਤ ਸੈਕਸ਼ਨ ਅਧਿਕਾਰੀ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦੇ ਨਿਰਵਿਘਨ ਲਾਗੂਕਰਨ ਨੂੰ ਯਕੀਨੀ ਬਣਾਉਣ ਅਤੇ ਹਰ ਪੱਧਰ 'ਤੇ ਕੁਸ਼ਲਤਾ ਅਤੇ ਜਵਾਬਦੇਹੀ ਨੂੰ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।

ਇਨ੍ਹਾਂ ਨਿਯੁਕਤੀਆਂ ਦੀ ਮਹੱਤਤਾ ‘ਤੇ ਰੋਸ਼ਨੀ ਪਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਸੈਕਸ਼ਨ ਅਫਸਰ ਸਰਕਾਰੀ ਖਰਚਿਆਂ ਦੀ ਵਿਆਪਕ ਨਿਗਰਾਨੀ ਰੱਖਣ, ਪਾਰਦਰਸ਼ਤਾ ਵਧਾਉਣ, ਵਿੱਤੀ ਲੀਕੇਜ ਨੂੰ ਰੋਕਣ ਅਤੇ ਪ੍ਰਾਪਤੀਆਂ ਦੀ ਨਿਗਰਾਨੀ ਕਰਨ ਵਿੱਚ ਸਹਾਇਕ ਹੋਣਗੇ। ਉਨ੍ਹਾਂ ਕਿਹਾ ਕਿ ਇਸ ਸਦਕਾ ਕਰਮਚਾਰੀਆਂ, ਪੈਨਸ਼ਨਰਾਂ ਅਤੇ ਆਮ ਲੋਕਾਂ ਨੂੰ ਵਧੀਆਂ ਸੇਵਾਵਾਂ ਪ੍ਰਦਾਨ ਕਰਨ ਵਿੱਚ ਸਹਾਇਤਾ ਹੋਵੇਗੀ।

ਨਵ-ਨਿਯੁਕਤ ਅਧਿਕਾਰੀਆਂ ਨੂੰ ਵਧਾਈ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਮਰਪਣ, ਇਮਾਨਦਾਰੀ ਅਤੇ ਪੇਸ਼ੇਵਰ ਸੂਝ-ਬੂਝ ਨਾਲ ਨਿਭਾਉਣ ਦੀ ਅਪੀਲ ਕੀਤੀ। ਵਿੱਤ ਮੰਤਰੀ ਨੇ ਸਰਕਾਰ ਦੇ ਵਿੱਤੀ ਸਰੋਤਾਂ ਦੀ ਸਰਵੋਤਮ ਵਰਤੋਂ ਯਕੀਨੀ ਬਣਾ ਕੇ ਜਨਤਕ ਲਾਭ ਨੂੰ ਵਧਾਉਣ ਵਿੱਚ ਸੈਕਸ਼ਨ ਅਫਸਰਜ਼ ਦੀ ਭੂਮਿਕਾ ਦਾ ਵੀ ਵਿਸ਼ੇਸ਼ ਤੌਰ ਤੇ ਜਿਕਰ ਕੀਤਾ। ਇਸ ਮੌਕੇ ਪ੍ਰਮੁੱਖ ਸਕੱਤਰ ਵਿੱਤ ਕ੍ਰਿਸ਼ਨ ਕੁਮਾਰ ਵੀ ਹਾਜ਼ਰ ਸਨ।

Have something to say? Post your comment

 

More in Chandigarh

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਤੁਰੰਤ ਮੋਹਾਲੀ ਹੱਦਬੰਦੀ ਵਧਾਉਣ ਲਈ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ

ਪੰਜਾਬ ਸਰਕਾਰ ਵੱਲੋਂ ਹੜ੍ਹ ਵਰਗੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਨੇ ਭਾਖੜਾ ਡੈਮ ਵਿਖੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਬਾਰੇ ਕਾਂਗਰਸ ਸਰਕਾਰ ਦਾ ਫੈਸਲਾ ਵਾਪਸ ਲਿਆ

ਨਿੱਝਰ ਚੌਂਕ ਤੋਂ ਬਰਿਆਲੀ ਸੜਕ ਦੀ ਮਾੜੀ ਹਾਲਤ ਤੋਂ ਤੰਗ ਆਏ ਵਸਨੀਕਾਂ ਵਲੋਂ ਸੜਕ ਦਾ ਕੰਮ ਕਰਵਾਉਣ ਲਈ ਕੌਂਸਲ ਪ੍ਰਧਾਨ ਨਾਲ ਮੁਲਾਕਾਤ

ਜ਼ਿਲ੍ਹਾ ਡੈਲੀਗੇਟਾਂ ਦੀ ਮੀਟਿੰਗ ਦੌਰਾਨ ਅਹੁਦੇਦਾਰੀਆਂ ਦੇਣ ਦੇ ਅਧਿਕਾਰ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਸੌਂਪੇ

ਮਲਟੀਪਰਪਜ ਹੈਲਥ ਇੰਪਲਾਈਜ ਯੂਨੀਅਨ ਦੇ ਵਫਦ ਵੱਲੋਂ ਸਿਹਤ ਡਾਇਰੈਕਟਰ ਨਾਲ ਮੀਟਿੰਗ

ਵੜਿੰਗ ਨੇ ਅਬੋਹਰ ਵਿੱਚ ਵਪਾਰੀ ਦੀ ਹੱਤਿਆ ਦੀ ਨਿੰਦਾ ਕੀਤੀ

ਸੂਬੇ ਵਿੱਚ ਰਾਜਮਾਰਗਾਂ ਉੱਤੇ ਫੁੱਲਦਾਰ ਬੂਟੇ ਲਾਉਣ ਦੇ ਪਾਇਲਟ ਪ੍ਰੋਜੈਕਟ ਦੀ ਸੰਭਾਵਨਾ ਵਿਚਾਰੀ ਜਾਵੇ: ਲਾਲ ਚੰਦ ਕਟਾਰੂਚੱਕ

ਯੁੱਧ ਨਸ਼ਿਆਂ ਵਿਰੁਧ ਦਾ 128ਵਾਂ ਦਿਨ: 3.8 ਕਿਲੋ ਹੈਰੋਇਨ, 5 ਕਿਲੋ ਅਫੀਮ ਸਮੇਤ 110 ਨਸ਼ਾ ਤਸਕਾਰ ਕਾਬੂ