Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਲਾਅ ਆਫ਼ਿਸਰਜ਼ (ਐਂਗੇਜ਼ਮੈਂਟ) ਸੋਧ ਐਕਟ, 2025 ਸਰਬਸੰਮਤੀ ਨਾਲ ਪਾਸ

May 06, 2025 05:03 PM
SehajTimes

ਪਿਛਲੀ ਕਾਂਗਰਸ ਸਰਕਾਰ ਆਪਣੀ ਕੈਬਨਿਟ ਵਿੱਚ ਅਨੁਸੂਚਿਤ ਜਾਤੀ ਦੇ 2 ਕੈਬਨਿਟ ਮੰਤਰੀ ਹੋਣ ਦੇ ਬਾਵਜੂਦ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਕਰਨ ਵਿੱਚ ਨਾਕਾਮ ਰਹੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ : ਸਮਾਜਿਕ ਨਿਆਂ ਅਤੇ ਸਮਾਵੇਸ਼ ਨੂੰ ਉਤਸ਼ਾਹਿਤ ਕਰਨ ਵੱਲ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਵਿਧਾਨ ਸਭਾ ਨੇ ਅੱਜ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੁਆਰਾ ਪੇਸ਼ ਕੀਤੇ ਗਏ ਪੰਜਾਬ ਲਾਅ ਆਫ਼ਿਸਰਜ਼ (ਐਂਗੇਜ਼ਮੈਂਟ) ਸੋਧ ਐਕਟ, 2025 ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਇਹ ਇਤਿਹਾਸਕ ਸੋਧ ਪੰਜਾਬ ਸਰਕਾਰ ਨੂੰ ਐਡਵੋਕੇਟ ਜਨਰਲ ਪੰਜਾਬ ਦੇ ਦਫ਼ਤਰ ਵਿੱਚ ਕਾਨੂੰਨ ਅਧਿਕਾਰੀਆਂ ਵਜੋਂ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਦੀ ਨਿਯੁਕਤੀ ਲਈ ਘੱਟੋ-ਘੱਟ ਸਾਲਾਨਾ ਪੇਸ਼ੇਵਰ ਆਮਦਨ ਦੇ ਮਾਪਦੰਡਾਂ ਵਿੱਚ ਢਿੱਲ ਦੇਣ ਦੀ ਆਗਿਆ ਦੇਵੇਗੀ।

ਪੰਜਾਬ ਦੇ ਪਾਣੀਆਂ ਦੀ ਰਾਖੀ 'ਤੇ ਕੇਂਦ੍ਰਿਤ ਵਿਸ਼ੇਸ਼ ਸੈਸ਼ਨ ਦੌਰਾਨ ਬਿੱਲ ਪੇਸ਼ ਕਰਦਿਆਂ ਵਿੱਤ ਮੰਤਰੀ ਸ. ਚੀਮਾ ਨੇ ਕਿਹਾ ਕਿ ਇਹ ਸੋਧ ਐਡਵੋਕੇਟ ਜਨਰਲ ਪੰਜਾਬ ਦੇ ਦਫ਼ਤਰ ਵਿੱਚ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਨੂੰ ਢੁਕਵੀਂ ਪ੍ਰਤੀਨਿਧਤਾ ਪ੍ਰਦਾਨ ਕਰੇਗੀ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਆਮ ਆਦਮੀ ਪਾਰਟੀ ਨੇ ਗਰੀਬ ਅਤੇ ਪਛੜੇ ਪਰਿਵਾਰਾਂ ਨਾਲ ਸਬੰਧਤ ਵਕੀਲਾਂ ਨੂੰ ਨਿਯੁਕਤ ਕਰਨ ਦਾ ਵਾਅਦਾ ਕੀਤਾ ਸੀ ਅਤੇ ਇਹ ਸੋਧ ਉਸ ਵਚਨਬੱਧਤਾ ਤਹਿਤ ਹੈ।

ਵਿੱਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਐਡਵੋਕੇਟ ਜਨਰਲ ਦਫ਼ਤਰ ਵਿੱਚ 58 ਅਸਾਮੀਆਂ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਲਈ ਰਾਖਵੀਆਂ ਕੀਤੀਆਂ ਸਨ। ਹਾਲਾਂਕਿ ਸਾਲ 2017 ਦੇ ਕਾਨੂੰਨ ਤਹਿਤ ਨਿਰਧਾਰਤ ਆਮਦਨ ਸੀਮਾ ਜਿਆਦਾ ਹੋਣ ਕਾਰਨ ਤਕਰੀਬਨ ਸਾਰੀਆਂ ਸੀਟਾਂ ਖਾਲੀ ਰਹਿ ਜਾਂਦੀਆਂ ਸਨ। ਇਸ ਸੋਧ ਦਾ ਉਦੇਸ਼ ਆਮਦਨ ਸੀਮਾ ਨੂੰ ਘਟਾਉਣਾ ਹੈ, ਜਿਸ ਨਾਲ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਲਈ ਐਡਵੋਕੇਟ ਜਨਰਲ ਦਫ਼ਤਰ ਦਾ ਹਿੱਸਾ ਬਣਨ ਦੀ ਪ੍ਰਕਿਰਿਆ ਸੁਖਾਲੀ ਹੋ ਜਾਵੇ।

ਵਿੱਤ ਮੰਤਰੀ ਚੀਮਾ ਨੇ ਇਸ ਮੁੱਦੇ 'ਤੇ ਕਾਂਗਰਸ ਪਾਰਟੀ ਦੇ ਸਟੈਂਡ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਨੁਸੂਚਿਤ ਜਾਤੀਆਂ ਦੇ ਦੋ ਕੈਬਨਿਟ ਮੰਤਰੀ ਹੋਣ ਦੇ ਬਾਵਜੂਦ, ਉਹ ਇਨ੍ਹਾਂ ਭਾਈਚਾਰਿਆਂ ਦੇ ਅਧਿਕਾਰਾਂ ਦੀ ਰਾਖੀ ਵਿੱਚ ਅਸਫ਼ਲ ਰਹੀ। ਉਨ੍ਹਾਂ ਨੇ ਸਾਲ 2017 ਦੇ ਐਕਟ ਵਿੱਚ ਰਾਖਵੇਂਕਰਨ ਦੀ ਵਕਾਲਤ ਕਰਨ ਦੇ ਆਪਣੇ ਯਤਨਾਂ ਨੂੰ ਵੀ ਯਾਦ ਕਰਵਾਇਆ, ਜਿਨ੍ਹਾਂ ਨੂੰ ਬਦਕਿਸਮਤੀ ਨਾਲ ਪਿਛਲੀ ਕਾਂਗਰਸ ਸਰਕਾਰ ਨੇ ਸਵੀਕਾਰ ਨਹੀਂ ਕੀਤਾ।

ਕੈਬਨਿਟ ਮੰਤਰੀ ਮੋਹਿੰਦਰ ਭਗਤ ਅਤੇ ਵਿਧਾਇਕਾਂ ਸਮੇਤ ਡਾ. ਸੁਖਵਿੰਦਰ ਕੁਮਾਰ ਸੁੱਖੀ, ਬੁੱਧ ਰਾਮ ਸਿੰਘ, ਨਛੱਤਰ ਪਾਲ, ਰਜਨੀਸ਼ ਕੁਮਾਰ ਦਹੀਆ ਅਤੇ ਵਿਕਰਮਜੀਤ ਸਿੰਘ ਚੌਧਰੀ ਨੇ ਇਸ ਅਤਿ-ਲੋੜੀਂਦੀ ਸੋਧ ਨੂੰ ਲਿਆਉਣ ਲਈ ਵਿੱਤ ਮੰਤਰੀ ਅਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