Saturday, August 02, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Malwa

ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈਕੇ ਮੰਤਰੀ ਅਰੋੜਾ ਦੀ ਕੋਠੀ ਮੂਹਰੇ ਪ੍ਰਦਰਸ਼ਨ

May 02, 2025 02:13 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਪੁਰਾਣੀ ਪੈਨਸ਼ਨ ਦਾ ਨੋਟੀਫ਼ਿਕੇਸ਼ਨ ਲਾਗੂ ਕਰਨ ਦੀ ਮੰਗ ਨੂੰ ਲੈਕੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਵੀਰਵਾਰ ਨੂੰ ਮਜ਼ਦੂਰ ਦਿਵਸ ਮੌਕੇ ਸੁਨਾਮ ਵਿਖੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਭਰਵੀਂ ਗਿਣਤੀ ਵਿੱਚ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ। ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਦੇ ਨਾਂਅ ਅਮਨ ਅਰੋੜਾ ਦੇ ਦਫ਼ਤਰ ਮੰਗ ਪੱਤਰ ਸੌਂਪਿਆ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ 18 ਨਵੰਬਰ 2022 ਨੂੰ ਜਾਰੀ ਕੀਤੇ "ਕਾਗਜ਼ੀ ਨੋਟੀਫਿਕੇਸ਼ਨ" ਦੇ ਤਿੰਨ ਸਾਲ ਬੀਤਣ ਮਗਰੋਂ ਵੀ ਸੂਬੇ ਵਿੱਚ ਪੁਰਾਣੀ ਪੈਨਸ਼ਨ ਦਾ ਮੁੱਦਾ ਜਿਉਂ ਦਾ ਤਿਉਂ ਲਟਕਿਆ ਹੋਇਆ ਹੈ।
ਇਸ ਮੌਕੇ ਫਰੰਟ ਦੇ ਆਗੂਆਂ ਦਲਜੀਤ ਸਫੀਪੁਰ, ਰਘਵੀਰ ਸਿੰਘ ਭਵਾਨੀਗੜ੍ਹ, ਗੁਰਸੈਬਰ ਸਿੰਘ ਅਤੇ ਖੁਸ਼ਦੀਪ ਸਿੰਘ ਨੇ ਆਖਿਆ ਕਿ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਲੁਟੇਰੇ ਸਾਮਰਾਜੀ ਪ੍ਰਬੰਧ ਖਿਲਾਫ ਸੰਘਰਸ਼ਾਂ ਦਾ ਪ੍ਰਤੀਕ ਹੈ ਜੋ ਮਿਹਨਤਕਸ਼ ਜਮਾਤ ਨੂੰ ਲੁੱਟ ਅਤੇ ਜਬਰ ਖਿਲਾਫ ਜੂਝਣ ਲਈ ਪ੍ਰੇਰਦਾ ਹੈ। ਉਹਨਾਂ ਕਿਹਾ ਕਿ 1 ਜਨਵਰੀ 2004 ਤੋਂ ਬਾਅਦ ਪੁਰਾਣੀ ਪੈਨਸ਼ਨ ਸਕੀਮ ਨੂੰ ਬੰਦ ਕਰਕੇ ਲਿਆਂਦੀ ਗਈ ਐੱਨ.ਪੀ.ਐੱਸ ਸਕੀਮ ਵੀ ਸਾਮਰਾਜੀ ਨਿੱਜੀਕਰਨ ਅਤੇ ਕਾਰਪੋਰੇਟ ਮੁਨਾਫੇ ਨੂੰ ਵਧਾਉਣ ਵਾਲੀਆਂ ਨੀਤੀਆਂ ਦਾ ਹੀ ਅੰਗ ਹੈ ਜਿਸ ਦੇ ਖਿਲਾਫ ਪੰਜਾਬ ਸਮੇਤ ਪੂਰੇ ਦੇਸ਼ ਵਿੱਚ ਮੁਲਾਜ਼ਮ ਸੰਘਰਸ਼ਾਂ ਦੇ ਰਾਹ ਤੇ ਹਨ। ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਆਪਣੇ ਚੋਣ ਵਾਅਦੇ ਦੇ ਉਲਟ ਪੁਰਾਣੀ ਪੈਨਸ਼ਨ ਦੇ ਕੀਤੇ ਨੋਟੀਫ਼ਿਕੇਸ਼ਨ ਨੂੰ ਲਾਗੂ ਕਰਨ ਦੀ ਬਜਾਏ ਹੁਣ ਕੇਂਦਰ ਸਰਕਾਰ ਵੱਲੋਂ ਲਿਆਂਦੀ ਯੂਪੀਐੱਸ ਸਕੀਮ ਨੂੰ ਘੋਖਣਾ ਸ਼ੁਰੂ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕਿ ਵਿੱਤ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਚੀਮਾਂ ਪੁਰਾਣੀ ਪੈਨਸ਼ਨ ਦੀ ਬਜਾਏ ਕੇਂਦਰੀ ਯੂਪੀਐੱਸ ਸਕੀਮ ਨੂੰ ਸਰਕਾਰ ਦੇ ਵਿਚਾਰਧੀਨ ਹੋਣ ਬਾਰੇ ਲਗਾਤਾਰ ਬਿਆਨ ਦੇ ਰਹੇ ਹਨ ਜਿਸ ਦੇ ਖਿਲਾਫ ਮੁਲਾਜ਼ਮਾਂ ਵਿੱਚ ਸਖ਼ਤ ਰੋਸ ਪਾਇਆ ਜਾ ਰਿਹਾ ਹੈ। ਧਰਨੇ ਨੂੰ ਸੰਬੋਧਨ ਕਰਦਿਆਂ ਅਮਨ ਵਸ਼ਿਸ਼ਟ, ਕੁਲਵੰਤ ਖਨੌਰੀ, ਕਰਮਜੀਤ ਨਦਾਮਪੁਰ ਅਤੇ ਕਰਮਜੀਤ ਕੌਹਰੀਆਂ ਨੇ ਕਿਹਾ ਕਿ ਕੌਮੀ ਖੇਤੀ ਮੰਡੀ ਨੀਤੀ ਦੇ ਖਰੜੇ ਨੂੰ ਰੱਦ ਕੀਤੇ ਜਾਣ ਦੀ ਤਰਜ਼ ਤੇ ਪੰਜਾਬ ਸਰਕਾਰ ਵੱਲੋਂ ਐੱਨਪੀਐੱਸ ਅਤੇ ਯੂਪੀਐੱਸ ਸਕੀਮ ਨੂੰ ਰੱਦ ਕਰਨ ਦਾ ਸਪੱਸ਼ਟ ਫ਼ੈਸਲਾ ਲਿਆ ਜਾਵੇ। ਉਹਨਾਂ ਕਿਹਾ ਕਿ ਪਿਛਲੇ ਤਿੰਨ ਸਾਲ ਤੋਂ ਪੁਰਾਣੀ ਪੈਨਸ਼ਨ ਦਾ ਨੋਟੀਫਿਕੇਸ਼ਨ ਲਟਕ ਰਿਹਾ ਹੈ ਇੱਕ ਵੀ ਐੱਨ.ਪੀ.ਐੱਸ ਮੁਲਾਜ਼ਮ ਦਾ ਜੀਪੀਐੱਫ ਖਾਤਾ ਨਹੀਂ ਖੋਲਿਆ ਗਿਆ ਪਰ ਸੂਬੇ ਵਿੱਚ ਪੁਰਾਣੀ ਪੈਨਸ਼ਨ ਲਾਗੂ ਕਰਨ ਦੀ ਝੂਠੀ ਇਸ਼ਤਿਹਾਰਬਾਜ਼ੀ ਤੇ ਕਰੋੜਾਂ ਰੁਪਏ ਖ਼ਰਚ ਕਰ ਦਿੱਤੇ ਗਏ ਹਨ। ਪੁਰਾਣੀ ਪੈਨਸ਼ਨ ਲਾਗੂ ਕਰਨ ਤੋਂ ਇਨਕਾਰੀ ਆਪ ਸਰਕਾਰ ਖਿਲਾਫ ਲੁਧਿਆਣਾ ਜ਼ਿਮਨੀ ਚੋਣ ਦੌਰਾਨ ਵੀ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ। ਇਸ ਮੌਕੇ ਵੀਰਪਾਲ ਸਿੰਘ ਝਨੇੜੀ, ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ, ਹਰਦੀਪ ਸਿੰਘ, ਰਵਿੰਦਰਜੀਤ ਸਿੰਘ, ਰਵਿੰਦਰ ਦਿੜ੍ਹਬਾ, ਪਿਰਤਪਾਲ ਸਿੰਘ, ਮਨਦੀਪ ਕੌਰ, ਨੀਰੂ, ਆਰਤੀ ਸਿੰਗਲਾ, ਬਲਜਿੰਦਰ ਕੌਰ, ਸੁਖਜਿੰਦਰ ਸਿੰਘ ਜਟਾਣਾ, ਰਜਿੰਦਰ ਸਿੰਘ, ਰਣਜੀਤ ਸਿੰਘ, ਸੰਦੀਪ ਕੌਰ, ਜੇਜੀ ਖਾਨ, ਗੁਰਦੀਪ ਸਿੰਘ, ਨਵਨੀਤ ਸਿੰਘ, ਜਤਿੰਦਰ ਸਿੰਗਲਾ, ਹਰਿੰਦਰ ਸਿੰਘ, ਕਿਰਨਜੀਤ ਕੌਰ, ਨਿਰਮਲ ਬਾਂਸਲ, ਸਤਿੰਦਰ ਬਤਰਾ, ਹਰਵੇਲ ਸਿੰਘ, ਸੁਖਪ੍ਰੀਤ ਸਿੰਘ, ਰੁਪਿੰਦਰ ਸ਼ਰਮਾ, ਚਮਕੌਰ ਸਿੰਘ, ਸੁਰਜੀਤ ਸਿੰਘ, ਗੁਰਪ੍ਰੀਤ ਕੌਰ ਆਦਿ ਮੌਜੂਦ ਸਨ।

