Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਯੋਗਾ ਨਾਲ ਹੋ ਰਹੇ ਲਾਭ ਤਹਿਤ ਵੱਡੀ ਗਿਣਤੀ ਵਿੱਚ ਯੋਗਾ ਕਲਾਸਾਂ ਵਿੱਚ ਭਾਗ ਲੈ ਰਹੇ ਨੇ ਲੋਕ- ਐਸ.ਡੀ.ਐਮ. ਗੁਰਮੰਦਰ ਸਿੰਘ

May 06, 2025 01:45 PM
SehajTimes

ਖਰੜ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਤੰਦਰੁਸਤ ਜੀਵਨ ਤੇ ਨਾਲ-ਨਾਲ ਮਾਨਸਿਕ ਤੌਰ 'ਤੇ ਤਣਾਅ ਮੁਕਤ ਰੱਖਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਸ਼ੁਰੂ ਕੀਤੀ ਗਈ ਸੀ ਐਮ ਦੀ ਯੋਗਸ਼ਾਲਾ ਦਾ ਲੋਕਾਂ ਵੱਲੋਂ ਭਰਪੂਰ ਲਾਹਾ ਲਿਆ ਜਾ ਰਿਹਾ ਹੈ। ਇਸੇ ਲੜੀ ਤਹਿਤ ਖਰੜ ਵਿਖੇ ਵੀ ਚੱਲ ਰਹੀਆਂ ਯੋਗਸ਼ਾਲਾਵਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਖਰੜ ਗੁਰਮੰਦਰ ਸਿੰਘ ਨੇ ਦੱਸਿਆ ਕਿ ਯੋਗਾ ਟ੍ਰੇਨਰ ਦੀਪਤੀ ਵੱਲੋਂ ਖਰੜ ਵਿਖੇ ਵੱਖ-ਵੱਖ ਥਾਵਾਂ ‘ਤੇ ਰੋਜ਼ਾਨਾ 6 ਯੋਗਾ ਸੈਸ਼ਨ ਲਗਾਏ ਜਾਂਦੇ ਹਨ, ਜਿੰਨ੍ਹਾਂ ਦਾ ਲੋਕਾਂ ਨੂੰ ਬਹੁਤ ਲਾਭ ਹੋ ਰਿਹਾ ਹੈ।

ਉਨ੍ਹਾਂ ਦੱਸਿਆਂ ਕਿ ਯੋਗਾ ਟ੍ਰੇਨਰ ਦੀਪਤੀ ਵੱਲੋਂ ਖਰੜ ਵਿਖੇ ਪਹਿਲੀ ਕਲਾਸ ਸਥਾਨ ਮਾਤਾ ਅੰਬੀਕਾ ਮੰਦਰ ਲਾਂਡਰਾਂ ਰੋਡ ਖਰੜ ਵਿਖੇ ਸਵੇਰੇ 4.55 ਤੋਂ 5.55 ਵਜੇ ਤੱਕ, ਦੂਸਰੀ ਕਲਾਸ ਪਾਰਕ ਨੇੜੇ ਨਿੱਜਰ ਚੌਂਕ ਸਾਹਮਣੇ ਵੈਸਟਰਨ ਟਾਵਰ ਵਿਖੇ ਸਵੇਰੇ 6.10 ਤੋਂ 7.10 ਵਜੇ ਤੱਕ, ਤੀਸਰੀ ਕਲਾਸ ਸੰਤ ਨਿੰਰਕਾਰੀ ਸਤਸੰਗ ਭਵਨ ਮੁੰਡੀ ਖਰੜ ਵਿਖੇ  ਸਵੇਰੇ 7.30 ਤੋਂ 8.30 ਵਜੇ ਤੱਕ, ਚੌਥੀ ਕਲਾਸ ਦੀਪਨਗਰ ਸੁਸਾਇਟੀ ਨੇੜੇ ਅਨਾਜ ਮੰਡੀ ਰੋਡ ਵਿਖੇ ਸ਼ਾਮ 4.00 ਤੋਂ 5.00 ਵਜੇ ਤੱਕ, ਪੰਜਵੀਂ ਕਲਾਸ ਗ੍ਰੀਨ ਵੈਨਿਊ ਸੁਸਾਇਟੀ ਅਨਾਜ ਮੰਡੀ ਰੋਡ ਸ਼ਾਮ 5.15 ਤੋਂ 6.15 ਵਜੇ ਤੱਕ ਅਤੇ ਦਿਨ ਦੀ ਆਖਰੀ ਛੇਵੀਂ ਕਲਾਸ ਚੌਧਰੀ ਹਰੀ ਸਿੰਘ ਨਗਰ ਬਡਾਲਾ ਰੋਡ ਵਿਖੇ ਸ਼ਾਮ 6.30 ਤੋਂ 7.30 ਵਜੇ ਤੱਕ ਲਗਾਈ ਜਾਂਦੀ ਹੈ।
 
