Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲਿਆ, ਐਸ.ਬੀ.ਐਸ. ਨਗਰ ਤੋਂ ਪਾਕਿ ਆਈ.ਐਸ.ਆਈ. ਨਾਲ ਸਬੰਧਤ ਅੱਤਵਾਦੀ ਹਾਰਡਵੇਅਰ ਬਰਾਮਦ

May 06, 2025 07:23 PM
SehajTimes

ਪਾਕਿਸਤਾਨ ਦੇ ਆਈਐਸਆਈ ਅਤੇ ਸਹਿਯੋਗੀ ਅੱਤਵਾਦੀ ਸੰਗਠਨਾਂ ਵੱਲੋਂ ਪੰਜਾਬ ਵਿੱਚ ਸਲੀਪਰ ਸੈੱਲਾਂ ਨੂੰ ਮੁੜ ਸਰਗਰਮ ਕਰਨ ਲਈ ਕੀਤੇ ਜਾ ਰਹੇ ਹਨ ਯਤਨ: ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਪਾਕਿਸਤਾਨ ਦੇ ਆਈਐਸਆਈ—ਸਮਰਥਿਤ ਅੱਤਵਾਦੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦੇ ਹੋਏ, ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਅਤੇ ਕੇਂਦਰੀ ਏਜੰਸੀ ਨੇ ਖੁਫੀਆ ਆਪ੍ਰੇਸ਼ਨ ਤਹਿਤ ਐਸਬੀਐਸ ਨਗਰ ਦੇ ਟਿੱਬਾ ਨੰਗਲ—ਕੁਲਾਰ ਰੋਡ ਨੇੜਲੇ ਸੁੰਨੇ ਜੰਗਲੀ ਖੇਤਰ ਵਿੱਚ ਅੱਤਵਾਦੀ ਹਾਰਡਵੇਅਰ ਦਾ ਇੱਕ ਵੱਡਾ ਜ਼ਖੀਰਾ ਬਰਾਮਦ ਕੀਤਾ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦਿੱਤੀ।

ਬਰਾਮਦ ਕੀਤੇ ਗਏ ਅੱਤਵਾਦੀ ਹਾਰਡਵੇਅਰ ਵਿੱਚ ਦੋ ਰਾਕੇਟ ਪਰੋਪੈਲਡ ਗਰਨੇਡ (ਆਰਪੀਜੀ), ਦੋ ਇੰਪਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ), ਪੰਜ ਪੀ—86 ਹੈਂਡ ਗਰਨੇਡ ਅਤੇ ਸਹਾਇਕ ਉਪਕਰਣਾਂ ਸਮੇਤ ਇੱਕ ਵਾਇਰਲੈੱਸ ਸੈੱਟ ਸ਼ਾਮਲ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੀ ਗਈ ਖੇਪ ਨੂੰ , ਕਾਰਕੁੰਨਾਂ ਨੇ ਜਾਣਬੁੱਝ ਕੇ ਸੂਬੇ ਵਿੱਚ ਜਨਤਕ ਵਿਵਸਥਾ ਵਿੱਚ ਦਹਿਸ਼ਤ ਫੈਲਾਉਣ ਲਈ ਛੁਪਾਇਆ ਸੀ। ਉਹਨਾਂ ਕਿਹਾ ਕਿ ਜਾਂਚ ਵਿੱਚ, ਪਾਕਿਸਤਾਨ ਦੀ ਆਈ.ਐਸ.ਆਈ. ਅਤੇ ਸਹਿਯੋਗੀ ਅੱਤਵਾਦੀ ਸੰਗਠਨਾਂ ਵੱਲੋਂ ਸੂਬੇ ਵਿੱਚ ਸਲੀਪਰ ਸੈੱਲਾਂ ਨੂੰ ਮੁੜ ਸਰਗਰਮ ਕਰਨ ਦੇ ਸੰਭਾਵੀ ਯਤਨਾਂ ਦਾ ਵੀ ਸੰਕੇਤ ਮਿਲਿਆ ਹੈ।

ਡੀਜੀਪੀ ਨੇ ਕਿਹਾ ਕਿ ਇਹ ਬਰਾਮਦਗੀਆਂ ਪਾਕਿਸਤਾਨ ਦੀ ਆਈਐਸਆਈ ਵੱਲੋਂ ਸਪਾਂਸਰ ਕੀਤੇ ਅੱਤਵਾਦੀ ਮਾਡਿਊਲਾਂ ਵਿਰੁੱਧ ਪੰਜਾਬ ਪੁਲਿਸ ਦੀ ਨਿਰੰਤਰ ਕਾਰਵਾਈ ਦਾ ਹਿੱਸਾ ਹਨ। ਉਹਨਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਇਹਨਾਂ ਖਤਰਿਆਂ ਨੂੰ ਬੇਅਸਰ ਕਰਨ ਅਤੇ ਸੂਬੇ ਦੀ ਸ਼ਾਂਤੀ ਅਤੇ ਸੁਰੱਖਿਆ ਦੀ ਰਾਖੀ ਲਈ ਦ੍ਰਿੜਤਾ ਨਾਲ ਵਚਨਬੱਧ ਹੈ।

