Saturday, December 13, 2025

Doaba

ਦਲ ਖਾਲਸਾ ਵਲੋਂ ਜੂਨ 1984 ਦਰਬਾਰ ਸਾਹਿਬ ਹਮਲੇ ਦੀ ਯਾਦ 'ਚ ਗੁਰਮਤਿ ਸਮਾਗਮ 4 ਮਈ ਨੂੰ

May 02, 2025 06:32 PM
SehajTimes
ਹੁਸ਼ਿਆਰਪੁਰ : ਆਜ਼ਾਦੀ ਪਸੰਦ ਜਥੇਬੰਦੀ ਦਲ ਖਾਲਸਾ ਨੇ ਘਲੂਘਾਰਾ ਜੂਨ 1984 ਦਰਬਾਰ ਸਾਹਿਬ ਹਮਲੇ ਅਤੇ ਸਿੱਖ ਸੰਘਰਸ਼ ਵਿੱਚ ਸ਼ਹੀਦ ਹੋਣ ਵਾਲੇ ਸਿੰਘ ਸਿੰਘਣੀਆਂ ਦੀ ਯਾਦ 4 ਮਈ ਦਿਨ ਐਤਵਾਰ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਜ਼ਿਲਾ ਹੁਸ਼ਿਆਰਪੁਰ ਦੇ ਟਾਂਡਾ ਸ਼ਹਿਰ ਵਿਖੇ ਮਨਾਉਣ ਦਾ ਐਲਾਨ ਕੀਤਾ ਹੈ। ਪਾਰਟੀ ਜਨਰਲ ਸਕੱਤਰ ਪਰਮਜੀਤ ਸਿੰਘ ਟਾਂਡਾ ਅਤੇ ਗੁਰਨਾਮ ਸਿੰਘ ਮੂਨਕ ਨੇ ਪੈ੍ੱਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਪਾਰਟੀ ਵਲੋ ਹਰ ਸਾਲ ਘੱਲੂਘਾਰੇ ਦੀ ਯਾਦ ਵਿੱਚ ਅਲੱਗ-ਅਲੱਗ ਥਾਵਾਂ ਤੇ ਸਮਾਗਮ ਕੀਤੇ ਜਾਂਦੇ ਹਨ ਅਤੇ ਇਸ ਵਾਰ ਇਹਨਾਂ ਸਮਾਗਮਾਂ ਦੀ ਸ਼ੁਰੂਆਤ ਟਾਂਡਾ ਸ਼ਹਿਰ ਤੋ ਕੀਤੀ ਜਾ ਰਹੀ ਹੈ ।ਉਹਨਾਂ ਦੱਸਦਿਆਂ ਕਿਹਾ ਕਿ ਇਸ ਸਮਾਗਮ ਵਿੱਚ ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਸ਼ਿਰਕਤ ਕਰੇਗੀ ।ਉਹਨਾਂ ਇਹ ਵੀ ਦੱਸਿਆ ਕਿ ਇਹ ਸਮਾਗਮ ਸਿੱਖ ਸੰਘਰਸ਼ ਵਿੱਚ ਅਹਿਮ ਰੋਲ ਨਿਭਾਉਣ ਵਾਲੀ ਸਖਸ਼ੀਅਤ ਖਾਲਿਸਤਾਨੀ ਰਾਜਨੇਤਾ ਡਾ. ਜਗਜੀਤ ਸਿੰਘ ਚੋਹਾਨ ਨੂੰ ਸਮਰਪਿਤ ਹੋਵੇਗਾ ਅਤੇ ਉਹਨਾਂ ਦੇ ਸੰਘਸ਼ਮਈ ਜਿੰਦਗੀ ਤੋ ਇਲਾਕੇ ਦੀ ਸੰਗਤ ਨੂੰ ਜਾਣੂ ਕਰਵਾਇਆ ਜਾਵੇਗਾ। ਉਹਨਾਂ ਟਾਂਡਾ ਸ਼ਹਿਰ ਅਤੇ ਇਸਦੇ ਨਾਲ ਲਗਦੇ ਇਲਾਕੇ ਦੀ ਸੰਗਤ ਨੂੰ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਅਪੀਲ ਕੀਤੀ। ਟਾਂਡਾ ਸ਼ਹਿਰ ਵਿੱਚ ਸਮਾਗਮ ਦੀ ਤਿਆਰੀ ਨੁੂੰ ਲੈ ਕੇ ਇੱਕ ਅਹਿਮ ਮੀਟਿੰਗ ਹੋਈ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਾ.ਕੁਲਦੀਪ ਸਿੰਘ ਮਸੀਤੀ ਕਾਰਜਕਾਰੀ ਪ੍ਰਧਾਨ ਹੁਸ਼ਿਆਰਪੁਰ ਅਤੇ ਜਸਵੰਤ ਸਿੰਘ ਫੋਜੀ ਸੀਨੀਅਰ ਮੀਤ ਪ੍ਰਧਾਨ ਹੁਸ਼ਿਆਰਪੁਰ ਵੀ ਸ਼ਾਮਿਲ ਸਨ ।ਦੋਹਾਂ ਪਾਰਟੀਆਂ ਦੇ ਆਗੂਆਂ ਨੇ ਸਾਂਝੇ ਤੌਰ ਤੇ ਦੱਸਿਆ ਕਿ ਭਾਰਤੀ ਸਟੇਟ ਅਤੇ ਪੰਜਾਬ ਦੀ ਆਜ਼ਾਦੀ ਦੇ ਵਿਰੋਧੀਆਂ ਵਲੋ ਪੰਜਾਬ ਅਤੇ ਭਾਰਤ ਦੇ ਲੋਕਾਂ ਦੇ ਮਨਾਂ ਅੰਦਰ ਜੋ ਸਿੱਖਾਂ ਅਤੇ ਸਿੱਖ ਸੰਘਰਸ਼ ਦੇ ਖਿਲਾਫ਼ ਝੂਠੇ ਅਤੇ ਬੇਬੁਨਿਆਦ ਸਵਾਲ ਅਤੇ ਪ੍ਰੋਪੇਗੰਡਾ ਕੀਤਾ ਹੋਇਆ ਹੈ ਉਹਨਾਂ ਸਵਾਲਾਂ ਦੇ ਜਵਾਬਾ ਲਈ ਇੱਕ ਲਹਿਰ ਸ਼ੁਰੂ ਕੀਤੀ ਗਈ ਹੈ ਜਿਸ ਨਾਲ ਲੋਕਾਂ ਦੇ ਮਨਾਂ ਵਿੱਚੋ ਭਰਮ ਭੁਲੇਖੇ ਦੂਰ ਕੀਤੇ ਜਾ ਸਕਣ । 
ਏਸ ਮੌਕੇਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਯੂਥ ਆਗੂ ਸੰਦੀਪ ਸਿੰਘ ਖ਼ਾਲਸਾ, ਜਗਦੀਪ ਸਿੰਘ,ਗੁਰਪ੍ਰੀਤ ਸਿੰਘ ਖੁੱਡਾ, ਗੁਰਦੀਪ ਸਿੰਘ ਖੁੱਡਾ ਜਸਬੀਰ ਸਿੰਘ ਸਿਕਰੀ ਹਾਜ਼ਰ ਸਨ

