Wednesday, December 03, 2025

Chandigarh

ਕਾਂਗਰਸ ਦੀਆਂ ਦੋਗਲੀਆਂ ਤੇ ਸਵਾਰਥੀ ਨੀਤੀਆਂ ਨੇ ਪੰਜਾਬ ਨੂੰ ਭਾਰੀ ਨੁਕਸਾਨ ਪਹੁੰਚਾਇਆ, ਖਾਮਿਆਜ਼ਾ ਅੱਜ ਵੀ ਭੁਗਤ ਰਿਹੈ ਪੰਜਾਬ: ਸੌਂਦ

May 06, 2025 04:56 PM
SehajTimes

ਰਿਪੇਰੀਅਨ ਕਾਨੂੰਨ ਮੁਤਾਬਕ ਪਾਣੀਆਂ ‘ਤੇ ਪੰਜਾਬ ਦਾ ਹੱਕ

ਇਤਿਹਾਸਕ ਹਵਾਲਿਆਂ ਤੇ ਤੱਥਾਂ ਸਮੇਤ ਪੰਜਾਬ ਦੇ ਪਾਣੀਆਂ ਦੀ ਹੋਈ ਲੁੱਟ ਬਾਰੇ ਵਿਸਥਾਰ ਵਿੱਚ ਦੱਸਿਆ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵਿੱਚ ਅੱਜ ਪੰਜਾਬ ਦੇ ਪਾਣੀਆਂ ਸਬੰਧੀ ਸੂਬਾਈ ਅਧਿਕਾਰਾਂ ਦੀ ਰਾਖੀ ਲਈ ਸਰਕਾਰੀ ਮਤੇ ‘ਤੇ ਬੋਲਦਿਆਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੱਪਸ਼ਟ ਕਿਹਾ ਕਿ ਕਿਸੇ ਨੂੰ ਦੇਣ ਲਈ ਪੰਜਾਬ ਕੋਲ ਪਾਣੀ ਦੀ ਇੱਕ ਬੂੰਦ ਵੀ ਵਾਧੂ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਣ ਪੰਜਾਬ ਨੂੰ ਅੱਜ ਇਹ ਦਿਨ ਵੇਖਣਾ ਪੈ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਪਾਣੀ ਦੀ ਘਾਟ ਨਾਲ ਜੂਝ ਰਿਹਾ ਹੈ ਅਤੇ ਸੂਬੇ ਦੇ ਕਈ ਬਲਾਕ ਡਾਰਕ ਜ਼ੋਨ ਵਿੱਚ ਆ ਗਏ ਹਨ। ਉਨ੍ਹਾਂ ਇਤਿਹਾਸਕ ਹਵਾਲਿਆਂ ਤੇ ਤੱਥਾਂ ਸਮੇਤ ਪੰਜਾਬ ਦੇ ਪਾਣੀਆਂ ਦੀ ਹੋਈ ਲੁੱਟ ਬਾਰੇ ਵਿਸਥਾਰ ਵਿੱਚ ਦੱਸਿਆ। ਸੌਂਦ ਨੇ ਕਿਹਾ ਕਿ 80ਵਿਆਂ ਵਿੱਚ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਜਦੋਂ ਕਾਂਗਰਸ ਦੀਆਂ ਸਰਕਾਰਾਂ ਸਨ ਅਤੇ ਕੇਂਦਰ ਵਿੱਚ ਵੀ ਕਾਂਗਰਸ ਦੀ ਸਰਕਾਰ ਸੀ ਤਾਂ ਪੰਜਾਬ ਦੀ ਕਾਂਗਰਸ ਸਰਕਾਰ ਨੇ ਕੇਂਦਰ ਸਰਕਾਰ ਅੱਗੇ ਪਾਣੀਆਂ ਦੇ ਹੱਕਾਂ ਲਈ ਖੜ੍ਹਨ ਦੀ ਥਾਂ ਗੋਡੇ ਟੇਕ ਦਿੱਤੇ ਸਨ। ਉਨ੍ਹਾਂ ਸਾਫ ਸ਼ਬਦਾਂ ਵਿੱਚ ਪਾਣੀਆਂ ਦੀ ਲੁੱਟ ਲਈ ਅਤੀਤ ਵਿੱਚ ਕਾਂਗਰਸ ਦੀਆਂ ਨੀਤੀਆਂ ਨੂੰ ਦੋਸ਼ੀ ਕਰਾਰ ਦਿੱਤਾ।

