Friday, October 03, 2025

National

ਸੀਐਸਆਈਆਰ-ਸੀਐਲਆਰਆਈ ਵੱਲੋਂ 78ਵੇਂ ਸਥਾਪਨਾ ਦਿਹਾੜੇ ਮੌਕੇ ਸਮਾਗਮ ਦਾ ਆਯੋਜਨ

May 06, 2025 06:39 PM
SehajTimes

ਸੀਐਸਆਈਆਰ : ਸੈਂਟਰਲ ਲੈਦਰ ਰਿਸਰਚ ਇੰਸਟੀਚਿਊਟ (ਸੀਐਲਆਰਆਈ) ਰੀਜਨਲ ਸੈਂਟਰ, ਜਲੰਧਰ ਵੱਲੋਂ ਆਪਣਾ 78ਵਾਂ ਸਥਾਪਨਾ ਦਿਹਾੜਾ ਮਨਾਇਆ ਗਿਆ। ਸਕੂਲ ਆਫ਼ ਐਮੀਨੈਂਸ ਭਾਰਗੋ ਕੈਂਪ ਜਲੰਧਰ ਦੇ ਵਿਦਿਆਰਥੀਆਂ, ਫੈਕਲਟੀ ਮੈਂਬਰਾਂ, ਚਮੜਾ ਉਦਯੋਗ ਦੇ ਟੈਨਰਾਂ ਅਤੇ ਤਕਨੀਕੀ ਸਟਾਫ਼ ਨੇ ਇਸ ਸਮਾਗਮ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ। ਮੁੱਖ ਮਹਿਮਾਨ, ਪੰਜਾਬ ਲੈਦਰ ਫੈਡਰੇਸ਼ਨ (ਪੀ.ਐਲ.ਐਫ.) ਦੇ ਪ੍ਰਧਾਨ ਅਮਨਦੀਪ ਸਿੰਘ ਸੰਧੂ ਨੇ ਚਮੜਾ ਉਦਯੋਗ ਅਤੇ ਸਾਡੇ ਦੇਸ਼ ਦੀ ਆਰਥਿਕਤਾ ਵਿੱਚ ਇਸ ਦੇ ਯੋਗਦਾਨ 'ਤੇ ਚਾਨਣਾ ਪਾਉਂਦਿਆਂ ਪ੍ਰਧਾਨਗੀ ਭਾਸ਼ਣ ਦਿੱਤਾ। ਡਾ. ਐਸ.ਵੀ. ਸ਼੍ਰੀਨਿਵਾਸਨ, ਸਾਇੰਟਿਸਟ ਇੰਚਾਰਜ (SIC) ਨੇ CSIR-CLRI ਦੇ ਆਦੇਸ਼ ਦੀ ਸੰਖੇਪ ਜਾਣਕਾਰੀ ਦਿੱਤੀ ਅਤੇ CSIR ਵਿੱਚ ਖੋਜ ਖੇਤਰਾਂ ਨੂੰ ਲੈ ਕੇ ਵਿਦਿਆਰਥੀਆਂ ਲਈ ਸੰਭਾਵੀ ਮੌਕਿਆਂ ਬਾਰੇ ਚਾਨਣਾ ਪਾਇਆ। ਉੱਥੇ ਹੀ ਡਾ. ਪੀ. ਸੁਧਾਕਰ, ਪ੍ਰਿੰਸੀਪਲ ਸਾਇੰਟਿਸਟ ਨੇ ਚਮੜੇ ਅਤੇ ਚਮੜੇ ਦੇ ਉਤਪਾਦਾਂ ਦੀ ਜਾਂਚ ਲਈ ਲੋੜੀਂਦੇ ਮਿਆਰੀ ਪ੍ਰੋਟੋਕੋਲ ਬਾਰੇ ਵਿਸਥਾਰਤ ਜਾਣਕਾਰੀ ਦਿੱਤੀ ਗਈ। ਡਾ. ਮੋਲੀਆਰਾਸੀ ਵੀ, ਵਿਗਿਆਨੀ ਅਤੇ ਸ਼੍ਰੀ ਅਰੂਲਮਨੀ, ਸੀਨੀਅਰ ਤਕਨੀਕੀ ਅਧਿਕਾਰੀ, ਨੇ "ਚਮੜਾ ਅਤੇ ਇਸਦਾ ਰਹਿੰਦ-ਖੂੰਹਦ ਪ੍ਰਬੰਧਨ, ਅਤੇ ਟਿਕਾਊ ਵਿਕਾਸ ਟੀਚਿਆਂ (SDGs)” ਦੇ ਵਿਸ਼ੇ 'ਤੇ ਲੋਕਾਂ ਨੂੰ ਜਾਗਰੂਕ ਕੀਤਾ। ਹੋਰ ਤਕਨੀਕੀ ਸਹਿਯੋਗੀਆਂ ਰਜਨੀਸ਼ ਕੁਮਾਰ, ਕੁਮਾਰੀ ਆਸ਼ਿਮਾ ਪਾਲ ਅਤੇ ਸ਼੍ਰੀ ਅਜੀਤ ਕੁਮਾਰ ਵੱਲੋਂ ਚਮੜੇ ਦੀ ਭੌਤਿਕ ਅਤੇ ਰਸਾਇਣਕ ਜਾਂਚ ਦੇ ਵਿਸ਼ੇ ਨੂੰ ਕੇਂਦਰ ਵਿੱਚ ਰੱਖਦਿਆਂ 

