Tuesday, June 17, 2025

Chandigarh

ਰਾਜਪੁਰਾ ਅਨਾਜ ਮੰਡੀ ਪੁੱਜੇ ਕੇਂਦਰੀ ਖੁਰਾਕ ਰਾਜ ਮੰਤਰੀ ਨਿਮੁਬੇਨ ਜਯੰਤੀਭਾਈ ਬੰਬਾਨੀਆ ਵੱਲੋਂ ਕਣਕ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ

May 02, 2025 06:35 PM
SehajTimes
ਕੇਂਦਰੀ ਰਾਜ ਮੰਤਰੀ ਵੱਲੋਂ ਪੰਜਾਬ ਸਰਕਾਰ ਵੱਲੋਂ ਕਣਕ ਦੇ ਖਰੀਦ ਪ੍ਰਬੰਧਾਂ ਦੀ ਭਰਵੀਂ ਸ਼ਲਾਘਾ
 
ਰਾਜਪੁਰਾ : ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਰਾਜ ਮੰਤਰੀ ਸ੍ਰੀਮਤੀ ਨਿਮੁਬੇਨ ਜਯੰਤੀਭਾਈ ਬੰਬਾਨੀਆ ਨੇ ਅੱਜ ਇੱਥੇ ਰਾਜਪੁਰਾ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ।ਇਸ ਮੌਕੇ ਰਾਜਪੁਰਾ ਮੰਡੀ ਵਿਖੇ ਪੁੱਜਣ ਉਤੇ ਸਥਾਨਕ ਵਿਧਾਇਕ ਨੀਨਾ ਮਿੱਤਲ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਮਾਰਕੀਟ ਕਮੇਟੀ ਰਾਜਪੁਰਾ ਦੇ ਚੇਅਰਮੈਨ ਦੀਪਕ ਸੂਦ ਨੇ ਉਨ੍ਹਾਂ ਦਾ ਸਵਾਗਤ ਕੀਤਾ। 
ਕੇਂਦਰੀ ਰਾਜ ਮੰਤਰੀ ਸ੍ਰੀਮਤੀ ਨਿਮੁਬੇਨ ਜਯੰਤੀਭਾਈ ਬੰਬਾਨੀਆ ਨੇ ਇਸ ਮੌਕੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰ‌ਦਿਆਂ ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਦੇ ਕੀਤੇ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਇਸ ਗੱਲ ਉਪਰ ਤਸੱਲੀ ਦਾ ਪ੍ਰਗਟਾਵਾ ਕੀਤਾ ਕਿ ਪੰਜਾਬ ਵਿੱਚ ਇਸ ਵਾਰ ਕਣਕ ਦੀ ਬੰਪਰ ਫ਼ਸਲ ਹੋਈ ਹੈ। ਕੇਂਦਰੀ ਮੰਤਰੀ ਨੇ ਪਟਿਆਲਾ ਜਿ਼ਲ੍ਹਾ ਪ੍ਰਸ਼ਾਸ਼ਨ ਵੱਲੋਂ ਰਾਜਪੁਰਾ ਮੰਡੀ ਵਿਖੇ ਕੀਤੇ ਗਏ ਖਰੀਦ ਪ੍ਰਬੰਧਾਂ ਉਪਰ ਵੀ ਤਸੱਲੀ ਪ੍ਰਗਟਾਈ ਹੈ।
ਸ੍ਰੀਮਤੀ ਨਿਮੁਬੇਨ ਬੰਬਾਨੀਆ ਨੇ ਪੰਜਾਬ ਦੇ ਕਿਸਾਨਾਂ ਵੱਲੋਂ ਕੇਂਦਰੀ ਪੂਲ ਲਈ ਅਨਾਜ ਦੇ ਪਾਏ ਜਾ ਰਹੇ ਯੋਗਦਾਨ ਦੀ ਵੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਨਾਲ 124 ਲੱਖ ਮੀਟ੍ਰਿਕ ਟਨ ਦੇ ਟੀਚੇ ਨੂੰ ਸਫਲਤਾਪੂਰਵਕ ਪੂਰਾ ਕਰਨ ਵਿੱਚ ਬਹੁਤ ਮਦਦ ਮਿਲੇਗੀ। ਉਹਨਾਂ ਕਿਹਾ ਕਿ ਪੰਜਾਬ ਵੱਲੋਂ ਪ੍ਰਤੀ ਸਾਲ 120 ਲੱਖ ਮੀਟ੍ਰਿਕ ਟਨ ਕਣਕ ਐਫ.ਸੀ.ਆਈ ਨੂੰ ਕੇਂਦਰੀ ਭੰਡਾਰ ਲਈ ਦਿੰਦਾ ਹੈ ਜਿਸ ਨਾਲ ਦੂਜੇ ਰਾਜਾਂ ਦੀ ਕਣਕ ਦੀ ਲੋੜ ਨੂੰ ਪੂਰਾ ਕੀਤਾ ਜਾਂਦਾ ਹੈ।
