Wednesday, July 02, 2025

Chandigarh

ਸੜਕੀ ਤੇ ਰੇਲ ਆਵਾਜਾਈ ਰੋਕ ਕੇ ਆਮ ਲੋਕਾਂ ਨੂੰ ਖੱਜਲ ਖੁਆਰ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਸਖ਼ਤ ਕਾਰਵਾਈ ਲਈ ਤਿਆਰ ਰਹੋ : ਭਗਵੰਤ ਸਿੰਘ ਮਾਨ

May 05, 2025 06:05 PM
SehajTimes

ਚੰਡੀਗੜ੍ਹ : ਪੰਜਾਬ ਵਿੱਚ ਸੜਕੀ ਤੇ ਰੇਲ ਆਵਾਜਾਈ ਰੋਕਣ ਦਾ ਐਲਾਨ ਕਰਨ ਵਾਲੀਆਂ ਜਥੇਬੰਦੀਆਂ ਨੂੰ ਤਾੜਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਨੇ ਕਿਹਾ ਕਿ ਸੂਬੇ ਦੇ ਵਿਕਾਸ ਵਿੱਚ ਵਿਘਨ ਪਾ ਕੇ ਆਮ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਅੱਜ ਇੱਥੋਂ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਜਮਹੂਰੀਅਤ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦੇ ਹੋਰ ਵੀ ਬਹੁਤ ਸਾਰੇ ਢੰਗ-ਤਰੀਕੇ ਹਨ ਪਰ ਸਿਰਫ ਆਵਾਜਾਈ ਵਿੱਚ ਰੁਕਾਵਟ ਪਾ ਕੇ ਸੂਬੇ ਦੇ ਵਿਕਾਸ ਨੂੰ ਪੱਟੜੀ ਤੋਂ ਲਾਹੁਣ ਦੀ ਕਾਰਵਾਈ ਨੂੰ ਸਹਿਣ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਅਜਿਹੇ ਧਰਨੇ-ਪ੍ਰਦਰਸ਼ਨਾਂ ਦਾ ਖਮਿਆਜ਼ਾ ਪੰਜਾਬ ਵਾਸੀਆਂ ਖਾਸ ਕਰਕੇ ਕਿਰਤੀ ਲੋਕਾਂ ਨੂੰ ਭੁਗਤਣਾ ਪੈਂਦਾ ਹੈ ਜੋ ਰੋਜ਼ਮੱਰਾ ਦੇ ਕੰਮਕਾਜ ਕਰਕੇ ਸਖ਼ਤ-ਮਿਹਨਤ ਨਾਲ ਆਪਣੇ ਪਰਿਵਾਰਾਂ ਨੂੰ ਪਾਲਦੇ ਹਨ। ਉਨ੍ਹਾਂ ਕਿਹਾ ਕਿ ਸੜਕਾਂ ਬੰਦ ਹੋਣ ਨਾਲ ਕਈ ਵਾਰ ਮਰੀਜ਼ਾਂ ਨੂੰ ਸਮੇਂ-ਸਿਰ ਹਸਪਤਾਲ ਪਹੁੰਚਾਉਣ ਵਿੱਚ ਮੁਸ਼ਕਲ ਪੇਸ਼ ਆਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਣਕ ਦੀ ਖਰੀਦ ਚੱਲ ਰਹੀ ਹੈ ਅਤੇ ਫਸਲ ਦੀ ਢੋਆ-ਢੁਆਈ ਲਈ ਰੇਲ ਸੇਵਾ ਦਾ ਬਹਾਲ ਰਹਿਣਾ ਬਹੁਤ ਜ਼ਰੂਰੀ ਹੈ ਜਿਸ ਕਰਕੇ ਆਵਾਜਾਈ ਰੋਕਣ ਦਾ ਫੈਸਲਾ ਸੂਬੇ ਦੇ ਹਿੱਤਾਂ ਨੂੰ ਢਾਹ ਲਾਉਂਦਾ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ, “ਆਮ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕਰਨ ਵਾਲੇ ਅਤੇ ਰੋਜ਼ਾਨਾ ਦੇ ਕੰਮਕਾਜ ਵਿੱਚ ਵਿਘਨ ਪਾਉਣ ਵਾਲੇ ਕੋਈ ਵੀ ਐਲਾਨ, ਧਰਨੇ-ਪ੍ਰਦਰਸ਼ਨ ਜਾਂ ਹੜਤਾਲਾਂ ਨੂੰ ਪੰਜਾਬ ਤੇ ਪੰਜਾਬੀਆਂ ਦੇ ਵਿਰੁੱਧ ਮੰਨਿਆ ਜਾਵੇਗਾ। ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਕਾਰਵਾਈਆਂ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਸਖ਼ਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।”

