Wednesday, April 22, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਵੱਲੋਂ ਬੀਡੀਪੀਓ ਦਫ਼ਤਰ ਦਾ ਸੁਪਰਡੈਂਟ 60,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

May 06, 2025 04:45 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਸਹਿਣਸ਼ੀਲਤਾ ਨੀਤੀ ਤਹਿਤ ਵੱਡੀ ਕਾਰਵਾਈ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਅੱਜ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਅਮਲੋਹ ਵਿਖੇ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਵਿੱਚ ਸੁਪਰਡੈਂਟ ਵਜੋਂ ਤਾਇਨਾਤ ਬਲਕਾਰ ਸਿੰਘ ਨੂੰ 60,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਇੱਕ ਸਰਪੰਚ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਹੈ ਕਿ ਉਸਨੇ ਸਰਪੰਚ ਵਜੋਂ ਆਪਣੇ ਕਾਰਜਕਾਲ ਦੌਰਾਨ ਪਿੰਡ ਦੀ ਸ਼ਾਮਲਾਤ ਜ਼ਮੀਨ 'ਤੇ ਮਾਈਨਿੰਗ (ਖਣਨ ਕਾਰਵਾਈ) ਕੀਤੀ ਸੀ ਅਤੇ ਉਸਦਾ ਕੇਸ ਏਡੀਸੀ ਫਤਿਹਗੜ੍ਹ ਸਾਹਿਬ ਕੋਲ ਵਿਚਾਰ ਅਧੀਨ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਨੇ ਉਸਦਾ ਕੇਸ ਹੱਲ ਕਰਨ ਵਿੱਚ ਮਦਦ ਕਰਨ ਬਦਲੇ ਉਸ ਤੋਂ ਰਿਸ਼ਵਤ ਮੰਗੀ ਹੈ।
ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ਦੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਉੱਡਣ ਦਸਤਾ (ਫਲਾਇੰਗ ਸਕੁਐਡ) ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 60,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਫਲਾਇੰਗ ਸਕੁਐਡ-1, ਪੰਜਾਬ, ਮੋਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਟਿਵਾਣਾ ਅਤੇ ਲਾਲੜੂ ਮੰਡੀਆਂ ਦਾ ਦੌਰਾ, ਕਣਕ ਦੇ ਖਰੀਦ ਕਾਰਜਾਂ ਦਾ ਲਿਆ ਜਾਇਜ਼ਾ

ਗੈਂਗਸਟਰਾਂ 'ਤੇ ਵਾਰ ਦਾ 91ਵਾਂ ਦਿਨ: ਪੰਜਾਬ ਪੁਲਿਸ ਵੱਲੋਂ 561 ਥਾਵਾਂ 'ਤੇ ਛਾਪੇਮਾਰੀ; 281 ਗ੍ਰਿਫ਼ਤਾਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ 24ਵੀਂ ਅਤੇ 25ਵੀਂ ਬੱਸ ਨੂੰ ਕੀਤਾ ਰਵਾਨਾ

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 33,500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ -ਇੰਸਪੈਕਟਰ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਡੀ ਸੀ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸ਼ਿਕਾਇਤਾਂ ਦੀ ਨਿਪਟਾਰਾ ਸਥਿਤੀ ਦਾ ਜਾਇਜ਼ਾ