Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ : ਵਿਜੀਲੈਂਸ ਬਿਊਰੋ ਨੇ 25,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਕੀਤਾ ਗ੍ਰਿਫ਼ਤਾਰ

May 06, 2025 07:48 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਿਸ਼ਵਤਖੋਰੀ ਵਿਰੁੱਧ ਅਪਣਾਈ ਗਈ ਨਾ-ਕਾਬਿਲ-ਏ-ਬਰਦਾਸ਼ਤ ਪਹੁੰਚ ਅਨੁਸਾਰ, ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਥਾਣਾ ਘਰਿੰਡਾ ਅਧੀਨ ਪੈਂਦੀ ਖਾਸਾ ਪੁਲਿਸ ਚੌਕੀ ਦੇ ਇੰਚਾਰਜ, ਸਹਾਇਕ ਸਬ-ਇੰਸਪੈਕਟਰ (ਏਐਸਆਈ) ਅਜਾਇਬ ਸਿੰਘ ਨੂੰ 25,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਅੰਮ੍ਰਿਤਸਰ ਦੇ ਪਿੰਡ ਘੁੰਮਣਪੁਰਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਇਹ ਗ੍ਰਿਫ਼ਤਾਰੀ ਅਮਲ ਵਿੱਚ ਲਿਆਂਦੀ ਗਈ ਹੈ।
ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਬਿਊਰੋ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਸੀ ਕਿ ਉਕਤ ਪੁਲਿਸ ਥਾਣੇ ਵਿੱਚ ਉਸਦੇ ਚਚੇਰੇ ਭਰਾ ਵਿਰੁੱਧ ਪੁਲਿਸ ਮੁਕੱਦਮਾ ਦਰਜ ਹੈ ਅਤੇ ਉਕਤ ਏਐਸਆਈ ਇਸ ਕੇਸ ਦਾ ਜਾਂਚ ਅਧਿਕਾਰੀ ਹੋਣ ਨਾਤੇ ਅਦਾਲਤ ਵਿੱਚ ਰਿਕਾਰਡ ਪੇਸ਼ ਕਰਨ ਅਤੇ ਜ਼ਮਾਨਤ ਦਿਵਾਉਣ ਵਿੱਚ ਮਦਦ ਕਰਨ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਰਿਹਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਫਤੀਸ਼ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25000 ਰੁਪਏ ਦੀ ਪਹਿਲੀ ਕਿਸ਼ਤ ਰਿਸ਼ਵਤ ਵਸੂਲਦਿਆਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ, ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਸਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ

ਐਸ.ਏ.ਐਸ. ਨਗਰ ਪੁਲਿਸ ਵੱਲੋਂ ਏ.ਜੀ.ਟੀ.ਐਫ. ਪੰਜਾਬ ਨਾਲ ਸਾਂਝੇ ਓਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਪ੍ਰਮੁੱਖ ਸਾਥੀ ਦੀ ਗ੍ਰਿਫਤਾਰੀ

ਮੋਹਾਲੀ ਪੁਲਿਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ

ਮੋਹਾਲੀ ਕਾਰਪੋਰੇਸ਼ਨ ਵਿੱਚ ਸ਼ਾਮਿਲ ਹੋਏ 14 ਪਿੰਡਾਂ ਦੇ ਵਿਕਾਸ ਲਈ 41 ਕਰੋੜ 58 ਲੱਖ ਨਗਰ ਨਿਗਮ ਵੱਲੋਂ ਮਨਜੂਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