ਮੀਡੀਆ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਕੇਂਦਰੀ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਪੰਜਾਬ ਵਿੱਚ ਕਣਕ ਦੀ ਖ੍ਰੀਦ ਨਾਲ ਜੁੜੇ ਆੜਤੀਏ ਅਤੇ ਮਜ਼ਦੂਰਾਂ ਦੀ ਵਧੀ ਮਹਿੰਗਾਈ ਦੇ ਮੱਦੇਨਜ਼ਰ ਫੀਸ ਵਧਾਉਣ ਸਮੇਤ ਪੰਜਾਬ ਵਿਚ ਸਟੋਰੇਜ ਸਪੇਸ ਦਾ ਮੁੱਦਾ ਵੀ ਉਠਾਇਆ ਹੈ, ਜਿਸ ਨੂੰ ਸਕਾਰਾਤਮਿਕ ਸੋਚ ਰੱਖ ਕੇ ਪੂਰਾ ਕੀਤਾ ਜਾਵੇਗਾ।
ਕੇਂਦਰੀ ਰਾਜ ਮੰਤਰੀ ਸ਼੍ਰੀਮਤੀ ਨਿਮੁਬੇਨ ਜਯੰਤੀਭਾਈ ਬੰਬਾਨੀਆ ਰਾਜਪੁਰਾ ਮੰਡੀ ਵਿਖੇ ਕਣਕ ਦੀ ਆਮਦ, ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਕਿਸਾਨਾਂ ਅਤੇ ਆੜਤੀਆਂ ਨਾਲ ਵਿਸਥਾਰ ਵਿੱਚ ਗੱਲਬਾਤ ਕੀਤੀ। ਉਹਨਾਂ ਨੇ ਪੰਜਾਬ ਸਰਕਾਰ ਵੱਲੋਂ ਖਰੀਦ ਲਈ ਕੀਤੇ ਗਏ ਪ੍ਰਬੰਧਾਂ ਉੱਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਅਤੇ ਆਪਣੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖਰੀਦ ਕੀਤੇ ਗਏ ਮਾਲ ਦੀ ਲਿਫਟਿੰਗ ਨਾਲੋ-ਨਾਲ ਯਕੀਨੀ ਬਣਾਉਣ।
ਇਸ ਮੌਕੇ ਭਾਰਤ ਸਰਕਾਰ ਦੇ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਵਿਭਾਗ ਦੇ ਜੁਆਇੰਟ ਸਕੱਤਰ ਸੀ. ਸ਼ਿਖਾ, ਕੇਂਦਰੀ ਰਾਜ ਮੰਤਰੀ ਦੇ ਨਿੱਜੀ ਸਕੱਤਰ ਮੈਡਮ ਜਾਗ੍ਰਿਤੀ, ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐਫ.ਸੀ.ਆਈ) ਦੇ ਜਰਨਲ ਮੈਨੇਜਰ (ਜੀ.ਐਮ) ਬੀ. ਸ਼੍ਰੀਨਿਵਾਸਨ, ਫੂਡ ਸਪਲਾਈ ਵਿਭਾਗ ਪੰਜਾਬ ਦੇ ਡਾਇਰੈਕਟਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਪਨਸਪ ਦੇ ਐਮ.ਡੀ ਸੋਨਾਲੀ ਗਿਰੀ, ਮਾਰਕੀਟ ਕਮੇਟੀ ਦੇ ਚੇਅਰਮੈਨ ਦੀਪਕ ਸੂਦ, ਐਸ.ਡੀ.ਐਮ ਰਾਜਪੁਰਾ ਅਵਿਕੇਸ਼ ਗੁਪਤਾ, ਆੜਤੀਆ ਐਸੋਸੀਏਸ਼ਨ ਮੰਡੀ ਦੇ ਪ੍ਰਧਾਨ ਦਵਿੰਦਰ ਸਿੰਘ, ਜਿ਼ਲ੍ਹਾ ਖੁਰਾਕ ਸਪਲਾਈ ਕੰਟਰੋਲਰ ਡਾ. ਰੂਪਪ੍ਰੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਕੇਂਦਰੀ ਰਾਜ ਮੰਤਰੀ ਸ਼੍ਰੀਮਤੀ ਨਿਮੁਬੇਨ ਜਯੰਤੀਭਾਈ ਬੰਬਾਨੀਆ ਨੂੰ ਦਫਤਰ ਮਾਰਕੀਟ ਕਮੇਟੀ ਰਾਜਪੁਰਾ ਵਿਖੇ ਪਹੁੰਚਣ ਤੇ ਪੰਜਾਬ ਪੁਲਿਸ ਪਟਿਆਲਾ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