ਵਿਚਾਰ ਸਾਂਝੇ ਕੀਤੇ ਗਏ। ਇਸ ਤੋਂ ਇਲਾਵਾ ਚਮੜੇ ਦੇ ਵੱਖੋ-ਵੱਖ ਉਤਪਾਦਾਂ ਦਾ ਪ੍ਰਦਰਸ਼ਨ ਵੀ ਕੀਤਾ ਗਿਆ। ਇਹ ਪ੍ਰੋਗਰਾਮ ਬੂਟੇ ਲਾਉਣ ਦੇ ਨਾਲ ਸਫਲਤਾਪੂਰਵਕ ਸਮਾਪਤ ਹੋਇਆ ਅਤੇ ਵਿਦਿਆਰਥੀਆਂ ਸਣੇ ਹੋਰਨਾ ਪ੍ਰਤੀਭਾਗੀਆਂ ਵੱਲੋਂ ਹਾਂ ਪੱਖੀ ਫੀਡਬੈਕ ਵੀ ਦਿੱਤੀ ਗਈ। 

Have something to say? Post your comment

 

More in National

ਫਾਸਟ ਟ੍ਰੇਨ ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ ਹੋਵੇਗੀ: ਮੀਤ ਹੇਅਰ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਲਈ ਮੀਟਿੰਗ ਆਯੋਜਿਤ : ਹਰਮੀਤ ਸਿੰਘ ਕਾਲਕਾ"

ਬਰਨਾਲਾ ਦਾ ਕਚਹਿਰੀ ਚੌਕ ਪੁਲ 15 ਦਿਨਾਂ ਲਈ ਵੱਡੇ ਵਾਹਨਾਂ ਦੀ ਆਵਾਜਾਈ ਲਈ ਕੀਤਾ ਬੰਦ

ਖਤਰੇ ਦੇ ਨਿਸ਼ਾਨ ਤੋਂ 16 ਫੁੱਟ ਉਤੇ ਪਹੁੰਚਿਆ ਪੌਂਗ ਡੈਮ ‘ਚ ਪਾਣੀ ਦਾ ਲੈਵਲ

ਮਹਾਰਾਸ਼ਟਰ ਸਰਕਾਰ ਦੀ ਸਿੱਖਾਂ ਪ੍ਰਤੀ ਦੋ ਹੋਰ ਅਹਿਮ ਪ੍ਰਾਪਤੀਆਂ

ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਸੰਭਾਵਨਾ ਲੱਭਾਂਗੇ : ਮੁੱਖ ਮੰਤਰੀ ਭਗਵੰਤ ਮਾਨ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪਤੰਜਲੀ ਯੋਗਪੀਠ‌ ਅਤੇ ਪਤੰਜਲੀ ਅਯੁਰਵੇਦ ਨਾਲ ਮਿਲ ਕੇ ਸਮੁੱਚੀ ਮਾਨਵਤਾ ਦੀ ਭਲਾਈ ਲਈ ਕੰਮ ਕਰੇਗੀ : ਹਰਮੀਤ ਸਿੰਘ ਕਾਲਕਾ

ਸਿਹਤ, ਸਿੱਖਿਆ, ਬਿਜਲੀ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਪੰਜਾਬ ਸਰਕਾਰ ਨੇ ਇਤਿਹਾਸਕ ਪਹਿਲਕਦਮੀਆਂ ਕੀਤੀਆਂ : ਮੁੱਖ ਮੰਤਰੀ

ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ : ਗੁਰਬਾਣੀ ਨਾਲ ਜੁੜਨ ਲਈ ਸਰਦਾਰ ਹਰਮੀਤ ਸਿੰਘ ਕਾਲਕਾ ਦੀ ਅਪੀਲ

ਮੁੰਬਈ ਪੁਲੀਸ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਏ ਆਈ ਦੁਆਰਾ ਅਪਮਾਨ ’ਤੇ ਐਫ ਆਈ ਆਰ ਦਰਜ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦਾ ਭਰੋਸਾ