ਇਹ ਆਪ੍ਰੇਸ਼ਨ ਐਸਐਸਓਸੀ, ਅੰਮ੍ਰਿਤਸਰ ਵੱਲੋਂ ਅਜਨਾਲਾ ਸੈਕਟਰ ਵਿੱਚ ਭਾਰਤ—ਪਾਕਿਸਤਾਨ ਸਰਹੱਦ ਦੇ ਨੇੜੇ ਇੱਕ ਖੇਤਰ ਤੋਂ ਆਈਈਡੀ, ਹੈਂਡ ਗਰਨੇਡ, ਆਧੁਨਿਕ ਹਥਿਆਰ ਅਤੇ ਗੋਲੀ ਸਿੱਕੇ ਦੀ ਖੇਪ ਬਰਾਮਦ ਕਰਨ ਤੋਂ ਕੁਝ ਦਿਨ ਬਾਅਦ ਸਾਹਮਣੇ ਆਇਆ ਹੈ। ਇਸੇ ਤਰ੍ਹਾਂ, ਤਿੰਨ ਹਫ਼ਤੇ ਪਹਿਲਾਂ, ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਵੀ ਇੱਕ ਆਰਪੀਜੀ, ਦੋ ਆਈਈਡੀ, 2 ਕਿਲੋ ਆਰਡੀਐਕਸ, ਇੱਕ ਰਿਮੋਟ ਕੰਟਰੋਲ, ਡੈਟੋਨੇਟਰਾਂ ਵਾਲੇ ਦੋ ਹੈਂਡ ਗਰਨੇਡ, ਤਿੰਨ ਪਿਸਤੌਲਾਂ ਦੇ ਨਾਲ ਛੇ ਮੈਗਜ਼ੀਨਾਂ ਅਤੇ 34 ਕਾਰਤੂਸ ਸਮੇਤ ਚਾਰ ਵਿਅਕਤੀਆਂ ਨੂੰ ਗਿਰਫ਼ਤਾਰ ਕਰਕੇ ਇੱਕ ਹੋਰ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਸੀ।

ਹੋਰ ਵੇਰਵੇ ਸਾਂਝੇ ਕਰਦੇ ਹੋਏ, ਏ.ਆਈ.ਜੀ., ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਕਿਹਾ ਕਿ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਪੁਲਿਸ ਥਾਣਾ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ। ੳਹੁਨਾਂ ਕਿਹਾ ਕਿ ਬਰਾਮਦ ਕੀਤੀ ਗਈ ਵਿਸਫੋਟਕ ਸਮੱਗਰੀ ਨੂੰ ਛੁਪਾਉਣ ਲਈ ਜਿੰਮੇਵਾਰ ਲੋਕਾਂ ਦੀ ਪਛਾਣ ਕਰਨ ਅਤੇ ਉਹਨਾਂ ਨੂੰ ਕਾਬੂ ਕਰਨ ਲਈ ਜਾਂਚ ਜਾਰੀ ਹੈ।

ਇਸ ਸਬੰਧ ਵਿੱਚ ,ਅੰਮ੍ਰਿਤਸਰ ਦੇ ਪੁਲਿਸ ਥਾਣਾ ਐਸਐਸਓਸੀ ਵਿਖੇ ਅਸਲਾ ਐਕਟ ਦੀ ਧਾਰਾ 25, ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਅਤੇ ਬੀਐਨਐਸ ਦੀ ਧਾਰਾ 111 ਅਤੇ 61(2) ਤਹਿਤ ਐਫਆਈਆਰ ਨੰਬਰ 28 ਮਿਤੀ 05.05.2025 ਨੂੰ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

 

More in Chandigarh

ਜ਼ੀਰਕਪੁਰ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼; ਵਾਰਡ ਨੰਬਰ 13 ਢਕੋਲੀ ਵਿੱਚ 2.13 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਦੇ ਨਤੀਜੇ ਐਲਾਨੇ: ਜੈਤੋ ਦੀ ਵਿਦਿਆਰਥਣ ਤਮੰਨਾ 100 ਫੀਸਦੀ ਅੰਕਾਂ ਨਾਲ ਪੰਜਾਬ ਵਿੱਚੋਂ ਅੱਵਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਗਰ ਕੌਂਸਲ ਲਾਲੜੂ ਅਧੀਨ ਕੱਚੇ ਮਕਾਨ ਪੱਕੇ ਕਰਨ ਲਈ 57 ਲਾਭਪਾਤਰੀਆਂ ਨੂੰ ਮਨਜੂਰੀ ਪੱਤਰਾਂ ਦੀ ਵੰਡ

ਵਿਧਾਇਕ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਹਲਕਾ ਖਰੜ ਦੇ ਕੋਆਰਡੀਨੇਟਰਾਂ ਅਤੇ ਬਲਾਕ ਪ੍ਰਧਾਨਾਂ ਦੀ ਮਹੱਤਵਪੂਰਨ ਮੀਟਿੰਗ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ 2003 ਤੇ 2025 ਵੋਟਰ ਸੂਚੀਆਂ ਦੇ ਮਿਲਾਨ ਦੀ ਸਮੀਖਿਆ

“ਤਕਸੀਮ ਯੋਜਨਾ”: ਜ਼ਮੀਨ ਦੀ ਪਰਿਵਾਰਕ ਤਕਸੀਮ ਦੇ ਸੁਚਾਰੂ ਅਮਲ ਲਈ ਲੋਕਾਂ ਤੱਕ ਪਹੁੰਚ ਕਰਨਗੇ ਪਟਵਾਰੀ

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ

ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ : ਮੰਤਰੀ ਸੰਜੀਵ ਅਰੋੜਾ