Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਨਾਲਿਆਂ ‘ਚ ਬਿਨਾਂ ਸੋਧੇ ਪਾਣੀ ਦੇ ਨਿਕਾਸ ਬਾਰੇ ਡਿਪਟੀ ਕਮਿਸ਼ਨਰ ਵਲੋਂ ਮੁਲਾਂਕਣ

May 03, 2025 01:37 PM
SehajTimes

ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਡਰੇਨੇਜ ਵਿਭਾਗ, ਨਗਰ ਨਿਗਮ, ਲੋਕ ਨਿਰਮਾਣ ਵਿਭਾਗ ਅਤੇ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਅਧਿਕਾਰਆਂ ਨੂੰ ਸਖ਼ਤ ਹਦਾਇਤ ਕੀਤੀ ਹੈ ਕਿ ਜ਼ਿਲ੍ਹੇ ਵਿੱਚ ਡਰੇਨਾਂ, ਚੋਅ ਅਤੇ ਨਾਲਿਆਂ ਵਿੱਚ ਸੁੱਟੇ ਜਾ ਰਹੇ ਗੰਦੇ ਪਾਣੀ ਦਾ ਤੁਰੰਤ ਹੱਲ ਲੱਭ ਕੇ ਇਸ ਉੱਪਰ ਤੁਰੰਤ ਕਾਰਵਾਈ ਕੀਤੀ ਜਾਵੇ। ਉਹਨਾਂ ਅਧਿਕਾਰੀਆਂ ਤੋਂ ਦੀਪ ਸਿੰਘ ਨਗਰ, ਸ਼ਾਤੀ ਨਗਰ, ਬਿਸ਼ਨ ਨਗਰ , ਦੌਲਤਪੁਰ ਅਤੇ ਪਿੰਡਾਂ ਆਦਿ ਖੇਤਰਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਦਾ ਜਾਇਜਾ ਲਿਆ ਅਤੇ ਕਿਹਾ ਕਿ ਜਿੱਥੇ ਵੀ ਗੰਦਾ ਪਾਣੀ ਸੁੱਟਿਆ ਜਾ ਰਿਹਾ ਹੈ ਉੱਥੇ ਤੁਰੰਤ ਰੋਕ ਲਗਾਈ ਜਾਵੇ।

                    ਡਿਪਟੀ ਕਮਿਸ਼ਨਰ ਨੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਤੋਂ ਵਾਟਰ ਮੈਨੇਜਮੈਂਟ ਐਕਟ ਤਹਿਤ ਕੀਤੇ ਜਾ ਰਹੇ ਕੰਮਾਂ ਦਾ ਮੂਲਾਂਕਣ ਕਰਦਿਆਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਜਾਂ ਸੰਸਥਾਂ ਵਲੋਂ ਕਾਨੂੰਨ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਉਸ ਖਿਲਾਫ ਸਿੱਧੀ ਕਾਰਵਾਈ ਕੀਤੀ ਜਾਵੇਗੀ । ਉਹਨਾਂ ਕਿਹਾ ਕਿ ਕੋਈ ਵੀ ਵਿਭਾਗ ਜਾਂ ਅਧਿਕਾਰੀ ਇਸ’ਚ ਲਾਪਰਵਾਹੀ ਨਹੀ ਵਰਤ ਸਕਦਾ ।

                   ਡਾ: ਪ੍ਰੀਤੀ ਯਾਦਵ ਨੇ ਕਿਹਾ ਕਿ ਪਾਈਪ ਲਾਈਨ ਅਤੇ ਸੀਵਰੇਜ ਕੰਨੈਕਟੀਵਿਟੀ ਵੀ ਇਕ ਬਹੁਤ ਵੱਡੀ ਸਮੱਸਿਆ ਹੈ ਇਸ ਲਈ ਤੁਰੰਤ ਮੌਜੂਦਾ ਲਾਈਨਾਂ ਦੀ ਜਾਂਚ ਕੀਤੀ ਜਾਵੇ । ੳਹਨਾਂ ਐਸ.ਟੀ.ਪੀ. (ਸੀਵਰੇਜ ਟਰੀਟਮੈਂਟ ਪਲਾਂਟ ) ਦੀ ਸਥਿਤੀ ਅਤੇ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਉਹਨਾਂ ਨਗਰ ਨਿਗਮ ਦੇ ਸਫਾਈ ਵਿਭਾਗ ਨੂੰ ਡਰੇਨਾਂ ਦੀ ਨਿਯਮਤ ਸਫਾਈ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ । ਉਹਨਾਂ ਕਿਹਾ ਕਿ ਸਕਰੀਨਿੰਗ ਚੈਂਬਰਾਂ ਦੀ ਮੌਜੂਦਾ ਹਾਲਤ ਅਤੇ ਕਾਰਗੁਜਾਰੀ ਬਾਰੇ ਤੁਰੰਤ ਵਿਭਾਗੀ ਰਿਪੋਰਟ ਤਿਆਰ ਕਰਕੇ ਪੇਸ਼ ਕੀਤੀ ਜਾਵੇ।

          ਡਿਪਟੀ ਕਮਿਸ਼ਨਰ ਨੇ ਡੀ.ਡੀ.ਪੀ.ਓਜ਼ ਨੂੰ ਪਿੰਡਾਂ ਵਿਚੋਂ ਛੱਪੜਾਂ ਦੇ ਨਵੀਨੀਕਰਨ ਦੇ ਪ੍ਰੋਜੈਕਟਾਂ ਦੀ ਸਮੇਂ ਸਿਰ ਮਾਨੀਟਰਿੰਗ ਕਰਨ ਅਤੇ ਇਸ ਬਾਰੇ ਰਿਪੋਰਟ ਪੇਸ਼ ਕਰਨ ਲਈ ਕਿਹਾ । ਇਸ ਮੌਕੇ ਪੰਚਾਇਤੀ  ਰਾਜ ਵਿਭਾਗ ਦੇ ਐਸ.ਡੀ.ਓ. ਨੇ ਦੱਸਿਆ ਕਿ ਹੁਣ ਤੱਕ 11 ਥਾਪਰ ਮਾਡਲ ਤਿਆਰ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਵੀ ਤਿਆਰ ਕੀਤੇ ਜਾ ਰਹੇ ਹਨ।

          ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲ, ਡਰੇਨੇਜ ਵਿਭਾਗ ਦੇ ਐਕਸੀਅਨ ਪ੍ਰਥਮ ਗੰਭੀਰ, ਡੀ.ਡੀ.ਪੀ.ਓ. ਸ਼ਵਿੰਦਰ ਸਿਘ, ਤੋਂ ਇਲਾਵਾ ਨਗਰ ਨਿਗਮ ਅਤੇ ਪੀ.ਡਬਲਿਊ.ਡੀ.  ਦੇ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਸਨ ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