Have something to say? Post your comment

 

More in Malwa

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਪਾਤੜਾਂ ਦੇ ਗਰੀਬ ਲੋਕਾਂ ਨੂੰ ਇਨਸਾਫ਼ ਦਿਵਾਉਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਹੈ : ਕੈਂਥ 

'ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ' ਲਈ ਅਰਜ਼ੀਆਂ ਦੀ ਮੰਗ

ਵਿਨਰਜੀਤ ਗੋਲਡੀ ਨੇ "ਆਪ" ਸਰਕਾਰ ਤੇ ਖੜ੍ਹੇ ਕੀਤੇ ਸਵਾਲ 

13 ਸਤੰਬਰ ਨੂੰ ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ ਕੀਤੀ ਜਾਵੇਗੀ ਆਯੋਜਿਤ

ਮਨੁੱਖਤਾ ਲਈ ਖੂਨਦਾਨ ਤੋਂ ਵੱਡਾ ਕੋਈ ਪੁੰਨ ਨਹੀਂ : ਢੀਂਡਸਾ 

ਨਵੇਂ ਬਿਜਲੀ ਕੁਨੈਕਸ਼ਨਾਂ ਲਈ ਔਨਲਾਈਨ ਅਰਜ਼ੀ ਪ੍ਰਕਿਰਿਆ ਬਾਰੇ ਸਪੱਸ਼ਟੀਕਰਨ

ਰਾਜਾ ਬੀਰਕਲਾਂ ਦੀ ਅਗਵਾਈ 'ਚ ਕਾਂਗਰਸੀ ਪਟਿਆਲਾ ਧਰਨੇ ਲਈ ਰਵਾਨਾ 

ਮਨਦੀਪ ਸੁਨਾਮ ਦੀ ਨਵੀਂ ਪੁਸਤਕ "ਭਾਰਤ ਦੇ ਉਲੰਪਿਕ ਤਗ਼ਮੇ"  ਲੋਕ ਅਰਪਣ 

ਸ਼ਹੀਦ ਊਧਮ ਸਿੰਘ ਦੇ ਜੱਦੀ ਘਰ ਮਨਾਇਆ ਸ਼ਹੀਦੀ ਦਿਹਾੜਾ 

ਮਾਨ ਸਰਕਾਰ ਕੈਮਿਸਟਾਂ ਦੀਆਂ ਸਮੱਸਿਆਵਾਂ ਦਾ ਕਰੇਗੀ ਹੱਲ : ਅਮਨ ਅਰੋੜਾ