ਤਪਾ ਮੰਡੀ : ਜਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ ਤਪਾ ਬਲਜੀਤ ਸਿੰਘ ਢਿਲੋਂ ਦੀ ਯੋਗ ਅਗਵਾਈ ਹੇਠ ਤਪਾ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਇੱਕ ਔਰਤ ਨੂੰ 15 ਸ਼ੀਸ਼ੀਆਂ ਨਸ਼ੀਲੀਆਂ ਸਣੇ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ।ਇਸ ਸੰਬੰਧੀ ਥਾਣਾ ਮੁਖੀ ਤਪਾ ਰੇਨੂੰ ਪਰੋਚਾ ਨੇ ਦੱਸਿਆ ਕਿ ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋ ਨੂੰ ਮੁਖਬਰ ਨੇ ਗੁਪਤ ਸੂਚਨਾ ਦਿੱਤੀ ਕਿ ਇਲਾਕੇ 'ਚ ਇੱਕ ਔਰਤ ਸੀਮਾ ਉਰਫ ਭੋਲੀ ਪਤਨੀ ਸੱਗੂ ਉਰਫ ਕਾਕੂ ਜੋ ਨਸ਼ਾ ਵੇਚਣ ਦਾ ਧੰਦਾ ਕਰਦੀ ਹੈ ਜੋ ਅੱਜ ਵੀ ਇਲਾਕੇ 'ਚ ਨਸ਼ਾ ਵੇਚਣ ਦੀ ਤਾਕ 'ਚ ਹੈ। ਅਗਰ ਰੇਡ ਕੀਤੀ ਜਾਵੇ ਤਾਂ ਸਫਲਤਾ ਹੱਥ ਲੱਗ ਸਕਦੀ ਹੈ। ਪੁਲਿਸ ਨੇ ਤੁਰੰਤ ਹਰਕਤ 'ਚ ਆਉਂਦਿਆਂ ਮਹਿਲਾ ਪੁਲਿਸ ਕਰਮਚਾਰੀਆਂ ਨੂੰ ਨਾਲ ਲੈ ਕੇ ਉਕਤ ਔਰਤ ਨੂੰ15 ਸ਼ੀਸੀਆਂ ਨਸ਼ੀਲੀਆਂ ਸਣੇ ਕਾਬੂ ਕੀਤਾ। ਫਿਲਹਾਲ ਪੁਲਿਸ ਨੇ ਉਕਤ ਔਰਤ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਇਸ ਚੌਂਕੀ ਮੁਨਸੀ ਜਸਵੀਰ ਕੋਰ, ਹੋਲਦਾਰ ਗੁਰਪਿਆਰ ਸਿੰਘ ਆਦਿ ਹਾਜਰ ਸਨ।