ਉਨ੍ਹਾਂ ਕਿਹਾ ਕਿ ਪੰਜਾਬੀ ਸੂਬਾ ਬਣਾਉਣ ਵੇਲੇ ਵੀ ਕੇਂਦਰ ਦੀਆਂ ਸਰਕਾਰਾਂ ਖਾਸ ਤੌਰ ‘ਤੇ ਕਾਂਗਰਸ ਦੀ ਸਰਕਾਰ ਨੇ ਧੋਖਾ ਕੀਤਾ ਅਤੇ ਪੰਜਾਬ ਨੂੰ ਆਪਣੀ ਰਾਜਧਾਨੀ ਤੱਕ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਜਸਟਿਸ ਆਰ ਐਸ ਨਰੂਲਾ ਨੇ ਵੀ ਕਿਹਾ ਸੀ ਕਿ ਚੰਡੀਗੜ੍ਹ ਦੀ ਮੰਗ ਸਮੇਤ ਪੰਜਾਬੀਆਂ ਦੀਆਂ ਸਾਰੀਆਂ ਮੰਗਾਂ ਜਾਇਜ਼ ਹਨ। ਉਨ੍ਹਾਂ ਕਿਹਾ ਕਿ ਬਹੁਤ ਵਾਰ ਕਾਂਗਰਸ ਦਾ ਦੋਹਰਾ ਚਿਹਰਾ ਬੇਨਕਾਬ ਹੋਇਆ ਹੈ ਅਤੇ ਕਾਂਗਰਸੀ ਆਗੂਆਂ ਦੀ ਕਹਿਣੀ ਅਤੇ ਕਰਨੀ ਵਿੱਚ ਜ਼ਮੀਨ ਅਸਮਾਨ ਦਾ ਫਰਕ ਹੈ। ਸੌਂਦ ਨੇ ਕਿਹਾ ਕਿ ਪਾਣੀਆਂ ਦੇ ਰਾਖੇ ਕਹਾਉਣ ਵਾਲਿਆਂ ਨੇ ਕਦੇ ਵੀ ਪੰਜਾਬ ਦੇ ਹੱਕਾਂ ਦੀ ਰਾਖੀ ਨਹੀਂ ਕੀਤੀ।

ਤੱਥਾਂ ਸਮੇਤ ਜਾਣਕਾਰੀ ਦਿੰਦਿਆਂ ਸੌਂਦ ਨੇ ਕਿਹਾ ਕਿ 100 ਫੀਸਦੀ ਪਾਣੀ ਵਿੱਚੋਂ ਪੰਜਾਬ ਸਿਰਫ 24.58 ਫੀਸਦੀ ਪਾਣੀ ਦੀ ਵਰਤੋਂ ਕਰ ਰਿਹਾ ਹੈ ਜਦਕਿ ਰਾਜਸਥਾਨ 50.09 ਫੀਸਦੀ, ਹਰਿਆਣਾ 20.38 ਫੀਸਦੀ, ਜੰਮੂ-ਕਸ਼ਮੀਰ 3.80 ਫੀਸਦੀ ਅਤੇ ਦਿੱਲੀ 1.15 ਫੀਸਦੀ ਪਾਣੀ ਦੀ ਵਰਤੋਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੂਰਾ ਪਾਣੀ ਵੀ ਪੰਜਾਬ ਵਰਤੇ ਤਾਂ ਵੀ ਸੂਬੇ ਕੋਲ ਪਾਣੀ ਦੀ ਘਾਟ ਹੈ। ਉਨ੍ਹਾਂ ਕਿਹਾ ਕਿ ਰਾਈਪ੍ਰੇਰੀਅਨ ਕਾਨੂੰਨ ਮੁਤਾਬਕ ਪਾਣੀਆਂ ‘ਤੇ ਪੰਜਾਬ ਦਾ ਹੱਕ ਬਣਦਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ 1 ਕਿਊਸਿਕ ਪਾਣੀ ਦਾ ਮੁੱਲ 1.25 ਕਰੋੜ ਰੁਪਏ ਬਣਦਾ ਹੈ। ਇਸ ਹਿਸਾਬ ਨਾਲ ਜੇਕਰ ਪਾਣੀਆਂ ਦਾ ਮੁੱਲ ਮਿਲ ਜਾਵੇ ਤਾਂ ਪੰਜਾਬ ਦੁਨੀਆਂ ਦਾ ਸਭ ਤੋਂ ਅਮੀਰ ਸੂਬਾ ਹੋਵੇਗਾ। ਉਨ੍ਹਾਂ ਸਵਾਲ ਕੀਤਾ ਕਿ ਸੋਨੇ, ਕੋਲੇ ਤੇ ਤੇਲ ਸਮੇਤ ਜਦੋਂ ਬਾਕੀ ਜ਼ਮੀਨੀ ਖਣਿਜ਼ ਮੁਫਤ ਵਿੱਚ ਨਹੀਂ ਮਿਲਦੇ ਤਾਂ ਪਾਣੀ ਕਿਉਂ ਮੁਫਤ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਜਦੋਂ ਹਰਿਆਣੇ ਨੂੰ ਵੱਖਰਾ ਸੂਬਾ ਬਣਾਇਆ ਗਿਆ ਤਾਂ ਸਾਜਿਸ਼ ਤਹਿਤ ਪਾਣੀਆਂ ਦੀ ਵੰਡ ਬਾਰੇ ਪੰਜਾਬ ਨਾਲ ਧੋਖਾ ਕੀਤਾ ਗਿਆ। 75 ਸਾਲ ਬਾਕੀ ਪਾਰਟੀਆਂ ਨੇ ਪੰਜਾਬ ‘ਤੇ ਰਾਜ ਤਾਂ ਕੀਤਾ ਪਰ ਪਾਣੀਆਂ ਦੀ ਰਾਖੀ ਲਈ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸ਼ਾਹ ਕਮਿਸ਼ਨ ਦੀ ਰਿਪੋਰਟ ਵਿੱਚ ਵੀ ਕਿਹਾ ਗਿਆ ਸੀ ਕਿ ਭਾਖੜਾ ਡੈਮ, ਨੰਗਲ ਡੈਮ, ਡੈਮਾਂ ਦੇ ਪਾਵਰ ਹਾਊਸ ਤੇ ਨਹਿਰਾਂ ‘ਤੇ ਪੰਜਾਬ ਦਾ ਹੱਕ ਬਣਦਾ ਹੈ।