Have something to say? Post your comment

 

More in Chandigarh

ਮੋਹਾਲੀ ਵਿਖੇ ਕੂੜੇ ਦੇ ਨਿਪਟਾਰੇ ਲਈ ਡੰਪਿੰਗ ਗਰਾਊਂਡ ਅਤੇ ਪ੍ਰੋਸੈਸਿੰਗ ਪਲਾਂਟ ਲਈ ਤੁਰੰਤ ਜ਼ਮੀਨ ਅਲਾਟ ਕਰੇ ਸਰਕਾਰ: ਬਲਬੀਰ ਸਿੱਧੂ

ਸਮਾਰਟ ਰਾਸ਼ਨ ਕਾਰਡ ਧਾਰਕ ਲਾਭਪਾਤਰੀਆਂ ਲਈ ਈ.ਕੇ.ਵਾਈ.ਸੀ. ਕਰਾਉਣ ਦਾ ਆਖਰੀ ਮੌਕਾ

’ਯੁੱਧ ਨਸ਼ਿਆਂ ਵਿਰੁੱਧ’ ਦੇ ਚਾਰ ਮਹੀਨਿਆਂ ਦੌਰਾਨ 19880 ਨਸ਼ਾ ਤਸਕਰ ਗ੍ਰਿਫ਼ਤਾਰ; 786 ਕਿਲੋ ਹੈਰੋਇਨ ਅਤੇ 11.5 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ

ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਸੂਬੇ ਭਰ ਦੇ ਸੈਨਿਕ ਰੈਸਟ ਹਾਊਸਾਂ ਦੇ ਨਵੀਨੀਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਐੱਸਸੀ ਭਾਈਚਾਰੇ ਨਾਲ ਸਬੰਧਤ 505 ਪਰਿਵਾਰਾਂ ਨੂੰ ਵੰਡੇ 8.72 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ

ਪੰਜਾਬ ਵੱਲੋਂ ਜੂਨ ਵਿੱਚ 44.44% ਅਤੇ ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਵਿੱਚ 27% ਦੀ ਰਿਕਾਰਡ ਤੋੜ ਜੀ.ਐਸ.ਟੀ ਵਿਕਾਸ ਦਰ ਹਾਸਿਲ: ਹਰਪਾਲ ਸਿੰਘ ਚੀਮਾ

ਸ਼ੁਰੂਆਤੀ ਪੜਾਅ ਵਿੱਚ 583 ਜਾਨਾਂ ਬਚਾਉਣ ਵਾਲੇ ਪੰਜਾਬ ਦੇ ਮਹੱਤਵਪੂਰਨ ਸਟੈਮੀ ਪ੍ਰੋਜੈਕਟ ਹੁਣ ਸੂਬਾ ਪੱਧਰ ਤੱਕ ਵਧਾਇਆ

ਏ ਆਈ ਐਮ ਐਸ ਮੋਹਾਲੀ ਵਿਖੇ ਡਾਕਟਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ

ਜਸਵੀਰ ਸਿੰਘ ਸੇਖੋਂ ਨੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ

ਤੁਹਾਡੀ ਖਾਲੀ ਕਾਰਗੁਜ਼ਾਰੀ ਹੀ ਘਟੀਆ ਸਿਆਸਤ ਦਾ ਸਬੂਤ - ਬ੍ਰਹਮਪੁਰਾ ਦਾ 'ਆਪ' 'ਤੇ ਨਿਸ਼ਾਨਾ