Have something to say? Post your comment

 

More in Doaba

ਪੰਜਾਬ ਸਰਕਾਰ ਲਾਡੋਵਾਲ ਵਿਖੇ ਉੱਨਤ ਬਾਗਬਾਨੀ ਤਕਨਾਲੋਜੀ ਵਿਕਾਸ ਕੇਂਦਰ ਸਥਾਪਤ ਕਰੇਗੀ: ਮੋਹਿੰਦਰ ਭਗਤ

ਸ੍ਰੀ ਅਨੰਦਪੁਰ ਸਾਹਿਬ ਨੂੰ ਜੁੜਦੀਆਂ 317 ਕਿਲੋਮੀਟਰ ਸੜਕਾਂ ਨੂੰ 100 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ- ਹਰਭਜਨ ਸਿੰਘ ਈ.ਟੀ.ਓ

ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਰਜ਼ੀ ਵਿਧਾਨ ਸਭਾ ਦੀ ਉਸਾਰੀ 20 ਨਵੰਬਰ ਤੱਕ ਮੁਕੰਮਲ ਹੋਵੇਗੀ: ਸਪੀਕਰ

ਮੋਹਿੰਦਰ ਭਗਤ ਵੱਲੋਂ ਮਰਹੂਮ ਦਲਿਤ ਆਗੂ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀ ਕਰਨ ’ਤੇ ਰਾਜਾ ਵੜਿੰਗ ਖਿਲਾਫ਼ ਦਿੱਤਾ ਗਿਆ ਧਰਨਾ

ਜਿਊਲਰੀ ਸਟੋਰ ਗੋਲੀ ਕਾਂਡ: ਹੁਸਿ਼ਆਰਪੁਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪਿਉ- ਪੁੱਤ ਗ੍ਰਿਫ਼ਤਾਰ ; ਪਿਸਤੌਲ ਬਰਾਮਦ

ਮੁੱਖ ਮੰਤਰੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

ਸਿੱਧਵਾਂ ਨਹਿਰ `ਤੇ ਬਣੇ ਚਾਰ ਮੁੱਖ ਪੁਲਾਂ ਵਿੱਚੋਂ ਪਹਿਲੇ ਦਾ ਕੀਤਾ ਉਦਘਾਟਨ, ਪੁਲ ਹੁਣ ਆਵਾਜਾਈ ਲਈ ਉਪਲਬਧ

ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਸਥਾਨ ਰਾਜੌਰੀ (ਜੰਮੂ-ਕਸ਼ਮੀਰ) ਲਈ ਤਿੰਨ ਰੋਜ਼ਾ ਧਾਰਮਿਕ ਯਾਤਰਾ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ

ਹਰਦੀਪ ਸਿੰਘ ਮੁੰਡੀਆਂ ਨੇ 2.19 ਕਰੋੜ ਰੁਪਏ ਦੇ ਛੇ ਮੁੱਖ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