ਉਨ੍ਹਾਂ ਕਿਹਾ ਕਿ ਦੇਸ਼ ਦਾ ਢਿੱਡ ਭਰਨ ਲਈ ਪੰਜਾਬ ਨੇ ਜ਼ਮੀਨੀ ਪਾਣੀ ਵੀ ਡੂੰਘੇ ਕਰ ਲਏ ਪਰ ਜਿਸ ਤਰ੍ਹਾਂ ਅੱਜ ਪੰਜਾਬ ਦੇ ਪਾਣੀ ਲੁੱਟੇ ਜਾ ਰਹੇ ਹਨ, ਉਸ ਹਿਸਾਬ ਨਾਲ ਸੂਬੇ ਦੇ ਹਾਲਾਤ ਹੋਰ ਚਿੰਤਾਜਨਕ ਹੋਣ ਵਿੱਚ ਦੇਰ ਨਹੀਂ ਲੱਗੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ।

Have something to say? Post your comment

 

More in Chandigarh

'ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025' ਨੂੰ ਵਿੱਤ ਵਿਭਾਗ ਵੱਲੋਂ ਮਨਜ਼ੂਰੀ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਸਿਹਤ ਮੰਤਰੀ ਨੇ ਕੰਨਿਆ ਭਰੂਣ ਹੱਤਿਆ ਵਿਰੁੱਧ ਸਾਂਝੇ ਸੰਘਰਸ਼ ਦਾ ਦਿੱਤਾ ਸੱਦਾ, ਲਿੰਗ ਅਨੁਪਾਤ ਵਿੱਚ ਸੁਧਾਰ ਲਈ ਅਗਲੇ ਸਾਲ ਤੱਕ ਰਾਸ਼ਟਰੀ ਔਸਤ ਨੂੰ ਪਾਰ ਕਰਨ ਦਾ ਟੀਚਾ ਰੱਖਿਆ

'ਯੁੱਧ ਨਸ਼ਿਆਂ ਵਿਰੁੱਧ': 276ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.7 ਕਿਲੋਗ੍ਰਾਮ ਹੈਰੋਇਨ ਅਤੇ 1.20 ਲੱਖ ਰੁਪਏ ਦੀ ਡਰੱਗ ਮਨੀ ਸਮੇਤ 83 ਨਸ਼ਾ ਤਸਕਰ ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਦੀ ਮਹੱਤਤਾ ‘ਤੇ ਜ਼ੋਰ

ਐਸ ਏ ਐਸ ਨਗਰ ਪੁਲਿਸ ਵੱਲੋਂ ਡੇਰਾਬੱਸੀ ਵਿਖੇ ਕਾਸੋ ਓਪਰੇਸ਼ਨ; ਇੱਕ ਵਿਅਕਤੀ ਗੈਰ-ਕਾਨੂੰਨੀ ਪਿਸਤੌਲ ਸਮੇਤ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ ਨੌਂ ਮਹੀਨੇ : 38 ਹਜ਼ਾਰ ਤੋਂ ਵੱਧ ਨਸ਼ਾ ਤਸਕਰ 1714 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਨਿਵੇਸ਼ਕ ਆਊਟਰੀਚ ਮਿਸ਼ਨ ਅਤੇ ਗਲੋਬਲ ਰੋਡ ਸ਼ੋਅ ਲਈ ਪੰਜਾਬ ਸਰਕਾਰ ਦਾ ਵਫ਼ਦ ਜਾਪਾਨ ਅਤੇ ਦੱਖਣੀ ਕੋਰੀਆ ਦਾ ਕਰੇਗਾ ਦੌਰਾ

ਰੋਡਵੇਜ਼ ਕਾਮਿਆਂ ਦੀ ਹੜਤਾਲ ਖਤਮ; ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਦੌਰਾਨ ਬਣੀ ਸਹਿਮਤੀ

ਐਸਈਸੀ ਨੇ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਖੇਤਰ ਦੀਆਂ ਸੀਮਾਵਾਂ ਵਿੱਚ ਮਹੱਤਵਪੂਰਨ ਤਬਦੀਲੀ ਕਾਰਨ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਦੇ ਮੈਂਬਰਾਂ ਦੀਆਂ ਚੋਣਾਂ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