ਕਿਸਾਨਾਂ ਦੇ ਖਾਤਿਆਂ ਵਿੱਚ 254.76 ਕਰੋੜ ਰੁਪਏ ਦੀ ਅਦਾਇਗੀ
ਐਸ ਏ ਐਸ ਨਗਰ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਜ਼ਿਲ੍ਹੇ ਵਿੱਚ ਕਣਕ ਦੀ ਸਰਕਾਰੀ ਖਰੀਦ ਦੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਅਤੇ ਕਿਸਾਨਾਂ ਦੇ ਖਾਤਿਆਂ ਵਿੱਚ ਕਣਕ ਦੀ ਅਦਾਇਗੀ ਦੇ 254.76 ਕਰੋੜ ਰੁਪਏ ਪਾ ਦਿੱਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਖਰੀਦੀ ਗਈ ਕਣਕ ਦੀ ਅਦਾਇਗੀ ਦੇ ਰੂਪ ਵਜੋਂ ਕਿਸਾਨਾ ਨੂੰ 48 ਘੰਟੇ ਮੁਤਾਬਿਕ 102 ਫੀਸਦੀ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖ਼ਰਾਬ ਮੌਸਮ ਕਾਰਨ ਕਣਕ ਨੂੰ ਭਿੱਜਣ ਤੋਂ ਬਚਾਉਣ ਲਈ ਸਾਰੇ ਖਰੀਦ ਕੇਂਦਰਾਂ ਵਿੱਚ ਮਾਰਕੀਟ ਕਮੇਟੀਆਂ, ਸਮੂਹ ਖਰੀਦ ਏਜੰਸੀਆਂ, ਆੜਤੀਆਂ ਅਤੇ ਕਿਸਾਨਾਂ ਵੱਲੋਂ ਤਰਪਾਲਾਂ ਆਦਿ ਦੇ ਸੁਚੱਜੇ ਪ੍ਰਬੰਧ ਵੀ ਕੀਤੇ ਗਏ ਹਨ ਅਤੇ ਬਾਰਿਸ਼ ਕਾਰਨ ਕਣਕ ਨੂੰ ਕੋਈ ਜ਼ਿਆਦਾ ਨੁਕਸਾਨ ਨਹੀਂ ਹੋਇਆ ਹੈ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 1,31,120 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸਦੀ 100 ਫੀਸਦੀ ਖਰੀਦ ਕੀਤੀ ਜਾ ਚੁੱਕੀ ਹੈ, ਜਿਸ ਵਿਚੋਂ 76 ਫੀਸਦੀ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵੱਲੋਂ 30,886 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 24,270 ਮੀਟ੍ਰਿਕ ਟਨ, ਪਨਸਪ ਵੱਲੋਂ 24, 957 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 15, 585 ਮੀਟ੍ਰਿਕ ਟਨ ਅਤੇ ਐਫ.ਸੀ.ਆਈ. ਵੱਲੋਂ 10, 382 ਮੀਟ੍ਰਿਕ ਟਨ ਅਤੇ ਵਪਾਰੀ ਵਰਗ ਵੱਲੋਂ 25,240 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਹਾੜ੍ਹੀ ਦਾ ਸੀਜ਼ਨ ਆਪਣੇ ਅੰਤਮ ਪੜਾਅ ਵੱਲ ਵੱਧ ਰਿਹਾ ਹੈ ਜਿਸ ਕਰਕੇ ਸਰਕਾਰੀ ਖਰੀਦ ਏਜੰਸੀਆਂ ਨੂੰ ਹੁਣ ਜਲਦ ਤੋਂ ਜਲਦ ਲਿਫ਼ਟਿੰਗ ਕਰਨ ਦੀ ਹਦਾਇਤ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਣਕ ਦੀ ਖਰੀਦ ਸੀਜ਼ਨ ਦੇ ਅਖੀਰ ਤੱਕ ਇਸੇ ਤਰ੍ਹਾਂ ਹੀ ਪ੍ਰਭਾਵਸ਼ਾਲੀ ਸੇਵਾਵਾਂ ਦਿੱਤੀਆਂ ਜਾਣਗੀਆਂ ਅਤੇ ਜ਼ਿਲ੍ਹੇ ਦੀ ਕਿਸੇ ਵੀ ਮੰਡੀ ਵਿੱਚ ਕਿਸਾਨਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।