ਸੁਨਾਮ : ਕਿਰਤ ਦਿਹਾੜੇ ਮੌਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਟਰੇਡ ਯੂਨੀਅਨਾਂ ਦੇ ਆਗੂਆਂ ਅਤੇ ਵਰਕਰਾਂ ਸ਼ਹੀਦ ਭਗਤ ਸਿੰਘ ਦੇ ਬੁੱਤ ਕੋਲ ਇਕੱਤਰਤਾ ਕੀਤੀ। ਸਮਾਗਮ ਦੀ ਸ਼ੁਰੂਆਤ ਝੰਡਾ ਲਹਿਰਾ ਕੇ ਕੀਤੀ ਗਈ। ਝੰਡੇ ਦੀ ਰਸਮ ਸੀਟੂਯੂ ਪੰਜਾਬ ਦੇ ਪ੍ਰਧਾਨ ਦੇਵ ਰਾਜ ਵਰਮਾ, ਕਾਮਰੇਡ ਨਿਰਮਲ ਸਿੰਘ, ਮਿੱਡ ਡੇਅ ਮੀਲ ਵਰਕਰ ਯੂਨੀਅਨ ਪੰਜਾਬ ਦੀ ਪ੍ਰਧਾਨ ਜਸਮੇਲ ਕੌਰ ਬੀਰਕਲਾਂ ਨੇ ਕੀਤੀ। ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ (ਸੀਟੂ) ਜ਼ਿਲ੍ਹਾ ਸੰਗਰੂਰ ਦੇ ਕਨਵੀਨਰ ਕਾਮਰੇਡ ਵਰਿੰਦਰ ਕੌਸ਼ਿਕ, ਕਿਸਾਨ ਸਭਾ ਦੇ ਐਡਵੋਕੇਟ ਮਿੱਤ ਸਿੰਘ ਜਨਾਲ, ਡਾਕਟਰ ਅਮਨ ਜਵੰਧਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਇੱਕ ਪਾਸੇ ਕਾਰਪੋਰੇਟ ਘਰਾਣਿਆਂ ਨੂੰ ਦੇਸ਼ ਦੇ ਕੁਦਰਤੀ ਸਾਧਨਾਂ ਨੂੰ ਲੁੱਟਣ ਦੀ ਖੁੱਲ੍ਹ ਦੇ ਰਹੀ ਹੈ ਦੂਜੇ ਪਾਸੇ ਕੇਂਦਰੀ ਬਜਟ ਵਿੱਚੋ ਰੁਜ਼ਗਾਰ, ਭੋਜਨ, ਸਿੱਖਿਆ ਤੇ ਸਿਹਤ ਦੇ ਬਜਟ ਵਿੱਚ ਕਟੌਤੀ ਕਰ ਰਹੀ ਹੈ ਜਿਸ ਦੇ ਸਿੱਟੇ ਵੱਜੋਂ ਭਾਰਤ ਵਿੱਚ ਗਰੀਬੀ, ਕੁਪੋਸ਼ਣ ਤੇ ਬੇਰੁਜ਼ਗਾਰੀ ਵਿੱਚ ਵਾਧਾ ਹੋ ਰਿਹਾ ਹੈ।
ਟਰੇਡ ਯੂਨੀਅਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਦਬਾਅ ਹੇਠ 29 ਕਿਰਤ ਕਾਨੂੰਨਾਂ ਨੂੰ ਰੱਦ ਕਰ ਕੇ 4 ਲੇਬਰ ਕੋਡ ਲਾਗੂ ਕਰਨਾ ਚਾਹੁੰਦੀ ਹੈ ਤਾਂ ਕਿ ਦੇਸ਼ ਦੇ ਸਾਰੇ ਜਮਹੂਰੀ ਅੰਦੋਲਨਾਂ ਨੂੰ ਕੁਚਲਿਆ ਜਾ ਸਕੇ। ਕਮਿਉਨਿਸਟ ਆਗੂਆਂ ਨੇ ਕਿਰਤੀਆਂ ਨੂੰ 20 ਮਈ ਨੂੰ ਦੇਸ਼ ਦੀਆਂ ਕੌਮੀ ਟਰੇਡ ਯੂਨੀਅਨਾਂ ਵੱਲੋਂ ਦੇਸ਼ ਵਿਆਪੀ ਹੜਤਾਲ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਗੁਰਜੰਟ ਸਿੰਘ, ਨਿਰਮਲਾ ਕੌਰ, ਰੂਸਾ ਸਿੰਘ ਗੁੱਜਰਾਂ, ਜਗਸੀਰ ਸਿੰਘ, ਪ੍ਰਗਟ ਸਿੰਘ ਗੰਢੂਆਂ, ਕਾਕਾ ਸਿੰਘ, ਹਰਜੀਤ ਸਿੰਘ, ਮਾਸਟਰ ਦਰਸ਼ਨ ਸਿੰਘ ਮੱਟੂ, ਹਰਭਗਵਾਨ ਸ਼ਰਮਾ, ਪਰਮਜੀਤ ਕੌਰ, ਬਲਜਿੰਦਰ ਕੌਰ, ਰਾਣੀ ਕੌਰ, ਬੀਰੀ ਕੌਰ, ਨਜ਼ੀਰਾਂ ਬੇਗਮ, ਬਲਜਿੰਦਰ ਕੌਰ, ਰਾਮ ਸਿੰਘ, ਤਰਸੇਮ ਸਿੰਘ, ਸ਼ਿੰਦਰ ਸਿੰਘ ਆਦਿ ਹਾਜ਼ਰ ਸਨ।