Wednesday, April 22, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 10,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

May 06, 2025 06:45 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਚਲਾਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਮੋਗਾ ਜ਼ਿਲ੍ਹੇ ਦੇ ਥਾਣਾ ਸਮਾਲਪੁਰ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਹਰਬਿੰਦਰ ਸਿੰਘ (ਨੰਬਰ 115/ਮੋਗਾ) ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਉਕਤ ਮੁਲਜ਼ਮ ਨੂੰ ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਕਸਬੇ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਥਾਣੇ ਵਿੱਚ ਉਸਨੇ ਆਪਣੇ ਅਗਵਾ ਹੋਣ ਸਬੰਧੀ ਐਫ.ਆਈ.ਆਰ. ਦਰਜ ਕਰਵਾਈ ਹੈ ਅਤੇ ਉਕਤ ਏਐਸਆਈ ਇਸ ਕੇਸ ਦਾ ਜਾਂਚ ਅਧਿਕਾਰੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਮੁਲਜ਼ਮਾਂ ਵਿਰੁੱਧ ਕਾਰਵਾਈ ਕਰਨ ਲਈ ਉਸ ਤੋਂ ਰਿਸ਼ਵਤ ਮੰਗੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਮੁਲਜ਼ਮ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਉਸਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਟਿਵਾਣਾ ਅਤੇ ਲਾਲੜੂ ਮੰਡੀਆਂ ਦਾ ਦੌਰਾ, ਕਣਕ ਦੇ ਖਰੀਦ ਕਾਰਜਾਂ ਦਾ ਲਿਆ ਜਾਇਜ਼ਾ

ਗੈਂਗਸਟਰਾਂ 'ਤੇ ਵਾਰ ਦਾ 91ਵਾਂ ਦਿਨ: ਪੰਜਾਬ ਪੁਲਿਸ ਵੱਲੋਂ 561 ਥਾਵਾਂ 'ਤੇ ਛਾਪੇਮਾਰੀ; 281 ਗ੍ਰਿਫ਼ਤਾਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ 24ਵੀਂ ਅਤੇ 25ਵੀਂ ਬੱਸ ਨੂੰ ਕੀਤਾ ਰਵਾਨਾ

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 33,500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ -ਇੰਸਪੈਕਟਰ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਡੀ ਸੀ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸ਼ਿਕਾਇਤਾਂ ਦੀ ਨਿਪਟਾਰਾ ਸਥਿਤੀ ਦਾ ਜਾਇਜ਼ਾ