ਸੁਨਾਮ : ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ਼ ਸੁਨਾਮ ਵਿਖੇ ਪ੍ਰਿੰਸੀਪਲ ਪ੍ਰੋਫੈਸਰ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਕਾਮਰਸ ਵਿਭਾਗ ਦੇ ਮੁਖੀ ਡਾਕਟਰ ਪਰਮਿੰਦਰ ਕੌਰ ਧਾਲੀਵਾਲ ਅਤੇ ਸਮੂਹ ਕਾਮਰਸ ਸਟਾਫ਼ ਵੱਲੋਂ ਦੋ ਰੋਜ਼ਾ ਕਾਮਰਸ ਫੈਸਟ ਕਰਾਇਆ ਗਿਆ। ਇਸ ਦੌਰਾਨ ਐਮ ਕਾਮ ਦੇ ਵਿਦਿਆਰਥੀਆਂ ਨੇ ਮੌਜੂਦਾ ਹਾਲਾਤਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਸੀਏ ਲਲਿਤ ਕਾਂਸਲ ਨੇ ਖਾਸ ਤੌਰ ਤੇ ਪਹੁੰਚਕੇ ਕਾਮਰਸ ਦੇ ਵਿਦਿਆਰਥੀਆਂ ਨੂੰ ਉਸਾਰੂ ਸੋਚ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਕਾਲਜ਼ ਦੇ ਪ੍ਰਿੰਸੀਪਲ ਡਾਕਟਰ ਸੁਖਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜੋਕੇ ਮੁਕਾਬਲੇ ਦੇ ਯੁੱਗ ਅੰਦਰ ਸਫਲਤਾ ਹਾਸਿਲ ਕਰਨ ਲਈ ਪੂਰੀ ਦ੍ਰਿੜਤਾ ਨਾਲ ਤਿਆਰੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਹਾਸਿਲ ਕਰਨ ਲਈ ਹੇਠਲੇ ਪੱਧਰ ਤੋਂ ਸੋਚ ਨਿਰਧਾਰਿਤ ਕਰਨੀ ਪਵੇਗੀ। ਬੱਚਿਆਂ ਨੂੰ ਸਕੂਲ ਪੱਧਰ ਤੇ ਹੀ ਉੱਚ ਮਿਆਰੀ ਸਿੱਖਿਆ ਲੈਣ ਦੀ ਲੋੜ ਹੈ। ਮੰਚ ਸੰਚਾਲਨ ਡਾਕਟਰ ਮੁਨੀਤਾ ਜੋਸ਼ੀ ਨੇ ਕੀਤਾ। ਇਸ ਮੌਕੇ ਕਾਮਰਸ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ਸਿਮਰਨਜੀਤ ਕੌਰ, ਡਾਕਟਰ ਮਨਪ੍ਰੀਤ ਕੌਰ ਹਾਂਡਾ, ਮਨਪ੍ਰੀਤ ਖੁਰਮੀ, ਸਤਿਗੁਰ ਸਿੰਘ ਸਮੇਤ ਹੋਰ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।