Tuesday, June 24, 2025

Chandigarh

ਮਾਨ ਸਰਕਾਰ ਦਾ ਵੱਡਾ ਫੈਸਲਾ, ਤਹਿਸੀਲ ਦਫ਼ਤਰਾਂ ਵਿੱਚ ਅਫ਼ਸਰਸ਼ਾਹੀ ਉੱਤੇ ਸਖ਼ਤੀ, ਹੁਣ ਨਹੀਂ ਚੱਲੇਗਾ ਮਨਮਰਜ਼ੀ ਦਾ ਰਵੱਈਆ

May 06, 2025 07:26 PM
SehajTimes

ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਕੇ ਸਬ ਰਜਿਸਟਰਾਰਾਂ ਦੀ ਹਾਜ਼ਰੀ ਐਮ-ਸੇਵਾ ਐਪ ਰਾਹੀਂ ਲੱਗੇਗੀ

ਡਿਪਟੀ ਕਮਿਸ਼ਨਰਾਂ ਨੂੰ ਤਹਿਸੀਲ ਦਫਤਰਾਂ ਵਿੱਚ ਅਧਿਕਾਰੀਆਂ ਦੀ ਹਾਜ਼ਰੀ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ : ਤਹਿਸੀਲ ਦਫਤਰਾਂ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਗੈਰ ਹਾਜ਼ਰੀ ਰੋਕਣ ਅਤੇ ਆਮ ਲੋਕਾਂ ਦੀ ਖੱਜਲ ਖੁਆਰੀ ਖਤਮ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਸਰਕਾਰੀ ਦਫਤਰਾਂ ਵਿੱਚ ਸਵੇਰ 9 ਵਜੇ ਤੋਂ ਸ਼ਾਮ ਤੱਕ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਹਾਜ਼ਰ ਰਹਿਣ ਦੇ ਸਖਤ ਨਿਰਦੇਸ਼ ਦਿੱਤੇ ਗਏ ਹਨ।

ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਨੂੰ ਤਹਿਸੀਲ ਦਫਤਰਾਂ ਵਿੱਚ ਅਧਿਕਾਰੀਆਂ ਦੀ ਹਾਜ਼ਰੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਤੇ ਸਬ ਰਜਿਸਟਰਾਰਾਂ ਦੀ ਹਾਜ਼ਰੀ ਐਮ-ਸੇਵਾ ਐਪ ਰਾਹੀਂ ਲਗਾਉਣ ਲਈ ਆਖਿਆ ਹੈ। ਇਸ ਲਈ ਸਾਰੇ ਦਫਤਰਾਂ ਦੀ ਜੀ.ਪੀ.ਐਸ. ਲੋਕੇਸ਼ਨ ਮਾਲ ਵਿਭਾਗ ਨੂੰ ਪਹੁੰਚਦੀ ਕੀਤੀ ਜਾਵੇ।

ਸ. ਮੁੰਡੀਆਂ ਨੇ ਕਿਹਾ ਕਿ ਖਾਲੀ ਸਟੇਸ਼ਨਾਂ ਉਪਰ ਉਥੇ ਲੋੜੀਂਦੇ ਸਟਾਫ ਦੀ ਉਪਲੱਬਧਤਾ ਵਿੱਚੋਂ ਸੀਨੀਅਰਤਾ ਨੂੰ ਮੁੱਖ ਰੱਖ ਕੇ ਬਦਲਵੇਂ ਪ੍ਰਬੰਧ ਕੀਤੇ ਜਾਣ ਤਾਂ ਜੋ ਰਜਿਸਟ੍ਰੇਸ਼ਨ ਲਈ ਆਏ ਕਿਸੇ ਵੀ ਵਿਅਕਤੀ ਨੂੰ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੇ ਵੈਬਸਾਈਟ ਉਪਰ ਆਨਲਾਈਨ ਸਮਾਂ ਲਿਆ ਹੈ ਤਾਂ ਉਸ ਦੀ ਰਜਿਸਟ੍ਰੇਸ਼ਨ ਉਸੇ ਦਿਨ ਯਕੀਨੀ ਬਣਾਏ ਜਾਵੇ।