ਉਨ੍ਹਾਂ ਦੱਸਿਆ ਕਿ ਹਰੇਕ ਸੈਸ਼ਨ ਵਿੱਚ ਘੱਟੋ-ਘੱਟ 25 ਵਿਅਕਤੀਆਂ ਦੀ ਭਾਗੀਦਾਰੀ ਹੁੰਦੀ ਹੈ ਅਤੇ ਯੋਗ ਸੈਸ਼ਨਾਂ ਵਿੱਚ ਭਾਗ ਲੈਣ ਵਾਲੇ ਭਾਗੀਦਾਰਾਂ ਦਾ ਮਾਰਗ ਦਰਸ਼ਨ ਕਰਨ ਲਈ ਮਾਹਿਰ ਯੋਗਾ ਕੋਚ ਉਪਲੱਬਧ ਹਨ।

ਯੋਗਾ ਟ੍ਰੇਨਰ ਦੀਪਤੀ ਨੇ ਕਿਹਾ ਕਿ ਉਨ੍ਹਾਂ ਦੀਆਂ ਯੋਗਾ ਕਲਾਸਾਂ ਵਿੱਚ ਆਉਣ ਵਾਲੇ ਲੋਕਾਂ ਵਿੱਚ ਬੱਚੇ, ਨੌਜਵਾਨ ਅਤੇ ਬੁਜ਼ਰਗ ਸ਼ਾਮਲ ਹਨ। ਯੋਗਾ ਕਲਾਸਾਂ ਵਿੱਚ ਆਉਣ ਵਾਲੇ ਬੁਜ਼ਰਗਾਂ ਦਾ ਕਹਿਣਾ ਹੈ ਕਿ ਪਹਿਲਾਂ ਉਹ ਘਰ ਵਿੱਚ ਬੈਠੇ ਇੱਕਲਾਪਣ ਮਹਿਸੂਸ ਕਰਦੇ ਸਨ, ਹੁਣ ਨਿਰੰਤਰ ਯੋਗਾ ਅਭਿਆਸ ਨੇ ਉਨ੍ਹਾਂ ਦੇ ਜੀਵਨ ਵਿੱਚ ਬਹੁਤ ਹੀ ਤਬਦੀਲੀ ਲਿਆਂਦੀ ਹੈ। ਯੋਗਾ ਨਾਲ ਉਨ੍ਹਾਂ ਨੇ ਜੀਵਨ ਵਿੱਚ ਖੁਸ਼ਹਾਲੀ ਦੇ ਨਾਲ- ਨਾਲ ਕਈ ਪੁਰਾਣੀਆਂ ਬਿਮਾਰੀਆਂ ਤੋਂ ਛੁਟਕਾਰਾ ਵੀ ਪਾਇਆ ਹੈ।

ਉਨ੍ਹਾਂ ਕਿਹਾ ਕਿ ਯੋਗਾ ਸੈਸ਼ਨਾਂ ਦਾ ਸਮਾਂ ਸਵੇਰ ਅਤੇ ਸ਼ਾਮ ਦਾ ਹੁੰਦਾ ਹੈ, ਇਸ ਲਈ ਇਹ ਭਾਗੀਦਾਰਾਂ 'ਤੇ ਨਿਰਭਰ ਕਰਦਾ ਹੈ ਕਿ ਉਹ ਆਪਣੀ ਸਹੂਲਤ ਅਨੁਸਾਰ ਕਿਸ ਸੈਸ਼ਨ ਵਿਚ ਸ਼ਾਮਲ ਹੋਣਾ ਚਾਹੁੰਦੇ ਹਨ।

ਯੋਗ ਸਿਖਲਾਈ ਲਈ ਲੋਕ ਟੋਲ ਫ੍ਰੀ ਨੰਬਰ 7669400500 ਜਾਂ www.cmdiyogshala.punjab.gov.in 'ਤੇ ਜਾ ਲੈ ਕੇ ਜਾਣਕਾਰੀ ਲਈ ਜਾ ਸਕਦੀ ਹੈ। ਇਸ ਦੇ ਨਾਲ-ਨਾਲ ਜੇ ਕੋਈ ਗਰੁੱਪ ਮੁਫ਼ਤ ਯੋਗਾ ਟਰੇਨਰ ਦੀ ਸਹੂਲਤ ਲੈਣ ਦਾ ਇੱਛੁਕ ਹੈ ਤਾਂ ਉਪਰੋਕਤ ਫੋਨ ਨੰਬਰ ਅਤੇ ਵੈਬਸਾਈਟ 'ਤੇ ਸੰਪਰਕ ਕਰ ਕੇ ਰਜਿਸਟਰੇਸ਼ਨ ਕਰ ਸਕਦਾ ਹੈ। ਮੁਫ਼ਤ ਟਰੇਨਰ ਦੀ ਸਹੂਲਤ ਲੈਣ ਲਈ ਕਿਸੇ ਵੀ ਗਰੁੱਪ ਕੋਲ ਘੱਟੋ-ਘੱਟ 25 ਮੈਂਬਰ ਹੋਣੇ ਲਾਜ਼ਮੀ ਹਨ।

 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