ਮਾਲ ਵਿਭਾਗ ਵੱਲੋਂ ਜਾਰੀ ਕੀਤੇ ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਲਈ ਵਿੱਤ ਕਮਿਸ਼ਨਰ ਮਾਲ ਅਨੁਰਾਗ ਵਰਮਾ ਨੂੰ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਬਾਕਾਇਦਾ ਪੱਤਰ ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਨੋਰਥ ਹੈ ਕਿ ਆਮ ਲੋਕਾਂ ਨੂੰ ਵਸੀਕੇ ਰਜਿਸਟਰ ਕਰਵਾਉਣ ਵਿੱਚ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

Have something to say? Post your comment

 

More in Chandigarh

ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਨੀਤ ਵਰਮਾ ਦਾ ਵੱਖ-ਵੱਖ ਵਪਾਰਕ ਜੱਥੇਬੰਦੀਆਂ ਵੱਲੋਂ ਮੁਸ਼ਕਿਲਾਂ ਹੱਲ ਕਰਵਾਉਣ ਲਈ ਸਨਮਾਨ

ਮਾਨ ਸਰਕਾਰ ਬਾਲ ਸੁਰੱਖਿਆ ਪ੍ਰਤੀ ਵਚਨਬੱਧ; ਪੰਜਾਬ ’ਚ ਬਾਲ ਭਿਖਿਆ ਦੇ ਖ਼ਾਤਮੇ ਲਈ ਸਰਕਾਰ ਦਾ ਸਖ਼ਤ ਐਕਸ਼ਨ, ਬੈਗਰੀ ਐਕਟ 'ਚ ਹੋਵੇਗੀ ਸੋਧ : ਡਾ ਬਲਜੀਤ ਕੌਰ

’ਯੁੱਧ ਨਸ਼ਿਆਂ ਵਿਰੁੱਧ’ ਦੇ 112 ਵੇਂ ਦਿਨ ਪੰਜਾਬ ਪੁਲਿਸ ਵੱਲੋਂ 117 ਨਸ਼ਾ ਤਸਕਰ ਗ੍ਰਿਫ਼ਤਾਰ; 7.5 ਕਿਲੋ ਹੈਰੋਇਨ ਅਤੇ 39 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਪੰਜਾਬ ਵਿੱਚ ਵੱਡੇ ਪੱਧਰ 'ਤੇ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ 2025 ਮਨਾਇਆ

50,000 ਰੁਪਏ ਰਿਸ਼ਵਤ ਲੈਂਦਾ ਰਿਕਵਰੀ ਏਜੰਟ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

ਯੂ.ਕੇ.ਅਧਾਰਤ ਧਰਮਾ ਸੰਧੂ ਦੀ ਅਗਵਾਈ ਵਾਲੇ ਬੀ.ਕੇ.ਆਈ. ਟੈਰਰ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; ਛੇ ਅਤਿ-ਆਧੁਨਿਕ ਪਿਸਤੌਲਾਂ ਸਮੇਤ ਇੱਕ ਗ੍ਰਿਫ਼ਤਾਰ

ਨਵੇਂ ਭਰਤੀ ਹੋਏ ਨੌਜਵਾਨਾਂ ਨੇ ਆਪਣੀ ਕਿਸਮਤ ਬਦਲਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਮੁੱਖ ਮੰਤਰੀ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਜੇਲ੍ਹ ਵਿਭਾਗ ਵਿੱਚ 500 ਖ਼ਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਸੂਬੇ ਲਈ ਇਤਿਹਾਸਕ ਪਲ: ਮੁੱਖ ਮੰਤਰੀ ਵੱਲੋਂ 54,422 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਪ੍ਰਕਿਰਿਆ ਮੁਕੰਮਲ